ਹੁਣੇ ਹੁਣੇ ਕਿਸਾਨ ਅੰਦੋਲਨ ਬਾਰੇ ਰਾਜੇਵਾਲ ਨੇ ਸ਼ਰੇਆਮ ਲਾਇਵ ਹੋ ਕੇ ਕਰਤਾ ਇਹ ਵੱਡਾ ਐਲਾਨ

ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਸਬੰਧੀ ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਸਬੰਧੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸੱਦੀ ਬੈਠਕ ਤੋਂ ਪਹਿਲਾਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਨੇ ਕਿਹਾ ਕਿ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਸਿਆਸੀ ਪਾਰਟੀਆਂ ਨੂੰ ਰੈਲੀਆਂ ਨਹੀਂ ਕਰਨ ਦਿੱਤੀਆਂ ਜਾਣਗੀਆਂ।

ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਵਿਚ ਸਿਆਸੀ ਦਲਾਂ (Punjab Political Parties) ਨੇ ਚੋਣਾਂ ਤੋਂ 10 ਮਹੀਨੇ ਪਹਿਲਾਂ ਹੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਚਲਦਿਆਂ ਕਈ ਅਣਸੁਖਾਵੀਆਂ ਘਟਨਾਵਾਂ ਵਾਪਰੀਆਂ ਹਨ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਪੰਜਾਬ ਦਾ ਮਾਹੌਲ ਸ਼ਾਂਤ ਰੱਖਣ ਲਈ ਸਿਆਸੀ ਪਾਰਟੀਆਂ ਨੂੰ ਇਹ ਸੱਦਾ ਦਿੱਤਾ ਹੈ।

ਇਸ ਦੇ ਲਈ ਸਾਰੀਆਂ ਪਾਰਟੀਆਂ ਕੋਲੋਂ ਜਵਾਬ ਮੰਗਿਆ ਜਾਵੇਗਾ ਤੇ ਜਵਾਬ ਅਨੁਸਾਰ ਹੀ ਕਿਸਾਨ ਜਥੇਬੰਦੀਆਂ ਅਗਲਾ ਫੈਸਲਾ ਲੈਣਗੀਆਂ। ਉਹਨਾਂ ਕਿਹਾ ਖੇਤੀ ਕਾਨੂੰਨਾਂ ਦੇ ਚਲਦਿਆਂ ਕੇਂਦਰ ਦੀ ਭਾਜਪਾ (BJP) ਸਰਕਾਰ ਵਿਰੁੱਧ ਕਿਸਾਨ ਅੰਦੋਲਨ ਜਾਰੀ ਹੈ, ਇਸ ਕਾਰਨ ਭਾਜਪਾ ਨੂੰ ਮੀਟਿੰਗ ਲਈ ਨਹੀਂ ਸੱਦਿਆ ਗਿਆ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਭਾਜਪਾ ਦਾ ਹਰ ਥਾਂ ਵਿਰੋਧ ਕੀਤਾ ਜਾਵੇਗਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

 

Leave a Reply

Your email address will not be published.