ਹੁਣੇ ਹੁਣੇ ਅੱਜ ਫ਼ਿਰ ਗੈਸ ਸਿਲੰਡਰ ਹੋਇਆ ਏਨਾਂ ਮਹਿੰਗਾ-ਲੋਕਾਂ ਨੂੰ ਲੱਗੇਗਾ ਵੱਡਾ ਝੱਟਕਾ,ਦੇਖੋ ਅੱਜ ਦੇ ਤਾਜ਼ਾ ਰੇਟ

ਪੈਟਰੋਲ-ਡੀਜ਼ਲ ਕੀਮਤਾਂ ਦੀ ਮਹਿੰਗਾਈ ਵਿਚਕਾਰ ਆਮ ਲੋਕਾਂ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਰਸੋਈ ਗੈਸ ਯਾਨੀ ਐੱਲ. ਪੀ. ਜੀ. ਸਿਲੰਡਰ ਦੀਆਂ ਕੀਮਤਾਂ ਵਿਚ 1 ਮਾਰਚ, 2021 ਨੂੰ ਫਿਰ ਤੋਂ 25 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸ ਤੋਂ ਤਿੰਨ ਦਿਨ ਪਹਿਲਾਂ ਵੀ ਸਿਲੰਡਰ ਕੀਮਤਾਂ ਵਿਚ ਇੰਨਾ ਹੀ ਵਾਧਾ ਕੀਤਾ ਗਿਆ ਸੀ। ਹਾਲਾਂਕਿ, ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ।

ਰਾਸ਼ਟਰੀ ਰਾਜਧਾਨੀ ਦਿੱਲੀ ਵਿਚ 14.2 ਕਿਲੋਗ੍ਰਾਮ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਹੁਣ 819 ਰੁਪਏ ਹੋ ਗਈ ਹੈ, ਜੋ ਪਹਿਲਾਂ 794 ਰੁਪਏ ਸੀ। ਫਰਵਰੀ ਵਿਚ ਸਿਲੰਡਰ ਦੀਆਂ ਕੀਮਤਾਂ ਵਿਚ ਤਿੰਨ ਵਾਰ ਵਾਧਾ ਕੀਤਾ ਗਿਆ ਸੀ, ਜਿਸ ਨਾਲ ਇਕ ਮਹੀਨੇ ਵਿਚ ਹੀ ਰਸੋਈ ਗੈਸ 100 ਰੁਪਏ ਪ੍ਰਤੀ ਸਿਲੰਡਰ ਮਹਿੰਗੀ ਹੋ ਗਈ ਸੀ।

ਦਸੰਬਰ ਵਿਚ ਐੱਲ. ਪੀ. ਜੀ. ਸਿਲੰਡਰ ਦੀਆਂ ਕੀਮਤਾਂ ਵਿਚ ਦੋ ਵਾਰ ਵਾਧਾ ਕੀਤਾ ਗਿਆ ਸੀ। ਹਾਲਾਂਕਿ, ਜਨਵਰੀ ਵਿਚ ਕੀਮਤਾਂ ਵਿਚ ਤਬਦੀਲੀ ਨਹੀਂ ਕੀਤੀ ਗਈ ਸੀ। 1 ਦਸੰਬਰ 2020 ਤੋਂ ਲੈ ਕੇ ਹੁਣ ਤੱਕ ਐੱਲ. ਪੀ. ਜੀ. ਗੈਸ ਸਿਲੰਡਰ 225 ਰੁਪਏ ਮਹਿੰਗਾ ਹੋ ਚੁੱਕਾ ਹੈ।

ਗੌਰਤਲਬ ਹੈ ਕਿ ਹੁਣ ਸਬਸਿਡੀ ਵੀ ਨਾਮਾਤਰ ਹੀ ਮਿਲ ਰਹੀ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਸਰਕਾਰ ਅਗਲੇ ਦੋ ਸਾਲਾਂ ਵਿਚ ਇਕ ਕਰੋੜ ਲੋਕਾਂ ਨੂੰ ਮੁਫ਼ਤ ਐੱਲ. ਪੀ. ਜੀ. ਕੁਨੈਕਸ਼ਨ ਦੇਣ ਦੀ ਯੋਜਨਾ ਬਣਾ ਰਹੀ ਹੈ, ਤਾਂ ਜੋ ਸਭ ਤੱਕ ਇਸ ਦੀ ਪਹੁੰਚ ਹੋ ਸਕੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published. Required fields are marked *