ਨਾਨਕੇ ਘਰ ਗਈ 12 ਸਾਲਾਂ ਬੱਚੀ ਦੀ ਇਸ ਤਰਾਂ ਹੋਈ ਮੌਤ

ਪਿੰਡ ਸੇਖਵਾਂ ਜਾਹਦਪੁਰ ਵਿਖੇ ਇਕ ਬੱਚੀ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੀ ਦੀ ਪਛਾਣ ਮਹਿਕਪ੍ਰੀਤ ਕੌਰ (12) ਸਪੁੱਤਰੀ ਰਣਜੀਤ ਸਿੰਘ ਵਾਸੀ ਸੇਖਵਾਂ ਵਜੋਂ ਹੋਈ ਹੈ। ਬੱਚੀ 6ਵੀਂ ਜਮਾਤ ’ਚ ਪੜ੍ਹਦੀ ਸੀ।

ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਹਿਕਪ੍ਰੀਤ ਕੌਰ ਆਪਣੇ ਮਾਤਾ-ਪਿਤਾ ਦੇ ਨਾਲ ਨਾਨਕੇ ਪਿੰਡ ਮੀਰਪੁਰ ਵਿਖੇ ਆਈ ਹੋਈ ਸੀ। ਰਾਤ ਦਾ ਖਾਣਾ ਖਾਣ ਉਪਰੰਤ ਪਰਿਵਾਰ ਦੇ 8 ਮੈਂਬਰ ਇਕ ਹੀ ਕਮਰੇ ਵਿੱਚ ਸੁੱਤੇ ਪਏ ਸਨ।

ਇਸ ਦੌਰਾਨ ਅਚਾਨਕ ਇਕ ਜ਼ਹਿਰੀਲੇ ਸੱਪ ਨੇ ਮਹਿਕਪ੍ਰੀਤ ਨੂੰ ਡੰਗ ਮਾਰ ਦਿੱਤਾ, ਜਿਸ ਤੋਂ ਬਾਅਦ ਉਸ ਨੇ ਚੀਕਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਚੀਕਾਂ ਦੀ ਆਵਾਜ਼ ਸੁਣ ਕੇ ਸਾਰਾ ਪਰਿਵਾਰ ਇਕੱਠਾ ਹੋ ਗਿਆ, ਜਿਨ੍ਹਾਂ ਨੇ ਤੁਰੰਤ ਬੱਚੀ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ, ਜਿਥੋਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ। ਰਸਤੇ ’ਚ ਉਕਤ ਬੱਚੀ ਦੇ ਸਰੀਰ ’ਚ ਜ਼ਹਿਰ ਜ਼ਿਆਦਾ ਫੈਲ ਗਿਆ, ਜਿਸ ਕਾਰਨ ਉਸ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.