ਹੁਣੇ ਹੁਣੇ ਅੱਜ ਏਨਾਂ ਸਸਤਾ ਹੋਇਆ ਪੈਟਰੋਲ ਤੇ ਡੀਜ਼ਲ-ਲੋਕਾਂ ਨੂੰ ਮਿਲੀ ਵੱਡੀ ਰਾਹਤ

ਸਰਕਾਰੀ ਤੇਲ ਕੰਪਨੀਆਂ ਨੇ ਆਮ ਲੋਕਾਂ ਨੂੰ ਰਾਹਤ ਦਿੰਦੇ ਹੋਏ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਹੈ। ਆਈ.ਓ.ਸੀ.ਐੱਲ. ਮੁਤਾਬਕ ਅੱਜ ਪੈਟਰੋਲ 10 ਤੋਂ 15 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ। ਇਸ ਦੇ ਨਾਲ ਡੀਜ਼ਲ ਦੀਆਂ ਕੀਮਤਾਂ ਵਿਚ 15 ਪੈਸੇ ਦੀ ਕਟੌਤੀ ਕੀਤੀ ਗਈ ਹੈ। ਇਸ ਕਟੌਤੀ ਦੇ ਬਾਅਦ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀਆਂ ਕੀਮਤਾਂ 101.19 ਪੈਸੇ ਲੀਟਰ ਹੋ ਗਈ ਹੈ ਅਤੇ ਡੀਜ਼ਲ ਦੀ ਕੀਮਤ 88.62 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਇੰਟਰਨੈਸ਼ਨਲ ਬਾਜ਼ਾਰ ਵਿਚ ਵੀ ਕੀਮਤਾਂ ਵਿਚ ਨਰਮੀ ਦਾ ਰੁਖ਼ ਬਣਿਆ ਹੋਇਆ ਹੈ।ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਆਈ.ਓ.ਸੀ.ਐਲ. ਦੁਆਰਾ ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ ਹਨ ਤੁਸੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕੰਪਨੀ ਦੀ ਅਧਿਕਾਰਤ ਵੈਬਸਾਈਟ ਜਾਂ ਐਸਐਮਐਸ ਦੁਆਰਾ ਵੇਖ ਸਕਦੇ ਹੋ। ਪੈਟਰੋਲ ਡੀਜ਼ਲ ਦੀਆਂ ਕੀਮਤਾਂ ਪ੍ਰਤੀ ਲੀਟਰ ਰੁਪਿਆ ਵਿਚ

ਸ਼ਹਿਰ ਪੈਟਰੋਲ ਡੀਜ਼ਲ

ਜਲੰਧਰ 102.27 90.70 ,ਲੁਧਿਆਣਾ 102.95 91.31 ,ਅੰਮ੍ਰਿਤਸਰ 103.01 91.37 ,ਚੰਡੀਗੜ੍ਹ 97.40 88.35 ,ਦਿੱਲੀ 101.19 88.62, ਮੁੰਬਈ 107.26 96.19 ,ਚੇਨਈ 98.96 93.26 ,ਕੋਲਕਾਤਾ 101.72 91.84 ,ਨੋਇਡਾ 98.52 89.21 ,ਜੈਪੁਰ 108.17 97.76,ਭੋਪਾਲ 109.63 97.43

ਰਿਕਰਾਡ ਪੱਧਰ ‘ਤੇ ਕੀਮਤਾਂ- ਦੇਸ਼ ਭਰ ਦੇ ਲਗਭਗ 19 ਸੂਬਿਆਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਮੱਧ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ -ਕਸ਼ਮੀਰ ਅਤੇ ਲੱਦਾਖ ਇਸ ਸੂਚੀ ਵਿੱਚ ਸ਼ਾਮਲ ਹਨ। ਇਸ ਤੋਂ ਇਲਾਵਾ, ਮਹਾਨਗਰਾਂ ਮੁੰਬਈ, ਹੈਦਰਾਬਾਦ ਅਤੇ ਬੰਗਲੌਰ ਵਿੱਚ ਪੈਟਰੋਲ ਪਹਿਲਾਂ ਹੀ 100 ਰੁਪਏ ਪ੍ਰਤੀ ਲੀਟਰ ਦਾ ਅੰਕੜਾ ਪਾਰ ਕਰ ਚੁੱਕਾ ਹੈ।

 

Leave a Reply

Your email address will not be published.