ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਬਾਰੇ ਆਈ ਇਹ ਵੱਡੀ ਖਬਰ ਅਦਾਲਤ ਚੋਂ

ਪੰਜਾਬ ਵਿਚ ਆਏ ਦਿਨ ਹੀ ਕੋਈ ਨਾ ਕੋਈ ਮਹਾਨ ਹਸਤੀ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਰਹਿੰਦੀ ਹੈ। ਜਿੱਥੇ ਪੰਜਾਬ ਦੇ ਗਾਇਕਾਂ ਤੇ ਅਦਾਕਾਰਾ ਵੱਲੋਂ ਕਿਸਾਨੀ ਸੰਘਰਸ਼ ਦੇ ਵਿੱਚ ਭਰਪੂਰ ਸਮਰਥਨ ਦਿੱਤਾ ਗਿਆ ਹੈ। ਉਥੇ ਹੀ ਦਿੱਲੀ ਦੀਆਂ ਸਰਹੱਦਾਂ ਤੇ ਵੀ ਵਾਰੀ-ਵਾਰੀ ਜਾ ਕੇ ਆਪਣੀ ਸ਼ਮੂਲੀਅਤ ਦਰਜ ਕਰਵਾਈ ਜਾ ਰਹੀ ਹੈ।

ਉਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਬਹੁਤ ਸਾਰੇ ਗਾਇਕਾਂ ਵੱਲੋਂ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਗਈ ਸੀ। ਉੱਘੀ ਪੰਜਾਬੀ ਗਾਇਕਾ ਅਤੇ ਅਦਾਕਾਰਾ ਵੱਲੋਂ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਗੱਲਾਂ ਨੂੰ ਲੈ ਕੇ ਵੀ ਉਹ ਆਏ ਦਿਨ ਚਰਚਾ ਵਿਚ ਬਣੇ ਰਹਿੰਦੇ ਹਨ।ਹੁਣ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਬਾਰੇ ਇਹ ਵੱਡੀ ਖਬਰ ਅਦਾਲਤ ਵਿੱਚੋਂ ਸਾਹਮਣੇ ਆਈ ਹੈ।

ਪੰਜਾਬ ਦੇ ਮਸ਼ਹੂਰ ਅਤੇ ਅਦਾਕਾਰ ਗੁਰਦਾਸ ਮਾਨ ਨੂੰ ਜਿਥੇ ਲੈ ਕੇ ਪਿਛਲੇ ਕਾਫੀ ਦਿਨਾਂ ਤੋਂ ਖ਼ਬਰਾਂ ਲਗਾਤਾਰ ਸੋਸ਼ਲ ਮੀਡੀਆ ਉਪਰ ਸਾਹਮਣੇ ਆ ਰਹੀਆਂ ਹਨ। ਕਿਉਂਕਿ ਬੀਤੇ ਦਿਨੀਂ ਉਹਨਾਂ ਵੱਲੋਂ ਡੇਰਾ ਮੁਰਾਦ ਸ਼ਾਹ ਦੇ ਵਿਚ ਤੀਜੀ ਪਾਤਿਸ਼ਾਹੀ ਗੁਰੂ ਅਮਰਦਾਸ ਦਾਸ ਜੀ ਬਾਰੇ ਆਖਿਆ ਗਿਆ ਸੀ। ਜਿੱਥੇ ਉਨ੍ਹਾਂ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਡੇਰੇ ਦੇ ਲਾਡੀ ਸਾਈਂ ਨੂੰ ਗੁਰੂ ਅਮਰਦਾਸ ਜੀ ਦੇ ਵੰਸ਼ ਵਿਚੋਂ ਦੱਸਿਆ ਗਿਆ ਸੀ।

ਉਨ੍ਹਾਂ ਕਿਹਾ ਸੀ ਕਿ ਜਿਥੇ ਗੁਰੂ ਅਮਰਦਾਸ ਜੀ ਭੱਲਾ ਬਰਾਦਰੀ ਨਾਲ ਸਬੰਧਤ ਹਨ। ਉਥੇ ਹੀ ਲਾਡੀ ਸਾਈਂ ਜੀ ਵੀ ਭਲਾ ਬਰਾਦਰੀ ਨਾਲ ਸਬੰਧਤ ਹਨ। ਇਸ ਬਿਆਨ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਵਿ-ਰੋ-ਧ ਕੀਤਾ ਗਿਆ ਸੀ ਕਿ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਜਿਸ ਤੋਂ ਬਾਅਦ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਗਏ। ਉਥੇ ਹੀ ਨਕੋਦਰ ਤੇ ਵਿੱਚ ਗੁਰਦਾਸ ਮਾਨ ਉੱਪਰ ਪਰਚਾ ਦਰਜ ਕੀਤਾ ਗਿਆ।

ਹੁਣ ਅਦਾਲਤ ਵਿੱਚ ਸਾਹਮਣੇ ਆਈ ਖਬਰ ਅਨੁਸਾਰ 7 ਸਤੰਬਰ ਨੂੰ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ‘ਤੇ ਅਗਲੀ ਸੁਣਵਾਈ ਕੀਤੀ ਜਾਵੇਗੀ। ਜਿੱਥੇ ਗੁਰਦਾਸ ਮਾਨ ਵੱਲੋਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਣ ਤੇ ਮਾਫੀ ਵੀ ਮੰਨ ਲਈ ਗਈ ਸੀ। ਉਥੇ ਹੀ ਇਹ ਮਾਮਲਾ ਦਿਨੋ-ਦਿਨ ਵੱਧ ਰਿਹਾ ਹੈ। ਇਸ ਸਭ ਦੇ ਚੱਲਦੇ ਹੋਏ ਹੁਣ ਗੁਰਦਾਸ ਮਾਨ ਦੀ ਜ਼ਮਾਨਤ ਦੀ ਅਰਜ਼ੀ ‘ਤੇ ਅਗਲੀ ਸੁਣਵਾਈ 7 ਸਤੰਬਰ ਨੂੰ ਹੋਵੇਗੀ।

Leave a Reply

Your email address will not be published.