ਹੁਣੇ ਹੁਣੇ ਏਥੇ ਮੀਂਹ ਕਾਰਨ ਟੁੱਟਿਆ ਪੁੱਲ,ਪਾਣੀ ਵਿਚ ਰੁੜ ਗਏ ਸੜ੍ਹਕ ਤੇ ਤੁਰੇ ਜਾਂਦੇ ਵਾਹਨ-ਦੇਖੋ ਤਬਾਹੀ ਦਾ ਲਾਇਵ ਮੰਜ਼ਰ

ਪਿਛਲੇ 48 ਘੰਟਿਆਂ ਤੋਂ ਹੋ ਰਹੀ ਬਾਰਿਸ਼ ਕਾਰਨ ਦੇਹਰਾਦੂਨ ਵਿੱਚ ਤਬਾਹੀ ਦੇ ਦ੍ਰਿਸ਼ ਨਜ਼ਰ ਆ ਰਹੇ ਹਨ। ਦੇਹਰਾਦੂਨ-ਰਿਸ਼ੀਕੇਸ਼ ਪੁੱਲ ਵੀ ਭਾਰੀ ਮੀਂਹ ਕਾਰਨ ਰਾਣੀ ਪੋਖਰੀ ਦੇ ਨੇੜੇ ਢਹਿ ਗਿਆ ਹੈ।ਜਿਸ ਤੋਂ ਬਾਅਦ ਕਈ ਵਾਹਨ ਨੁਕਸਾਨੇ ਗਏ ਹਨ। ਇਸ ਦੇ ਨਾਲ ਹੀ, ਲਗਾਤਾਰ ਮੀਂਹ ਦੇ ਕਾਰਨ, ਮਾਲਦੇਵਤਾ-ਸਹਸਧਾਰਾ ਲਿੰਕ ਸੜਕ ਕਈ ਮੀਟਰ ਤੱਕ ਨਦੀ ਵਿੱਚ ਲੀਨ ਹੋ ਗਈ ਹੈ।

ਇਹ ਘਟਨਾ ਖੇੜੀ ਪਿੰਡ ਦੀ ਹੈ। ਇੱਥੇ ਭਾਰੀ ਮੀਂਹ ਕਾਰਨ ਸੜਕ ਵੀ ਕੱਟੀ ਗਈ ਹੈ ਅਤੇ ਸਾਰੀ ਸੜਕ ਪਾਣੀ ਵਿੱਚ ਰੁੜ੍ਹ ਗਈ ਹੈ। ਇੱਥੇ ਦੋ ਵਾਹਨਾਂ ਦੇ ਰੁੜ੍ਹਨ ਦੀਆਂ ਵੀ ਖਬਰਾਂ ਹਨ। ਇਸ ਸਮੇ ਬਚਾਅ ਕਾਰਜ ਵੀ ਜਾਰੀ ਹੈ। ਮੌਸਮ ਵਿਭਾਗ ਨੇ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਉੱਤਰਾਖੰਡ ਦੇ 5 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਨੈਨੀਤਾਲ, ਚੰਪਾਵਤ, ਊਧਵ ਸਿੰਘ ਨਗਰ, ਬਾਗੇਸ਼ਵਰ ਅਤੇ ਪਿਥੌਰਾਗੜ੍ਹ ਸ਼ਾਮਿਲ ਹਨ।ਇਸ ਤੋਂ ਇਲਾਵਾ ਦੇਹਰਾਦੂਨ, ਟਿਹਰੀ, ਪੌੜੀ ਜ਼ਿਲ੍ਹਿਆਂ ਦੇ ਕੁੱਝ ਹਿੱਸਿਆਂ ਵਿੱਚ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਰਾਜ ਆਫਤ ਪ੍ਰਬੰਧਨ ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਮੰਗਲਵਾਰ ਦੇਰ ਰਾਤ ਬੱਦਲ ਫੱਟਣ ਤੋਂ ਬਾਅਦ, ਹੜ੍ਹ ਦਾ ਪਾਣੀ ਘਰਾਂ ਵਿੱਚ ਦਾਖਲ ਹੋ ਗਿਆ, ਕਈ ਥਾਵਾਂ ‘ਤੇ ਬਿਜਲੀ ਦੇ ਖੰਭੇ ਅਤੇ ਦਰੱਖਤ ਉਖੜ ਗਏ ਅਤੇ ਦੋਪਹੀਆ ਵਾਹਨ ਵੀ ਪਾਣੀ ਵਿੱਚ ਰੁੜ੍ਹ ਗਏ। ਹਾਲਾਂਕਿ ਇਸ ਘਟਨਾ ‘ਚ ਕਿਸੇ ਵੀ ਵਿਅਕਤੀ ਨੂੰ ਨੁਕਸਾਨ ਨਹੀਂ ਪਹੁੰਚਿਆ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.