ਅਚਾਨਕ ਖਾਤੇ ‘ਚ ਆਏ ਏਨੇ ਲੱਖ ਰੁਪਏ, ਬੈਂਕ ਨੇ ਵਾਪਸ ਮੰਗੇ ਤਾਂ ਵਿਅਕਤੀ ਨੇ ਕਿਹਾ, ‘ਮੈਂ ਨਹੀਂ ਦੇਵਾਂਗਾ, ਮੋਦੀ ਜੀ ਨੇ ਭੇਜੇ’

ਹਾਰ ਦੇ ਖਗੜੀਆ ਜ਼ਿਲ੍ਹੇ ਵਿੱਚ ਬਹੁਤ ਹੀ ਦਿਲਚਸਪ ਮਾਮਲਾ ਸਾਹਮਣੇ ਆਇਆ ਹੈ। ਅਚਾਨਕ ਇੱਕ ਵਿਅਕਤੀ ਦੇ ਖਾਤੇ ਵਿੱਚ ਸਾਢੇ ਪੰਜ ਲੱਖ ਰੁਪਏ ਆ ਗਏ। ਖਾਤੇ ਵਿੱਚ ਪੈਸੇ ਮਿਲਣ ਤੋਂ ਬਾਅਦ ਉਸ ਵਿਅਕਤੀ ਨੂੰ ਲੱਗਾ ਕਿ ਪੀਐਮ ਮੋਦੀ ਨੇ ਇਹ ਪੈਸੇ ਉਸ ਦੇ ਖਾਤੇ ਵਿੱਚ ਭੇਜੇ ਹਨ। ਉਸ ਨੇ ਆਪਣੇ ਖਾਤੇ ਵਿੱਚੋਂ ਉਹ ਪੈਸੇ ਕੱਢਵਾ ਲਏ ਤੇ ਖਰਚ ਕਰਨਾ ਸ਼ੁਰੂ ਕਰ ਦਿੱਤਾ।

ਹਾਸਲ ਜਾਣਕਾਰੀ ਅਨੁਸਾਰ ਬੈਂਕ ਦੀ ਗਲਤੀ ਕਾਰਨ ਰਣਜੀਤ ਦਾਸ ਦੇ ਖਾਤੇ ਵਿੱਚ ਸਾਢੇ ਪੰਜ ਲੱਖ ਰੁਪਏ ਚਲੇ ਗਏ। ਜਦੋਂ ਬੈਂਕ ਨੂੰ ਇਸ ਗਲਤੀ ਦਾ ਅਹਿਸਾਸ ਹੋਇਆ ਤਾਂ ਉਨ੍ਹਾਂ ਨੇ ਰਣਜੀਤ ਦਾਸ ਨਾਲ ਸੰਪਰਕ ਕੀਤਾ ਅਤੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ, ਪਰ ਰਣਜੀਤ ਨੇ ਪੈਸੇ ਵਾਪਸ ਨਹੀਂ ਕੀਤੇ। ਰਣਜੀਤ ਨੇ ਕਿਹਾ ਕਿ ਪੀਐਮ ਮੋਦੀ ਨੇ ਇਹ ਪੈਸੇ ਮੇਰੇ ਖਾਤੇ ਵਿੱਚ ਜਮ੍ਹਾਂ ਕਰਵਾਏ ਹਨ।

ਪੈਸੇ ਵਾਪਸ ਕਰਨ ਸਬੰਧੀ ਰਣਜੀਤ ਦਾਸ ਨੂੰ ਬੈਂਕ ਵੱਲੋਂ ਕਈ ਨੋਟਿਸ ਵੀ ਭੇਜੇ ਗਏ ਸਨ, ਪਰ ਉਨ੍ਹਾਂ ਨੇ ਪੈਸੇ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ। ਆਖਰਕਾਰ ਬੈਂਕ ਦੀ ਤਰਫੋਂ ਰਣਜੀਤ ਦਾਸ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ। ਪੁਲਿਸ ਨੇ ਰਣਜੀਤ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ।

ਹੁਣ ਇਸ ਮਾਮਲੇ ਦੀ ਚਰਚਾ ਸੋਸ਼ਲ ਮੀਡੀਆ ਉੱਪਰ ਹੋ ਰਹੀ ਹੈ। ਜਿੱਥੇ ਬਾਹਲੀ ਲੋਕ ਇਸ ਉੱਪਰ ਚੁਟਕੀਆਂ ਲੈ ਰਹੇ ਹਨ, ਉੱਥੇ ਹੀ ਮੋਦੀ ਸਰਕਾਰ ਨੂੰ ਵੀ ਘੇਰਿਆ ਜਾ ਰਿਹਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *