24 ਘੰਟਿਆਂ ਤੱਕ ਪੰਜਾਬ ਚ’ ਏਥੇ ਏਥੇ ਆਈ ਤੇਜ਼ੀ ਨਾਲ ਮੀਂਹ ਪੈਣ ਦੀ ਚੇਤਾਵਨੀਂ-ਹੋਜੋ ਸਾਵਧਾਨ

ਪਿਛਲੇ ਕਈ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਲੋਕ ਹੁੰਮਸ ਭਰੀ ਗਰਮੀ ਦਾ ਸੰਤਾਪ ਭੋਗ ਰਹੇ ਸਨ। ਦੋਵੇਂ ਸੂਬਿਆਂ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਾਰਿਸ਼ ਹੋਣ ਨਾਲ ਮੌਸਮ ਦਾ ਮਿਜਾਜ਼ ਬਦਲ ਗਿਆ, ਜਿਸ ਨਾਲ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਮੀਂਹ ਪੈਣ ਦੇ ਬਾਵਜੂਦ ਅਜੇ ਵੀ ਬਾਰਿਸ਼ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ।

ਧੁੱਪ ਨਾ ਨਿਕਲਣ ਦੇ ਕਾਰਨ ਅਜੇ ਵੀ ਆਸਮਾਨ ’ਚ ਬਦਲ ਬਣੇ ਹੋਏ ਵਿਖਾਈ ਦੇ ਰਹੇ ਹਨ, ਜਿਸ ਤੋਂ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਬਰਸਾਤ ਮੁੜ ਹੋ ਸਕਦੀ ਹੈ।ਚੰਡੀਗੜ੍ਹ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਚੰਡੀਗੜ੍ਹ ਵਿੱਚ 0.4, ਅੰਬਾਲਾ ਵਿਚ 9, ਕਰਨਾਲ 7.2, ਰੋਹਤਕ 0.2, ਅੰਮ੍ਰਿਤਸਰ 6, ਪਟਿਆਲਾ 25, ਬਠਿੰਡਾ 22,

ਫਰੀਦਕੋਟ 4.2, ਗੁਰਦਾਸਪੁਰ 3.7 ਅਤੇ ਬੱਲੋਵਾਲ ਸੋਖੜੀ ’ਚ 57.6 ਮਿ.ਮੀ. ਬਾਰਿਸ਼ ਰਿਕਾਰਡ ਕੀਤੀ ਗਈ ਹੈ। ਮੌਸਮ ਮਾਹਿਰਾਂ ਨੇ ਇਹ ਵੀ ਸੰਭਾਵਨਾ ਪ੍ਰਗਟ ਕੀਤੀ ਹੈ ਕਿ ਆਉਣ ਵਾਲੇ 24 ਘੰਟਿਆਂ ਦੌਰਾਨ ਪੰਜਾਬ ਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਦੌਰ ਜਾਰੀ ਰਹਿ ਸਕਦਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.