ਮੌਸਮ ਵਿਭਾਗ ਨੇ ਏਥੇ ਏਥੇ ਲਗਾਤਾਰ 2 ਦਿਨ ਭਾਰੀ ਮੀਂਹ ਦਾ ਅਲਰਟ ਕੀਤਾ ਜ਼ਾਰੀ

ਮੌਸਮ ਵਿਗਿਆਨ ਵਿਭਾਗ ਨੇ ਦਿੱਲੀ ਤੇ ਐਨਸੀਆਰ ‘ਚ ਅੱਜ ਤੇ ਕੱਲ੍ਹ ਭਾਰੀ ਬਾਰਸ਼ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਗੁਜਰਾਤ ਤੇ ਮੱਧ ਪ੍ਰਦੇਸ਼ ‘ਚ ਵੀ ਦੋਵੇਂ ਦਿਨ ਬਾਰਸ਼ ਜਾਰੀ ਰਹਿਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਦਿੱਲੀ ਐਨਸੀਆਰ ‘ਚ ਭਾਰੀ ਬਾਰਸ਼ ਦਾ ਅਨੁਮਾਨ ਜ਼ਾਹਿਰ ਕਰਦਿਆਂ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਗੁਜਰਾਤ, ਛੱਤੀਸਗੜ੍ਹ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਓੜੀਸਾ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ ਮੈਦਾਨੀ ਇਲਾਕਿਆਂ ‘ਚ 16 ਸਤੰਬਰ ਤਕ ਬਾਰਸ਼ ਹੋਣ ਦੀ ਗੱਲ ਕਹੀ ਹੈ।

ਓੜੀਸਾ, ਛੱਤੀਸਗੜ੍ਹ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਬਾਰਸ਼ – ਸਕਾਈਮੈਟ ਵੈਦਰ ਦੇ ਮੁਤਾਬਕ ਓੜੀਸਾ, ਛੱਤੀਸਗੜ੍ਹ, ਮੱਧ ਪ੍ਰਦੇਸ਼, ਗੁਜਰਾਤ, ਰਾਜਸਥਾਨ, ਅੰਡੇਮਾਨ ਸਮੇਤ ਉੱਤਰ ਪ੍ਰਦੇਸ਼ ‘ਚ ਅਗਲੇ 24 ਘੰਟੇ ਮੱਧਮ ਬਾਰਸ਼ ਦੇ ਨਾਲ-ਨਾਲ ਕੁਝ ਹਿੱਸਿਆਂ ‘ਚ ਭਾਰੀ ਬਾਰਸ਼ ਹੋ ਸਕਦੀ ਹੈ। ਉੱਥੇ ਹੀ ਪੱਛਮੀ ਬੰਗਾਲ, ਝਾਰਖੰਡ, ਗੋਆ, ਤੇਲੰਗਾਨਾ, ਕੇਰਲ, ਉੱਤਰਾਖੰਡ, ਆਂਧਰਾ ਪ੍ਰਦੇਸ਼ ‘ਚ ਹਲਕੀ ਤੋਂ ਮੱਧਮ ਬਾਰਸ਼ ਦਾ ਅੰਦਾਜ਼ਾ ਹੈ।

ਰਾਜਸਥਾਨ ‘ਚ ਜਾਰੀ ਹੋਇਆ ਆਰੇਂਜ ਅਲਰਟ – ਰਾਜਸਥਾਨ ‘ਚ ਅਗਲੇ ਚਾਰ ਦਿਨਾਂ ਲਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜੈਪੁਰ ਮੌਸਮ ਵਿਭਾਗ ਦੇ ਮੁਤਾਬਕ ਕੋਟਾ, ਉਦੇਪੁਰ, ਅਜਮੇਰ, ਜੋਧਪੁਰ ‘ਚ 18 ਸਤੰਬਰ ਤਕ ਮੱਧਮ ਤੋਂ ਤੇਜ਼ ਬਾਰਸ਼ ਹੋਣ ਦਾ ਅੰਦਾਜ਼ਾ ਲਾਇਆ ਗਿਆ ਹੈ। ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰ ਦਿੱਤਾ ਹੈ।ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ‘ਚ 4 ਇੰਚ ਤਕ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਦੱਸਿਆ ਜਾ ਰਿਹਾ ਹੈ ਕਿ ਬਾਰਸ਼ ਦਾ ਇਹ ਦੌਰ 15 ਤੋਂ 18 ਸਤੰਬਰ ਤਕ ਬਣਿਆ ਰਹੇਗਾ। ਇਸ ਦੇ ਨਾਲ ਹੀ ਦੱਸਿਆ ਗਿਆ ਕਿ 16, 17, 18 ਨੂੰ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਬਾਰਸ਼ ਹੋ ਸਕਦੀ ਹੈ।

ਬਾਰਸ਼ ਦੇ ਚੱਲਦਿਆਂ ਲੋਕਾਂ ਦੀ ਵਧੀ ਪਰੇਸ਼ਾਨੀ – ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਬਾਰਸ਼ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋਇਆ ਹੈ। ਭਾਰੀ ਬਾਰਸ਼ ਕਾਰਨ ਜਿੱਥੇ ਇਲਾਕਿਆਂ ‘ਚ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ ਉੱਥੇ ਹੀ ਅਜਿਹੇ ਮੌਸਮ ‘ਚ ਲੋਕਾਂ ਨੂੰ ਘਰਾਂ ‘ਚੋਂ ਨਿੱਕਲਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੌਸਮ ਵਿਭਾਗ ਮੁਤਾਬਕ ਕਈ ਸੂਬਿਆਂ ਚ ਅਜੇ ਵੀ ਬਾਰਸ਼ ਦੀ ਸੰਭਾਵਨਾ ਬਣੀ ਹੋਈ ਹੈ। ਮੌਸਮ ਵਿਭਾਗ ਨੇ ਕਈ ਸੂਬਿਆਂ ‘ਚ ਹਲਕੀ ਬਾਰਸ਼ ਤੇ ਕਈ ਸੂਬਿਆਂ ‘ਚ ਤੇਜ਼ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਓੜੀਸਾ ਤੇ ਪੂਰਬੀ ਗੁਜਰਾਤ ਦੇ ਕੁਝ ਹਿੱਸਿਆਂ ‘ਚ ਮੱਧਮ ਤੋਂ ਭਾਰੀ ਬਾਰਸ਼ ਦੇ ਨਾਲ ਇਕ ਦੋ ਥਾਵਾਂ ‘ਤੇ ਅਤਿ ਭਾਰੀ ਬਾਰਸ਼ ਦੀ ਸੰਭਾਵਨਾ ਹੈ।

Leave a Reply

Your email address will not be published.