ਸੰਯੁਕਤ ਕਿਸਾਨ ਮੋਰਚਾ ਨੇ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਅੰਦੋਲਨ ਤੇਜ਼ ਕਰਨ ਲਈ 25 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਟ੍ਰੇਨਾਂ ਤੇ ਬੱਸਾਂ ਨੂੰ ਵੀ ਠੱਪ ਕੀਤਾ ਜਾ ਸਕਦਾ ਹੈ। ਰਾਸ਼ਟਰਪਤੀ ਨੇ 27 ਸਤੰਬਰ 2020 ਨੂੰ ਇਨ੍ਹਾਂ ਖੇਤੀ ਕਾਨੂੰਨਾਂ ’ਤੇ ਦਸਤਖ਼ਤ ਕੀਤੇ ਸਨ।
ਕਿਸਾਨ ਯੂਨੀਅਨਾਂ ਪਹਿਲੀ ਅਕਤੂਬਰ ਤੋਂ ਮੁਜ਼ਾਹਰਿਆਂ ਦੀ ਮੁਹਿੰਮ ਸ਼ੁਰੂ ਕਰਨਗੀਆਂ, ਪਰ ਉਸ ਤੋਂ ਪਹਿਲਾਂ ਪੰਜ ਸਤੰੰਬਰ ਨੂੰ ਮਿਸ਼ਨ ਉੱਤਰ ਪ੍ਰਦੇਸ਼ ਦੇ ਤਹਿਤ ਮੁਜ਼ੱਫਰਨਗਰ ’ਚ ਮਹਾਪੰਚਾਇਤ ਕੀਤੀ ਜਾਵੇਗੀ। ਇਸ ਸਬੰਧੀ ਫ਼ੈਸਲਾ ਵੀਰਵਾਰ ਨੂੰ ਦਿੱਲੀ ਦੇ ਸਿੰਘੂ ਬਾਰਡਰ ’ਤੇ ਦੋ ਦਿਨਾਂ ਆਲ ਇੰਡੀਆ ਕਨਵੈਨਸ਼ਨ ਦੌਰਾਨ ਕੀਤਾ ਗਿਆ।
ਇਸ ਮੌਕੇ 22 ਸੂਬਿਆਂ ਦੀਆਂ 300 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਨਵੈਸ਼ਨ ਦਾ ਉਦਘਾਟਨ ਕੀਤਾ ਤੇ ਕਿਹਾ ਕਿ ਅੰਦੋਲਨ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਕਾਨੂੰਨ ਰੱਦ ਨਹੀਂ ਕਰ ਦਿੱਤੇ ਜਾਂਦੇ। ਇਸ ਮੌਕੇ ਕਿਸਾਨਾਂ ਨੇ ਉਨ੍ਹਾਂ ਸਾਥੀਆਂ ਨੂੰ ਸ਼ਰਧਾਂਜਲੀ ਦਿੱਤੀ ਜਿਹੜੇ ਸੰਘਰਸ਼ ਦੌਰਾਨ ਮਾਰੇ ਗਏ ਸਨ। ਆਰਗੇਨਾਈਜ਼ਿੰਗ ਕਮੇਟੀ ਦੇ ਕਨਵੀਨਰ ਆਸ਼ੀਸ਼ ਮਿੱਤਲ ਨੇ ਮਤੇ ਦਾ ਖਰੜਾ ਪੇਸ਼ ਕੀਤਾ ਜਿਸ ਵਿਚ ਸੰਘਰਸ਼ ਨੂੰ ਤਿੱਖਾ ਕਰਨ ਦੀ ਗੱਲ ਕਹੀ ਗਈ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ