ਏਥੇ ਏਥੇ ਆਇਆ ਭਾਰੀ ਮੀਂਹ-ਅੱਜ ਵੀ ਇਸ ਤਰਾਂ ਰਹੇਗਾ ਮੌਸਮ ਹੋਜੋ ਤਿਆਰ

ਦਿੱਲੀ ‘ਚ ਸ਼ੁੱਕਰਵਾਰ ਦੀ ਸ਼ੁਰੂਆਤ ਤੇਜ਼ ਬਾਰਸ਼ ਨਾਲ ਹੋਈ। ਸਵੇਰੇ ਚਾਰ ਵਜੇ ਤੋਂ ਪਹਿਲਾਂ ਹੀ ਬਾਰਸ਼ ਸ਼ੁਰੂ ਹੋ ਗਈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 2 ਘੰਟਿਆਂ ਦੌਰਾਨ ਦਿੱਲੀ ਤੇ ਐਨਸੀਆਰ ‘ਚ ਵੱਖ-ਵੱਖ ਥਾਵਾਂ ਤੇ ਆਸਪਾਸ ਦੇ ਖੇਤਰਾਂ ‘ਚ ਹਲਕੀ ਤੋਂ ਮੱਧਮ ਤੀਬਰਤਾ ਦੇ ਨਾਲ ਗਰਜ ਦੇ ਨਾਲ ਬਾਰਸ਼ ਹੋਵੇਗੀ। ਮੌਸਮ ਵਿਭਾਗ ਵੱਲੋਂ ਇਹ ਜਾਣਕਾਰੀ 2 ਵੱਜ ਕੇ 55 ਮਿੰਟ ‘ਤੇ ਦਿੱਤੀ ਗਈ।

ਪਿਛਲੇ ਦਿਨੀ ਹੋਈ ਬਾਰਸ਼ ਤੋਂ ਬਾਅਦ ਦਿੱਲੀ ‘ਚ ਥਾਂ-ਥਾਂ ‘ਤੇ ਪਾਣੀ ਇਕੱਠਾ ਹੋ ਗਿਆ ਸੀ। ਇਸ ਦੇ ਚੱਲਦਿਆਂ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦਿੱਲੀ ‘ਚ ਬਾਰਸ਼ ਤੋਂ ਬਾਅਦ ਟ੍ਰੈਫਿਕ ਜਾਮ ਦੀ ਵੀ ਸਮੱਸਿਆ ਕਿਸੇ ਤੋਂ ਲੁਕੀ ਨਹੀਂ। ਦਿੱਲੀ ‘ਚ ਪਾਣੀ ਭਰਨ ਨੂੰ ਲੈਕੇ ਸਿਆਸਤ ਵੀ ਹੋਈ। ਬੀਜੇਪੀ ਤੇ ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਸੀ ਤੇ ਕਿਹਾ ਸੀ ਪਾਣੀ ਭਰਨ ਲਈ ਮੁੱਖ ਮੰਤਰੀ ਜ਼ਿੰਮੇਵਾਰ ਹੈ।

ਦੇਸ਼ ਭਰ ‘ਚ ਅੱਜ ਇਸ ਤਰ੍ਹਾਂ ਰਹੇਗਾ ਮੌਸਮ – ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ, ਗੁਜਰਾਤ, ਦੱਖਣੀ-ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਦੇ ਕੁਝ ਹਿੱਸਿਆਂ, ਓੜੀਸਾ ਦੇ ਕੁਝ ਹਿੱਸਿਆਂ ਤੇ ਤੇਲੰਗਾਨਾ ਦੇ ਇਕ ਜਾਂ ਦੋ ਹਿੱਸਿਆਂ ‘ਚ ਹਲਕੀ ਤੋਂ ਮੱਧਮ ਬਾਰਸ਼ ਦੇ ਨਾਲ ਕੁਝ ਥਾਵਾਂ ‘ਤੇ ਭਾਰੀ ਬਾਰਸ਼ ਹੋ ਸਕਦੀ ਹੈ।ਕੋਂਕਣ ਤੇ ਗੋਆ, ਤਟੀ ਕਰਨਾਟਕ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਤੇ ਪੂਰਬੀ ਰਾਜਸਥਾਨ ‘ਚ ਹਲਕੀ ਤੋਂ ਮੱਧਮ ਬਾਰਸ਼ ਦੇ ਨਾਲ ਇਕ ਦੋ ਥਾਵਾਂ ‘ਤੇ ਤੇਜ਼ ਬਾਰਸ਼ ਹੋ ਸਕਦੀ ਹੈ।

ਜੰਮੂ-ਕਸ਼ਮੀਰ, ਪੱਛਮੀ ਬੰਗਾਲ, ਪੂਰਬਉੱਤਰ ਭਾਰਤ, ਸਿੱਕਿਮ, ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ, ਓੜੀਸਾ, ਦਿੱਲੀ, ਪੰਜਾਬ ਤੇ ਹਰਿਆਣਾ ‘ਚ ਹਲਕੀ ਤੋਂ ਮੱਧਮ ਬਾਰਸ਼ ਸੰਭਵ ਹੈ।ਤੇਲੰਗਾਨਾ, ਕਰਨਾਟਕ, ਕੇਰਲ ਤੇ ਤਾਮਿਲਨਾਡੂ ਤੇ ਲਕਸ਼ਦੀਪ ‘ਚ ਹਲਕੀ ਬਾਰਸ਼ ਦੀ ਸੰਭਾਵਨਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.