ਗੰਨੇ ਦੇ ਭਾਅ ਤੇ ਬਕਾਏ ਨੂੰ ਲੈ ਕੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਹੈ। ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਇਕ ਤਸਵੀਰ ਸਾਂਝੀ ਕੀਤੀ ਹੈ। ਜਿਸ ਵਿਚ ਕਿਸਾਨ ਆਗੂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਰਹੇ ਹਨ। ਪੰਜਾਬ ਸਰਕਾਰ 360 ਰੁਪਏ ਪ੍ਰਤੀ ਕੁਇੰਟਲ ਦਾ ਭਾਅ ਦੇਵੇਗੀ ਤੇ 15 ਦਿਨਾਂ ਵਿਚ ਬਕਾਇਆ ਵੀ ਦੇ ਦੇਵੇਗੀ। ਕਿਸਾਨਾਂ ਨੇ ਦੱਸਿਆ ਕਿ ਸਰਕਾਰ ਨੇ ਮੰਗਾਂ ਮੰਨ ਲਈਆਂ ਹਨ ਤੇ ਹੁਣ ਧਰਨਾ ਖਤਮ ਕਰਨ ਲਈ ਆਖ ਦਿੱਤਾ ਹੈ।
ਤਸਵੀਰ ਦੇ ਨਾਲ ਕੈਪਟਨ ਨੇ ਲਿਖਿਆ ਹੈ-ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਕਿਸਾਨਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਗੰਨੇ ਲਈ 360 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਐਸਏਪੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੇਰੀ ਸਰਕਾਰ ਸਾਡੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਜੈ ਕਿਸਾਨ, ਜੈ ਜਵਾਨ!’
ਇਸ ਤੋਂ ਪਹਿਲਾਂ ਇਕ ਹੋਰ ਟਵੀਟ ਵਿਚ ਉਨ੍ਹਾਂ ਦੇ ਮੀਡੀਆ ਸਲਾਹਕਾਰ ਨੇ ਦੱਸਿਆ ਕਿ ਗੰਨਾ ਕਿਸਾਨਾਂ ਦੀ ਮੰਗ ਨੂੰ ਮੰਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੇ ਪਿੜਾਈ ਦੇ ਸੀਜ਼ਨ 2021-22 ਲਈ ਰਾਜ ਸਹਿਮਤ ਕੀਮਤ (ਐਸਏਪੀ) ਵਿੱਚ 35 ਰੁਪਏ ਪ੍ਰਤੀ ਕੁਇੰਟਲ ਦੇ ਹੋਰ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ