ਇਹਨਾਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਹਰ ਮਹੀਨੇ ਸਰਕਾਰ ਵੱਲੋਂ ਮਿਲਣਗੇ 5 ਤੋਂ 7 ਹਜ਼ਾਰ ਰੁਪਏ ਕਿਉਂਕਿ… ਦੇਖੋ ਪੂਰੀ ਖ਼ਬਰ

ਭਾਰਤ ਸਰਕਾਰ ਵਲੋਂ ਸਕੂਲ, ਕਾਲਜ ਅਤੇ ਯੂਨੀਵਰਸਿਟੀ ਪੱਧਰ ‘ਤੇ ਵਿਗਿਆਨ ਨਾਲ ਸਬੰਧਤ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਵਜ਼ੀਫ਼ਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯੋਜਨਾ ਤਹਿਤ 11 ਵੀਂ, 12 ਵੀਂ ਜਮਾਤ ਅਤੇ ਗ੍ਰੈਜੂਏਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਫੈਲੋਸ਼ਿਪ ਦੀ ਪੇਸ਼ਕਸ਼ ਕੀਤੀ ਜਾਂਦੀ ਹੈ। ਇੰਡੀਅਨ ਇੰਸਟੀਚਿਊਟ ਆਫ ਸਾਇੰਸ, ਬੈਂਗਲੁਰੂ ਇਸ ਯੋਜਨਾ ਨੂੰ ਚਲਾਉਂਦੀ ਹੈ।

ਇਸ ਯੋਜਨਾ ਨੂੰ ‘ਕਿਸ਼ੋਰ ਵਿਗਿਆਨਕ ਉਤਸ਼ਾਹ ਯੋਜਨਾ’ ਨਾਮ ਦਿੱਤਾ ਗਿਆ ਹੈ। ਇਸ ਦੇ ਤਹਿਤ ਵਿਗਿਆਨ, ਟੈਕਨੋਲੋਜੀ ਅਤੇ ਦਵਾਈ ਦੇ ਖੇਤਰ ‘ਚ ਕੰਮ ਕਰਨ ਵਾਲੇ ਵਿਦਿਆਰਥੀਆਂ ਨੂੰ ਫੈਲੋਸ਼ਿਪ ਦਿੱਤੀ ਜਾਂਦੀ ਹੈ।’ਕਿਸ਼ੋਰ ਵਿਗਿਆਨਕ ਉਤਸ਼ਾਹ ਯੋਜਨਾ’ (ਕੇਵੀਪੀਵਾਈ) ਫੈਲੋਸ਼ਿਪ ਪਿਛਲੇ ਦੋ ਦਹਾਕਿਆਂ ਤੋਂ ਵਿਦਿਆਰਥੀਆਂ ਨੂੰ ਵਿਗਿਆਨ ‘ਚ ਆਪਣਾ ਕੈਰੀਅਰ ਬਣਾਉਣ ‘ਚ ਸਹਾਇਤਾ ਕਰ ਰਹੀ ਹੈ।

ਇਸ ਯੋਜਨਾ ਤਹਿਤ ਵਿਦਿਆਰਥੀਆਂ ਨੂੰ 5 ਹਜ਼ਾਰ ਰੁਪਏ ਅਤੇ 7 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀਆਂ ਦੋ ਵੱਖ-ਵੱਖ ਫੈਲੋਸ਼ਿਪ ਦਿੱਤੀਆਂ ਜਾਂਦੀਆਂ ਹਨ। ਇਸ ਯੋਜਨਾ ਦਾ ਲਾਭ ਲੈਣ ਲਈ, ਵਿਦਿਆਰਥੀਆਂ ਨੂੰ ਫੈਲੋਸ਼ਿਪ ਲਈ ਅਰਜ਼ੀ ਦੇਣੀ ਚਾਹੀਦੀ ਹੈ।ਇਹ ਯੋਜਨਾ ਵਿਗਿਆਨ ਅਤੇ ਟੈਕਨੋਲੋਜੀ ਵਿਭਾਗ ਦੁਆਰਾ ਸਾਲ 1999 ਵਿੱਚ ਸ਼ੁਰੂ ਕੀਤੀ ਗਈ ਸੀ।

ਇਸ ਯੋਜਨਾ ਦਾ ਮੁੱਖ ਉਦੇਸ਼ ਦੇਸ਼ ਭਰ ਵਿੱਚ ਵਿਗਿਆਨ ਦੇ ਖੇਤਰ ਵਿੱਚ ਛੁਪੀ ਪ੍ਰਤਿਭਾ ਨੂੰ ਸਾਹਮਣੇ ਲਿਆਉਣਾ ਹੈ ਤਾਂ ਜੋ ਦੇਸ਼ ਦਾ ਭਵਿੱਖ ਅਤੇ ਵਿਦਿਆਰਥੀਆਂ ਦੇ ਭਵਿੱਖ ਵਿੱਚ ਸੁਧਾਰ ਹੋ ਸਕੇ। ਇਸ ਯੋਜਨਾ ਤਹਿਤ ਰਾਸ਼ਟਰੀ ਪੱਧਰ ‘ਤੇ ਵਿਦਿਆਰਥੀਆਂ ਦੀ ਚੋਣ ਲਈ ਇਕ ਉੱਚ ਪੱਧਰੀ ਦਾਖਲਾ ਪ੍ਰੀਖਿਆ ਲਈ ਜਾਂਦੀ ਹੈ। ਜੋ ਆਮ ਤੌਰ ‘ਤੇ ਦੋ ਪੜਾਵਾਂ ‘ਤੇ ਕੀਤੀ ਜਾਂਦੀ ਹੈ। ਪਹਿਲੇ ਪੜਾਅ ‘ਚ ਇਕ ਆਨਲਾਈਨ ਐਪਟੀਟਿਊਡ ਟੈਸਟ ਹੁੰਦਾ ਹੈ ਅਤੇ ਦੂਜੇ ਪੜਾਅ ‘ਚ ਇਕ ਇੰਟਰਵਿਊ ਹੁੰਦੀ ਹੈ।

ਕੇਵੀਪੀਵਾਈ ਫੈਲੋਸ਼ਿਪ ‘ਚ ਹਿੱਸਾ ਲੈਣ ਲਈ ਵਿਦਿਆਰਥੀਆਂ ਨੂੰ ਦਸਵੀਂ ਜਮਾਤ ‘ਚ ਸਾਇੰਸ ਅਤੇ ਗਣਿਤ ਵਿਸ਼ੇ ‘ਚ 75% ਅੰਕ ਪ੍ਰਾਪਤ ਕਰਨੇ ਪੈਂਦੇ ਹਨ। ਇਸ ਦੇ ਨਾਲ ਹੀ ਅਨੁਸੂਚਿਤ ਜਾਤੀਆਂ, ਕਬੀਲਿਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ 10 ਪ੍ਰਤੀਸ਼ਤ ਦੀ ਛੋਟ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਪਹਿਲੇ ਸਾਲ ਅੰਡਰਗ੍ਰੈਜੁਏਟ ਵਿਦਿਆਰਥੀਆਂ ਨੂੰ 12 ਵੀਂ ਜਮਾਤ ‘ਚ 60 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਦੀ ਲੋੜ ਹੁੰਦੀ ਹੈ। ਇਸ ਦੇ ਨਾਲ ਹੀ ਅਨੁਸੂਚਿਤ ਜਾਤੀਆਂ, ਕਬੀਲਿਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ ਲਈ 10 ਪ੍ਰਤੀਸ਼ਤ ਦੀ ਢਿੱਲ ਦੇ ਨਾਲ 50 ਪ੍ਰਤੀਸ਼ਤ ਅੰਕ ਪ੍ਰਾਪਤ ਕਰਨੇ ਜ਼ਰੂਰੀ ਹਨ।       news source: abpsanjha

Leave a Reply

Your email address will not be published.