ਹੁਣੇ ਹੁਣੇ ਫ਼ਿਰ ਵਿਵਾਦਾਂ ਚ’ ਘਿਰਿਆ ਗਾਇਕ ਗੁਰਦਾਸ ਮਾਨ,ਹੁਣ ਕਰਤਾ ਇਹ ਕੰਮ

ਪੰਜਾਬੀ ਗਾਇਕ ਗੁਰਦਾਸ ਮਾਨ ਮੁੜ ਵਿਵਾਦ ਵਿੱਚ ਘਿਰ ਗਏ ਹਨ। ਨਕੋਦਰ ਦੇ ਪ੍ਰਸਿੱਧ ਮੇਲੇ ਵਿੱਚ ਇੱਕ ਬਾਬੇ ਨੂੰ ਸਿੱਖ ਧਰਮ ਦੇ ਤੀਸਰੇ ਪਾਤਸ਼ਾਹ ਸ਼੍ਰੀ ਗੁਰੂ ਅਮਰਦਾਸ ਜੀ ਦੀ ਪੀੜ੍ਹੀ ਨਾਲ ਜੋੜੇ ਜਾਣ ਕਾਰਨ ਸਿੱਖ ਭਾਈਚਾਰਾ ਗੁਰਦਾਸ ਮਾਨ ਤੋਂ ਬੇਹੱਦ ਖਫਾ ਹੈ। ਗੁਰਦਾਸ ਮਾਨ ਦੇ ਬੋਲਾਂ ਵਾਲੀ ਵੀਡੀਓ ਵਾਇਰਲ ਹੋਣ ਮਗਰੋਂ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦਾ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਹੈ।

ਹੁਣ ਸਿੱਖ ਜਥੇਬੰਦੀਆਂ ਵੱਲੋਂ ਨਕੋਦਰ ਥਾਣੇ ਵਿੱਚ ਪਰਚਾ ਦਰਜ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀਆਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਗੁਰਦਾਸ ਮਾਨ ਖਿਲਾਫ ਕਾਰਵਾਈ ਨਾ ਹੋਈ ਤਾਂ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਵਿਰੋਧ ਕੀਤਾ ਜਾਵੇਗਾ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਗੁਰਦਾਸ ਮਾਨ ਵਿਵਾਦਾਂ ਵਿੱਚ ਰਹਿ ਚੁੱਕੇ ਹਨ। ਉਸ ਸਮੇਂ ਵੀ ਗੁਰਦਾਸ ਮਾਨ ਦਾ ਜੰਮ ਕੇ ਵਿਰੋਧ ਕੀਤਾ ਗਿਆ ਸੀ। ਪਿਛੇ ਜਿਹੇ ਉਨ੍ਹਾਂ ਪੰਜਾਬੀ ਬੋਲੀ ਬਾਰੇ ਬਿਆਨ ਦਿੱਤਾ ਸੀ ਜਿਸ ਕਰਕੇ ਉਹ ਵਿਵਾਦ ਵਿੱਚ ਘਿਰ ਗਏ ਸੀ। ਇਸ ਮਾਮਲੇ ਵਿੱਚ ਉਨ੍ਹਾਂ ਨੇ ਸਟੇਜ ਤੋਂ ਹੀ ਇੱਕ ਸ਼ਖਸ ਨੂੰ ਮਾੜੀ ਭਾਸ਼ਾ ‘ਚ ਜਵਾਬ ਦਿੱਤਾ ਸੀ। ਇਸ ਕਰਕੇ ਉਨ੍ਹਾਂ ਦੀ ਕਾਫੀ ਅਲੋਚਨਾ ਹੋਈ ਸੀ।

ਹੁਣ ਤਾਜ਼ਾ ਵਿਵਾਦ ਨਕੋਦਰ ਦਾ ਹੈ। ਇੱਥੇ ਪ੍ਰਸਿੱਧ ਮੇਲੇ ਵਿੱਚ ਪਹੁੰਚੇ ਗੁਰਦਾਸ ਮਾਨ ਨੇ ਬਾਬੇ ਦੇ ਵੰਸ਼ਜ਼ ਦਾ ਪਿਛੋਕੜ ਸ਼੍ਰੀ ਗੁਰੂ ਅਮਰਦਾਸ ਜੀ ਦੀ ਪੀੜ੍ਹੀ ਨਾਲ ਜੁੜੇ ਹੋਣ ਬਾਰੇ ਦਾਅਵਾ ਕੀਤਾ। ਇਸ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਕਾਫੀ ਵਾਇਰਲ ਹੋ ਰਹੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.