ਪੁਲਿਸ ਥਾਣਾ ਸਿਟੀ ਬਲਾਚੌਰ ਵਿਖੇ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਸੁਖਵਿੰਦਰ ਸਿੰਘ ਵਾਸੀ ਵਾਰਡ ਨੰਬਰ 12 ਮਹਿੰਦੀਪੁਰ ਬਲਾਚੌਰ ਨੇ ਦੱਸਿਆ ਕਿ
ਸੁੱਚਾ ਸਿੰਘ ਵਾਸੀ ਪਿੰਡ ਜਗਤਪੁਰ, ਥਾਣਾ ਬਲਾਚੌਰ ਨੇ ਆਪਣੀ ਲੜਕੀ ਕਿਰਨਦੀਪ ਕੌਰ ਦਾ ਰਿਸ਼ਤਾ ਉਸ ਦੇ ਲੜਕੇ ਅਰਸ਼ਪ੍ਰੀਤ ਸਿੰਘ ਬਾਸੀ ਨਾਲ ਕਰਕੇ ਕਿਰਨਦੀਪ ਕੌਰ ਵੱਲੋਂ ਅਰਸ਼ਪ੍ਰੀਤ ਨੂੰ ਕੈਨੇਡਾ ਨਾਲ ਲਿਜਾਣ ਦਾ ਭਰੋਸਾ ਦਿੱਤਾ ਸੀ ਪਰ ਵਾਅਦੇ ਮੁਤਾਬਕ ਕਿਰਨਦੀਪ ਕੌਰ ਨੇ ਕੈਨੇਡਾ ਜਾ ਕੇ ਅਰਸ਼ਪ੍ਰੀਤ ਸਿੰਘ ਨੂੰ ਕੈਨੇਡਾ ਨਹੀਂ ਬੁਲਾਇਆ।
ਸ਼ਿਕਾਇਤ ਦੀ ਪੜਤਾਲ ਐੱਸਐੱਸਪੀ ਖੰਨਾ ਵੱਲੋਂ ਕੀਤੀ ਗਈ ਜਿਨ੍ਹਾਂ ਨੇ ਆਪਣੀ ਪੜਤਾਲ ਰਿਪੋਰਟ ਵਿਚ ਲਿਖਿਆ ਕਿ ਕਿਰਨਦੀਪ ਕੌਰ ਦੇ ਪਿਤਾ ਸੁੱਚਾ ਸਿੰਘ, ਮਾਤਾ ਲਖਵਿੰਦਰ ਕੌਰ ਅਤੇ ਭਰਾ ਅੰਮ੍ਰਿਤਪਾਲ ਸਿੰਘ ਨੇ ਕਿਰਨਦੀਪ ਦਾ ਵਿਆਹ ਸੁਖਵਿੰਦਰ ਸਿੰਘ ਦੇ ਲੜਕੇ ਅਰਸ਼ਪ੍ਰੀਤ ਸਿੰਘ ਨਾਲ ਕਰਕੇ ਉਸ ਨੂੰ ਕੈਨੇਡਾ ਲਿਜਾਣ ਦਾ ਭਰੋਸਾ ਦਿੱਤਾ ਸੀ | ਜਿਸ ਖਾਤਰ ਸੁਖਵਿੰਦਰ ਸਿੰਘ ਨੇ 19.65 ਲੱਖ ਰੁਪਏ ਸੁੱਚਾ ਸਿੰਘ ਦੇ ਬੈਂਕ ਖਾਤੇ ਵਿਚ ਜਮ੍ਹਾਂ ਕਰਵਾਏ ਸਨ ਅਤੇ 15 ਲੱਖ ਰੁਪਏ ਵਿਆਹ ’ਤੇ ਖਰਚ ਕੀਤੇ ਸਨ ਪਰ ਕਿਰਨਦੀਪ ਕੌਰ ਨੇ ਕੈਨੇਡਾ ਜਾ ਕੇ ਅਰਸ਼ਪ੍ਰੀਤ ਸਿੰਘ ਨੂੰ ਕੈਨੇਡਾ ਲਿਜਾਣ ਦੀ ਫਾਈਲ ਨਹੀਂ ਲਗਾਈ।
ਇਸ ਤਰ੍ਹਾਂ ਇਨ੍ਹਾਂ ਨੇ ਸੁਖਵਿੰਦਰ ਸਿੰਘ ਨਾਲ ਧੋਖਾਧੜੀ ਕਰਕੇ 34.65 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੜਤਾਲ ਰਿਪੋਰਟ ਅਨੁਸਾਰ ਪੁਲਿਸ ਵੱਲੋਂ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਮੁਲਜ਼ਮਾਂ ਦੀ ਗ੍ਰਿਫਤਾਰੀ ਹਾਲੇ ਬਾਕੀ ਹੈ। ਮਾਮਲਾ ਜ਼ੇਰੇ ਤਫਤੀਸ਼ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ