ਪੰਜਾਬ ਦੇ ਸਾਰੇ ਬੱਸ ਅੱਡੇ ਇਸ ਦਿਨ ਰਹਿਣਗੇ ਬੰਦ-ਸਫਰ ਕਰਨ ਤੋਂ ਪਹਿਲਾਂ ਹੋਜੋ ਸਾਵਧਾਨ

ਪੰਜਾਬ ‘ਚ ਸਫ਼ਰ ਕਰਨ ਵਾਲੇ ਲੋਕਾਂ ਨੂੰ 9 ਸਤੰਬਰ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਇਸ ਦਿਨ ਸੂਬੇ ਦੇ ਸਾਰੇ ਬੱਸ ਅੱਡੇ ਬੰਦ ਰਹਿਣਗੇ। ਅਸਲ ‘ਚ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਅੱਜ ਮੀਟਿੰਗ ਹੋਈ ਹੈ। ਮੀਟਿੰਗ ਦੌਰਾਨ ਕੋਈ ਵੀ ਨਤੀਜਾ ਨਹੀਂ ਨਿਕਲਿਆ, ਜਿਸ ਮਗਰੋਂ ਠੇਕਾ ਮੁਲਾਜ਼ਮ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਬੱਸਾਂ ਦਾ ਚੱਕਾ ਜਾਮ ਜਾਰੀ ਰਹੇਗਾ।

ਇਸ ਬਾਰੇ ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂ ਗੁਰਪ੍ਰੀਤ ਪੰਨੂ ਨੇ ਦੱਸਿਆ ਕਿ ਮੀਟੰਗ ਦੌਰਾਨ ਉਨ੍ਹਾਂ ਨੇ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖੀਆਂ ਕਿ ਬਰਾਬਰ ਕੰਮ ਬਰਾਬਰ ਤਨਖਾਹ਼ ਵਾਲਾ ਨਿਯਮ ਲਾਗੂ ਕੀਤਾ ਜਾਵੇ ਪਰ ਮੀਟਿੰਗ ਪੂਰੀ ਤਰ੍ਹਾਂ ਬੇਸਿੱਟਾ ਰਹੀ। ਉਨ੍ਹਾਂ ਨੇ ਦੱਸਿਆ ਕਿ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਵੱਲੋਂ ਇਸ ਸਬੰਧੀ ਅਗਲੀ ਕਾਰਵਾਈ ਉਲੀਕੀ ਗਈ ਹੈ।

ਇਸ ਮੁਤਾਬਕ 9 ਸਤੰਬਰ ਦਿਨ ਵੀਰਵਾਰ ਨੂੰ ਸੂਬੇ ਦੇ ਸਾਰੇ ਬੱਸ ਅੱਡੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ 10 ਸਤੰਬਰ, ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਸਵਾਂ ਫਾਰਮ ਹਾਊਮ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਕੈਪਟਨ ਸਾਹਿਬ ਨੂੰ ਘਰੋਂ ਨਿਕਲਣ ਤੋਂ ਰੋਕਿਆ ਜਾਵੇ।

ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਸਰਕਾਰ ਵੱਲੋਂ ਮੰਨੀਆਂ ਨਹੀਂ ਜਾਂਦੀਆਂ, ਉਦੋਂ ਤੱਕ ਮੁਲਾਜ਼ਮਾਂ ਦੀ ਹੜ੍ਹਤਾਲ ਜਾਰੀ ਰਹੇਗੀ। ਦੱਸਣਯੋਗ ਹੈ ਕਿ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਠੇਕਾ ਮੁਲਾਜ਼ਮ 6 ਸਤੰਬਰ ਤੋਂ ਹੜ੍ਹਤਾਲ ‘ਤੇ ਬੈਠੇ ਹੋਏ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

 

Leave a Reply

Your email address will not be published.