ਹੁਣੇ ਹੁਣੇ ਏਥੇ 2000 ਕੈਦੀਆਂ ਨਾਲ ਭਰੀ ਜ਼ੇਲ੍ਹ ਨੂੰ ਲੱਗੀ ਭਿਆਨਕ ਅੱਗ ਮੌਕੇ ਤੇ ਏਨੇ ਮਰੇ…..

ਇੰਡੋਨੇਸ਼ੀਆ ਦੀ ਰਾਜਧਾਨੀ ਦੇ ਨੇੜੇ ਬੁੱਧਵਾਰ ਤੜਕੇ ਇਕ ਜੇਲ੍ਹ ਵਿਚ ਅੱਗ ਲੱਗਣ ਨਾਲ ਘੱਟ ਤੋਂ ਘੱਟ 41 ਕੈਦੀਆਂ ਦੀ ਮੌਤ ਹੋ ਗਈ, ਉਥੇ ਹੀ 39 ਹੋਰ ਝੁਲਸ ਗਏ। ਨਿਆਂ ਮੰਤਰਾਲਾ ਦੇ ਸੁਧਾਰ ਵਿਭਾਗ ਦੇ ਬੁਲਾਰੇ ਰੀਕਾ ਅਪਰੀਆਂਤੀ ਨੇ ਕਿਹਾ ਕਿ ਇਹ ਅੱਗ ਰਾਜਧਾਨੀ ਦੇ ਬਾਹਰੀ ਇਲਾਕੇ ਵਿਚ ਸਥਿਤ ਤਾਂਗੇਰਾਂਗ ਜੇਲ੍ਹ ਦੇ ‘ਸੀ’ ਬਲਾਕ ਵਿਚ ਲੱਗੀ।

ਇਸ ਜੇਲ੍ਹ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਅਪਰਾਧੀਆਂ ਨੂੰ ਰੱਖਿਆਂ ਜਾਂਦਾ ਹੈ। ਅਧਿਕਾਰੀ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਜੇਲ੍ਹ ਦੀ ਸਮਰਥਾ 1225 ਕੈਦੀਆਂ ਨੂੰ ਰੱਖਣ ਦੀ ਹੈ ਪਰ ਇੱਥੇ 2 ਹਜ਼ਾਰ ਤੋਂ ਜ਼ਿਆਦਾ ਕੈਦੀਆਂ ਨੂੰ ਰੱਖਿਆ ਗਿਆ ਸੀ।

ਅੱਗ ਲੱਗਣ ਦੇ ਸਮੇਂ ਜੇਲ੍ਹ ਵਿਚ ‘ਸੀ’ ਬਲਾਕ ਵਿਚ 122 ਕੈਦੀ ਸਨ। ਵੱਡੀ ਗਿਣਤੀ ਵਿਚ ਪੁਲਸ ਕਰਮੀਆਂ ਅਤੇ ਫ਼ੌਜੀਆਂ ਨੂੰ ਅੱਗ ਬੁਝਾਉਣ ਦੇ ਕੰਮ ਵਿਚ ਲਗਾਇਆ ਗਿਆ। ਬੁਲਾਰੇ ਨੇ ਦੱਸਿਆ ਕਿ ਕਈ ਘੰਟਿਆਂ ਦੀ ਲਗਾਤਾਰ ਕੋਸ਼ਿਸ਼ ਦੇ ਬਾਅਦ ਅੱਗ ’ਤੇ ਕਾਬੂ ਪਾਇਆ ਜਾ ਸਕਿਆ ਅਤੇ ਸਾਰੇ ਕੈਦੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.