ਟਰੂਡੋ ਨੇ 31 ਅਗਸਤ ਤੋਂ ਬਾਅਦ ਲਈ ਕਰਤਾ ਇਹ ਵੱਡਾ ਐਲਾਨ-ਹਰ ਕੋਈ ਰਹਿ ਗਿਆ ਹੈਰਾਨ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਅਫਗਾਨਿਸਤਾਨ ਵਿਚ ਤਾਇਨਾਤ ਉਹਨਾਂ ਦੇ ਦੇਸ਼ ਦੇ ਮਿਲਟਰੀ ਅਫਸਰ 31 ਅਗਸਤ ਦੀ ਸਮੇਂ ਸੀਮਾ ਖ਼ਤਮ ਹੋਣ ਦੇ ਬਾਅਦ ਵੀ ਉੱਥੇ ਰਹਿਣਗੇ। ਗੌਰਤਲਬ ਹੈ ਕਿ ਅਮਰੀਕਾ ਦੀ ਜੋਅ ਬਾਈਡੇਨ ਸਰਕਾਰ ਅਤੇ ਤਾਲਿਬਾਨ ਵਿਚਕਾਰ 31 ਅਗਸਤ ਤੱਕ ਬਚਾਅ ਮੁਹਿੰਮ ਨੂੰ ਪੂਰਾ ਕਰ ਲੈਣ ‘ਤੇ ਸਹਿਮਤੀ ਜਤਾਈ ਗਈ ਸੀ।ਇਸ ਦਾ ਮਤਲਬ ਹੈ ਕਿ ਅਮਰੀਕੀ ਫ਼ੌਜਾਂ 31 ਅਗਸਤ ਤੋਂ ਬਾਅਦ ਅਫਗਾਨਿਸਤਾਨ ਤੋਂ ਵਾਪਸੀ ਕਰ ਸਕਦੀਆਂ ਹਨ।

ਕੈਨੇਡੀਅਨ ਪੀ.ਐੱਮ. ਟਰੂਡੋ ਨੇ ਕਿਹਾ ਕਿ ਅਸੀਂ ਤਾਲਿਬਾਨ ‘ਤੇ ਦਬਾਅ ਬਣਾਉਂਦੇ ਰਹਾਂਗੇ ਕਿ ਉਹ ਲੋਕਾਂ ਨੂੰ ਉੱਥੋ ਜਾਣ ਦੀ ਇਜਾਜ਼ਤ ਦੇਣਾ ਜਾਰੀ ਰੱਖੇ।ਸਾਡੀ ਇਹ ਵਚਨਬੱਧਤਾ ਹੈ ਕਿ ਮੌਜੂਦਾ ਦੌਰ ਵਿਚ ਅਫਗਾਨਿਸਤਾਨ ਦਾ ਖਾਤਮਾ ਨਾ ਹੋਵੇ। ਅਸੀਂ ਰੋਜ਼ਾਨਾ ਅਧਿਕਾਰਤ ਲੋਕਾਂ ਨੂੰ ਆਪਣੇ ਸਹਿਯੋਗੀਆਂ ਨਾਲ ਮਿਲ ਕੇ ਉੱਥੋਂ ਕੱਢਣ ਦੀ ਕੋਸ਼ਿਸ਼ ਕਰਦੇ ਰਹਾਂਗੇ।

ਜੀ-7 ਦੇ ਸਾਡੇ ਹੋਰ ਸਹਿਯੋਗੀਆਂ ਦੀ ਵੀ ਇਹੀ ਵਚਨਬੱਧਤਾ ਹੈ ਕਿ ਅਸੀਂ ਇਕੱਠੇ ਹੋ ਕੇ ਅਧਿਕਾਰਤ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰੀਏ।ਟਰੂਡੋ ਦਾ ਬਿਆਨ ਜੀ-7 ਦੀ ਮੰਗਲਵਾਰ ਨੂੰ ਹੋਈ ਬੈਠਕ ਦੇ ਬਾਅਦ ਆਇਆ ਹੈ ਜਿਸ ਵਿਚ ਨੇਤਾਵਾਂ ਨੇ 31 ਅਗਸਤ ਦੀ ਸਮੇਂ ਸੀਮਾ ਨੂੰ ਅੱਗੇ ਵਧਾਉਣ ‘ਤੇ ਚਰਚਾ ਕੀਤੀ। ਇਸੇ ਦਿਨ ਅਮਰੀਕੀ ਸੈਨਾ ਦੀ ਵਾਪਸੀ ਅਤੇ ਬਚਾਅ ਮੁਹਿੰਮ ਨੂੰ ਬੰਦ ਕਰਨ ‘ਤੇ ਤਾਲਿਬਾਨ ਦਾ ਜ਼ੋਰ ਅਤੇ ਅਮਰੀਕਾ ਦੀ ਸਹਿਮਤੀ ਹੈ।

ਜਦਕਿ ਅਮਰੀਕਾ ਸਮੇਤ ਹੋਰ ਨਾਟੋ ਦੇਸ਼ਾਂ ਦੀਆਂ ਸਰਕਾਰਾਂ ਆਪਣੇ ਨਾਗਰਿਕਾਂ ਅਤੇ ਉਹਨਾਂ ਨਾਲ ਜੁੜੇ ਅਫਗਾਨ ਨਾਗਿਰਕਾਂ ਨੂੰ ਬਾਹਰ ਕੱਢਣ ਲਈ ਏਅਰਲਿਫਟ ਮੁਹਿੰਮ ਚਲਾ ਰਹੀ ਹੈ।ਇਸ ਵਿਚਕਾਰ ਬ੍ਰਿਟੇਨ ਦਾ ਪ੍ਰਧਾਨ ਮੰਤਰ ਬੋਰਿਸ ਜਾਨਸਨ ਨੇ ਇਸ ਵਰਚੁਅਲ ਸੰਮੇਲਨ ਨੂੰ ਅਪੀਲ ਕਰਕੇ ਇਸ ਵਿਸ਼ੇ ‘ਤੇ ਚਰਚਾ ਕਰਵਾਈ।

ਕੈਨੇਡਾ ਵੀ ਕਾਬੁਲ ਹਵਾਈ ਅੱਡੇ ਤੋਂ ਜਾਰੀ ਇਸ ਮਿਲਟਰੀ ਮੁਹਿੰਮ ਦਾ ਹਿੱਸਾ ਹੈ ਜਿਸ ਦੀ ਅਗਵਾਈ ਅਮਰੀਕੀ ਸੈਨਾ ਕਰ ਰਹੀ ਹੈ। ਸੋਮਵਾਰ ਨੂੰ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਤੱਕ ਹਾਲਾਤ ਸਾਥ ਦੇਣਗੇ, ਕੈਨੇਡਾ ਬਚਾਅ ਮੁਹਿੰਮ ਦੀਆਂ ਉਡਾਣਾਂ ਸੰਚਾਲਿਤ ਕਰਦਾ ਰਹੇਗਾ। ਸੰਮਲੇਨ ਤੋਂ ਪਹਿਲਾਂ ਟਰੂਡੋ ਨੇ ਇਹ ਵੀ ਕਿਹਾ ਸੀ ਕਿ ਅਫਗਾਨਿਸਤਾਨ ਵਿਚ ਤਾਲਿਬਾਨ ਦੀ ਵਾਪਸੀ ਨਾਲ ਉਸ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ‘ਤੇ ਵੀ ਮੁੜ ਵਿਚਾਰ ਕਰਨਾ ਹੋਵੇਗਾ।

Leave a Reply

Your email address will not be published.