ਕਨੇਡਾ ਗਏ ਮਾਪਿਆਂ ਦੇ ਨੌਜਵਾਨ ਪੁੱਤ ਨੂੰ ਜ਼ਾਲਮਾਂ ਨੇ ਇਸ ਤਰਾਂ ਦਿੱਤੀ ਦਰਦਨਾਕ ਮੌਤ ਤੇ ਪੰਜਾਬ ਤੱਕ ਛਾਇਆ ਸੋਗ

ਬੀਤੇ ਦਿਨ ਕੈਨੇਡਾ ਦੇ ਨੋਵਾਸਕੋਚੀਆ ਸੂਬੇ ਦੇ ਸ਼ਹਿਰ ਹੈਲੀਪੈਕ ਵਿਖੇ ਪੰਜਾਬ ਤੋਂ ਇੱਥੇ ਪੜ੍ਹਨ ਆਏ ਇਕ ਪੰਜਾਬੀ ਮੂਲ ਦੇ ਨੌਜਵਾਨ ਵਿਦਿਆਰਥੀ ਪ੍ਰਭਜੋਤ ਸਿੰਘ ਦਾ ਚਾਕੂ ਮਾਰ ਕੇ ਕਤਲ ਕਰ ਦੇਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾਂਦਾ ਹੈ ਕਿ ਪ੍ਰਭਜੋਤ ਸਿੰਘ ਨਾਲ ਉਸ ਦੇ ਘਰ ਦੇ ਸਾਹਮਣੇ ਹੀ ਪਾਰਕਿੰਗ ਵਿਚ ਗੱਡੀ ਲਾਉਣ ਨੂੰ ਲੈ ਕੇ 2 ਗੋਰਿਆਂ ਨੇ ਝਗੜਾ ਕੀਤਾ।

ਉਨ੍ਹਾਂ ਗੋਰਿਆਂ ਵੱਲੋਂ ਪ੍ਰਭਜੋਤ ਸਿੰਘ ਦੀ ਗਰਦਨ ‘ਤੇ ਤੇਜ਼ਧਾਰ ਚਾਕੂ ਨਾਲ ਵਾਰ ਕੀਤਾ ਗਿਆ, ਜਿਸ ਕਾਰਨ ਉਸ ਦਾ ਜ਼ਿਆਦਾ ਖ਼ੂਨ ਵਹਿ ਗਿਆ ਤੇ ਉਸ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ।ਪ੍ਰਭਜੋਤ ਸਿੰਘ ਕੈਨੇਡਾ ’ਚ ਆਪਣੀ ਭੈਣ ਅਤੇ ਜੀਜੇ ਨਾਲ ਰਹਿ ਰਿਹਾ ਸੀ ਤੇ ਉਹ 4 ਕੁ ਸਾਲ ਪਹਿਲਾਂ ਕੈਨੇਡਾ ਪੜ੍ਹਨ ਲਈ ਆਇਆ ਸੀ। ਹਾਲ ਹੀ ਵਿਚ ਉਸ ਦਾ ਕੈਨੇਡਾ ਦੀ ਪੀ.ਆਰ. ਲਈ ਕੇਸ ਲੱਗਾ ਸੀ।

ਪ੍ਰਭਜੋਤ ਦੇ ਦੋਸਤਾਂ ਮੁਤਾਬਕ ਉਹ ਬਹੁਤ ਹੀ ਮਿਲਣਸਾਰ ਤੇ ਸਾਊ ਸੁਭਾਅ ਦਾ ਨੌਜਵਾਨ ਸੀ। ਪੁਲਸ ਮੁਤਾਬਕ ਇਹ ਘਟਨਾ ਰਾਤ 2 ਕੁ ਵਜੇ ਦੀ ਹੈ ਤੇ 5:00 ਵਜੇ ਤੱਕ ਪੁਲਸ ਨੇ ਇਕ ਹਮਲਾਵਰ ਨੂੰ ਕਾਬੂ ਕਰ ਲਿਆ ਸੀ। ਹਮਲਾਵਰ ਇਕ ਜਾਂ 2 ਤੇ ਵੱਧ ਵੀ ਹੋ ਸਕਦੇ ਹਨ, ਕਿਉਂਕਿ ਪੁਲਸ ਨੇੜੇ ਦੀਆਂ ਸੀ.ਸੀ.ਟੀ.ਵੀ. ਫੁਟੇਜ਼ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪ੍ਰਭਜੋਤ ਸਿੰਘ ਦਾ ਪੰਜਾਬ ਤੋਂ ਪਿਛੋਕੜ ਜ਼ਿਲ੍ਹਾ ਸੰਗਰੂਰ ਨਾਲ ਦੱਸਿਆ ਜਾਂਦਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.