ਏਥੇ ਭਾਰੀ ਮੀਂਹ ਨਾਲ ਹੋਈਆਂ 15 ਮੌਤਾਂ ਤੇ ਸਕੂਲ ਕਾਲਜ਼ ਬੰਦ ਰੱਖਣ ਦੇ ਹੋਏ ਹੁਕਮ

ਯੂ.ਪੀ. ਵਿੱਚ ਭਾਰੀ ਮੀਂਹ ਨੂੰ ਵੇਖਦੇ ਹੋਏ ਸੂਬਾ ਸਰਕਾਰ ਨੇ ਦੋ ਦਿਨ ਯਾਨੀ ਕਿ 17 ਅਤੇ 18 ਸਤੰਬਰ ਨੂੰ ਪ੍ਰਦੇਸ਼ ਦੇ ਸਾਰੇ ਸਕੂਲ-ਕਾਲਜ ਨੂੰ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਹੈ। ਸੀ.ਐੱਮ.ਓ. ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਲਗਾਤਾਰ ਪੈ ਰਹੇ ਮੀਂਹ ਨੂੰ ਵੇਖਦੇ ਹੋਏ ਪ੍ਰਦੇਸ਼ ਸਰਕਾਰ ਨੇ ਇਹ ਫੈਸਲਾ ਲਿਆ ਹੈ।

ਮੀਂਹ ਦਾ ਕਹਿਰ, ਯੂ.ਪੀ. ਵਿੱਚ ਦੋ ਦਿਨ ਸਕੂਲ ਬੰਦ – ਵੀਰਵਾਰ ਸਵੇਰ ਤੋਂ ਹੀ ਯੂ.ਪੀ. ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਦੌਰ ਦੇਖਣ ਨੂੰ ਮਿਲ ਰਿਹਾ ਸੀ। ਕੁੱਝ ਜ਼ਿਲ੍ਹੇ ਤਾਂ ਅਜਿਹੇ ਵੀ ਰਹੇ ਜਿੱਥੇ 100 ਮਿਲੀਮੀਟਰ ਤੋਂ ਵੀ ਜ਼ਿਆਦਾ ਮੀਂਹ ਦਰਜ ਕੀਤਾ ਗਿਆ। ਇਸ ਵਿੱਚ ਰਾਇਬਰੇਲੀ, ਲਖਨਊ, ਸੁਲਤਾਨਪੁਰ,ਅਯੁੱਧਿਆ ਸ਼ਾਮਿਲ ਹਨ। ਉਥੇ ਹੀ ਕਈ ਦੂਜੇ ਜ਼ਿਲ੍ਹਿਆਂ ਵਿੱਚ ਵੀ ਭਾਰੀ ਮੀਂਹ ਨੇ ਸੜਕਾਂ ‘ਤੇ ਅਜਿਹਾ ਪਾਣੀ ਭਰ ਦਿੱਤਾ ਕਿ ਰਸਤੇ ਬੰਦ ਹੋ ਗਏ ਹਨ ਅਤੇ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਸਾਬਤ ਹੋ ਰਿਹਾ ਹੈ।

ਰਾਜਧਾਨੀ ਲਖਨਊ ਸਮੇਤ ਕਈ ਜ਼ਿਲ੍ਹਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਦੇ ਚੱਲਦੇ ਇੱਕ ਪਾਸੇ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਉਥੇ ਹੀ ਦੂਜੇ ਪਾਸੇ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 15 ਲੋਕਾਂ ਦੀ ਮੌਤ ਹੋ ਗਈ ਹੈ। ਲਗਾਤਾਰ ਪੈ ਰਹੇ ਮੀਂਹ ਦੀ ਵਜ੍ਹਾ ਨਾਲ ਕਈ ਜ਼ਿਲ੍ਹਿਆਂ ਵਿੱਚ ਰਿਹਾਇਸ਼ੀ ਮਕਾਨ ਢਹਿ ਗਏ ਹਨ। ਜਿਨ੍ਹਾਂ ਵਿੱਚ ਦਬ ਕੇ ਕਈ ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਹੈ।

ਇਸ ਹਾਲਤ ਨੂੰ ਵੇਖਦੇ ਹੋਏ ਯੂ.ਪੀ. ਸਰਕਾਰ ਨੇ ਦੋ ਦਿਨ ਸਾਰੇ ਸਕੂਲ-ਕਾਲਜ ਨੂੰ ਬੰਦ ਰੱਖਣ ਦਾ ਹੁਕਮ ਸੁਣਾਇਆ ਹੈ। ਕਿਹਾ ਜਾ ਰਿਹਾ ਹੈ ਕਿ ਇਸ ਸਾਲ ਮੀਂਹ ਨੇ ਪ੍ਰਦੇਸ਼ ਵਿੱਚ ਕਈ ਪੁਰਾਣੇ ਰਿਕਾਰਡ ਨੂੰ ਤਬਾਹ ਕਰ ਦਿੱਤਾ ਹੈ। ਗਰਮੀ ਤੋਂ ਜ਼ਰੂਰ ਰਾਹਤ ਮਿਲੀ ਹੈ ਪਰ ਸੜਕਾਂ ‘ਤੇ ਭਰੇ ਪਾਣੀ ਨੇ ਮੁਸੀਬਤ ਨੂੰ ਵਧਾ ਦਿੱਤਾ ਹੈ। ਸਿਰਫ ਵੀਰਵਾਰ ਨੂੰ ਪਏ ਮੀਂਹ ਨੇ ਪ੍ਰਦੇਸ਼ ਵਿੱਚ ਇੱਕ ਦਰਜਨ ਤੋਂ ਜ਼ਿਆਦਾ ਲੋਕਾਂ ਦੀ ਜਾਨ ਲੈ ਲਈ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *