ਜ਼ਿਲ੍ਹਾ ਬਰਨਾਲਾ ਦੇ ਪਿੰਡ ਕੋਟਦੁਨਾ ਦੇ ਡੀ. ਡਬਲ ਐਕਸ ਦੇ ਪੇਜ ’ਤੇ ਅਸ਼ਲੀਲ ਟੈਲੀ ਫ਼ਿਲਮਾਂ ਬਣਾ ਕੇ ਅਪਲੋਡ ਕਰਨ ਵਾਲੇ ਪ੍ਰੋਡਿਊਸਰ ਹਰਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਦਾ ਐਤਵਾਰ ਦੁਪਹਿਰ ਬਾਅਦ ਨਿਹੰਗ ਸਿੰਘਾਂ ਵੱਲੋਂ ਕੁਟਾਪਾ ਚਾੜ੍ਹਨ ਦੀਆਂ ਵੀਡੀਓ ਵਾਇਰਲ ਹੋਈਆਂ ਹਨ। ਕੁੱਟਮਾਰ ਦੀ ਲਾਈਵ ਹੋ ਕੇ ਜ਼ਿੰਮੇਵਾਰੀ ਲੈਂਦਿਆ ਉਕਤ ਨਿਹੰਗ ਸਿੰਘਾਂ ਨੇ ਕਿਹਾ ਹੈ ਕਿ ਉਕਤ ਪ੍ਰੋਡਿਊਸਰ ਨਸ਼ਾ ਅਤੇ ਲੱਚਰਤਾ ਭਰਪੂਰ ਟੈਲੀ ਫਿਲਮਾਂ ਬਣਾ ਕੇ ਨੌਜਵਾਨ ਪੀੜ੍ਹੀ ਨੂੰ ਕੁਰਾਹੇ ਪਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਪ੍ਰੋਡਿਊਸਰ ਨੂੰ ਪਿੰਡ ਦੀ ਸੱਥ ’ਚ ਕੁੱਟਿਆ ਹੈ। ਥਾਣਾ ਧਨੌਲਾ ਉਨ੍ਹਾਂ ’ਤੇ ਬਣਦੀ ਕਾਰਵਾਈ ਕਰ ਸਕਦਾ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਪੁਲਸ ਉਨ੍ਹਾਂ ’ਤੇ ਕਾਰਵਾਈ ਜ਼ਰੂਰ ਕਰੇ। ਇਸ ਮਾਮਲੇ ਸਬੰਧੀ ਥਾਣਾ ਧਨੌਲਾ ’ਚ ਅੰਡਰ ਟ੍ਰੇਨਿੰਗ ਡੀ. ਐੱਸ. ਪੀ. ਕਮ ਐੱਸ. ਐੱਚ. ਓ. ਵਿਸ਼ਵਜੀਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਮੀਡੀਆ ਤੋਂ ਮਿਲੀ ਹੈ ਪਰ ਅਜੇ ਤੱਕ ਕੋਈ ਸ਼ਿਕਾਇਤ ਨਹੀਂ ਆਈ। ਸ਼ਿਕਾਇਤ ਮਿਲਣ ’ਤੇ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਜ਼ਿਕਰਯੋਗ ਹੈ ਕਿ ਉਕਤ ਪ੍ਰੋਡਿਊਸਰ ’ਤੇ ਪਹਿਲਾਂ ਵੀ ਅਸ਼ਲੀਲਤਾ ਵਾਲੀਆਂ ਵੀਡੀਓ ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਵੀ ਉਸ ਨੇ ਕੋਈ ਸਬਕ ਨਹੀਂ ਲਿਆ ਸਗੋਂ ਯੂ-ਟਿਊਬ ’ਤੇ ਵੱਧ ਤੋਂ ਵੱਧ ਸਬਸਕ੍ਰਾਈਬਰ ਬਣਾਉਣ ਲਈ ਸਾਰੀਆਂ ਹੱਦਾਂ ਬੰਨ੍ਹੇ ਪਾਰ ਕਰ ਰਿਹਾ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ