ਹੁਣੇ ਹੁਣੇ ਕਾਬੁਲ ਹਵਾਈ ਅੱਡੇ ਤੋਂ ਆਈ ਵੱਡੀ ਖ਼ਬਰ-ਅਮਰੀਕਾ ਨੇ ਕੀਤਾ ਅਲਰਟ-ਲੋਕਾਂ ਦੀ ਜਾਨ ਤੇ ਬਣੀ

ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ਵਿੱਚ ਹਰ ਦਿਨ ਦੇ ਨਾਲ ਅਮਰੀਕਾ ਸਮੇਤ ਸਾਰੇ ਦੇਸ਼ਾਂ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਦੂਜੇ ਦੇਸ਼ਾਂ ਦੇ ਨਾਗਰਿਕਾਂ ‘ਤੇ ਖਤਰਾ ਵਧਦਾ ਜਾ ਰਿਹਾ ਹੈ।ਇਸ ਦੇ ਮੱਦੇਨਜ਼ਰ ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਅਲਰਟ ਜਾਰੀ ਕੀਤਾ ਹੈ । ਅਮਰੀਕਾ ਨੇ ਹਵਾਈ ਅੱਡੇ ‘ਤੇ ਆਪਣੇ ਨਾਗਰਿਕਾਂ ਲਈ ਖਤਰੇ ਦਾ ਡਰ ਪ੍ਰਗਟ ਕੀਤਾ ਹੈ।

ਅਮਰੀਕਾ ਨੇ ਕਾਬੁਲ ਵਿੱਚ ਹਵਾਈ ਅੱਡੇ ਦੇ ਗੇਟ ਦੇ ਬਾਹਰ ਮੌਜੂਦ ਆਪਣੇ ਨਾਗਰਿਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਤੁਰੰਤ ਇਹ ਜਗ੍ਹਾ ਛੱਡ ਦੇਣ । ਅਮਰੀਕਾ ਨੇ ਕਿਹਾ ਹੈ ਕਿ ਇੱਥੇ ਖਤਰੇ ਦੀ ਘੰਟੀ ਹੈ । ਅਮਰੀਕੀ ਨਾਗਰਿਕਾਂ ਨੂੰ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਕਾਬੁਲ ਸਥਿਤ ਅਮਰੀਕੀ ਦੂਤਾਵਾਸ ਨੇ ਕਿਹਾ ਕਿ ਏਬੇ ਗੇਟ, ਪੂਰਬੀ ਗੇਟ ਜਾਂ ਉੱਤਰੀ ਗੇਟ ‘ਤੇ ਜੋ ਵੀ ਅਮਰੀਕੀ ਨਾਗਰਿਕ ਮੌਜੂਦ ਹਨ, ਉਹ ਤੁਰੰਤ ਇਨ੍ਹਾਂ ਥਾਵਾਂ ਨੂੰ ਖਾਲੀ ਕਰ ਦੇਣ । ਦੂਤਘਰ ਨੇ ਕਿਹਾ ਕਿ ਕਾਬੁਲ ਹਵਾਈ ਅੱਡੇ ਦੇ ਬਾਹਰ ਮੌਜੂਦ ਅਮਰੀਕੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਹਵਾਈ ਅੱਡੇ ਵੱਲ ਯਾਤਰਾ ਕਰਨ ਤੋਂ ਬਚਣ। ਜਦੋਂ ਤੱਕ ਤੁਹਾਨੂੰ ਵਿਅਕਤੀਗਤ ਤੌਰ ‘ਤੇ ਅਮਰੀਕੀ ਸਰਕਾਰ ਦੇ ਕਿਸੇ ਪ੍ਰਤੀਨਿਧੀ ਵੱਲੋਂ ਅਜਿਹਾ ਕਰਨ ਲਈ ਨਹੀਂ ਕਿਹਾ ਜਾਂਦਾ, ਉਦੋਂ ਤੱਕ ਹਵਾਈ ਅੱਡੇ ਵੱਲ ਨਾ ਜਾਓ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.