ਸਾਵਧਾਨ : 30 ਦਿਨਾਂ ਦੇ ਅੰਦਰ ਅੰਦਰ ਇਹਨਾਂ ਲੋਕਾਂ ਨੂੰ ਕਰਨਾ ਪਵੇਗਾ ਇਹ ਕੰਮ – ਪੰਜਾਬ ਚ ਇਥੇ ਹੋ ਗਿਆ ਇਹ ਐਲਾਨ

ਕਰੋਨਾ ਦੇ ਦੌਰ ਵਿਚ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਉੱਥੇ ਹੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਵੀ ਸਾਰੇ ਲੋਕਾਂ ਨੂੰ ਜਾਰੀ ਕੀਤੇ ਗਏ ਸਨ। ਜਿਸ ਸਦਕਾ ਲੋਕਾਂ ਨੂੰ ਇਸ ਮਹਾਮਾਰੀ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ।

ਜਿਥੇ ਲੋਕਾਂ ਵੱਲੋਂ ਸਖਤੀ ਨਾਲ ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਕੀਤੀ ਗਈ ਉਥੇ ਹੀ ਉਨ੍ਹਾਂ ਦੇ ਮਾਮਲਿਆਂ ਨੂੰ ਠੱਲ ਪਾਈ ਗਈ। ਇਸ ਤਰ੍ਹਾਂ ਦੀ ਸਰਕਾਰ ਵੱਲੋਂ ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤੇ ਗਏ ਸਨ। ਹੁਣ ਵੀ ਸੂਬੇ ਦੀ ਸਰਕਾਰ ਵੱਲੋਂ ਸਾਰੇ ਜਿਲਿਆਂ ਦੇ ਅਧਿਕਾਰੀਆਂ ਨੂੰ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਲਈ ਜ਼ਰੂਰਤ ਦੇ ਅਨੁਸਾਰ ਪਾਬੰਦੀਆਂ ਲਗਾਏ ਜਾਣ ਤੇ ਇਜ਼ਾਜ਼ਤ ਦਿੱਤੀ ਗਈ ਹੈ।

ਜਿਨ੍ਹਾਂ ਦਾ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਪੁਲਸ ਕਮਿਸ਼ਨਰ ਵੱਲੋਂ ਪੂਰਾ ਇਸਤੇਮਾਲ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੇ ਐਲਾਨ ਹੋ ਗਿਆ ਹੈ ਜਿਥੇ 30 ਦਿਨਾਂ ਦੇ ਅੰਦਰ-ਅੰਦਰ ਲੋਕਾਂ ਵੱਲੋਂ ਇਹ ਕੰਮ ਕੀਤਾ ਜਾਵੇਗਾ। ਪੰਜਾਬ ਵਿੱਚ ਜਿੱਥੇ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਉੱਥੇ ਹੀ ਇਨ੍ਹਾਂ ਦੀ ਵਰਤੋਂ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮਹਾਂਨਗਰ ਲੁਧਿਆਣਾ ਦੇ ਵਿਚ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵੱਲੋਂ ਜ਼ਿਲ੍ਹੇ ਦੇ ਸਾਰੇ ਮੈਰਿਜ ਪੈਲਸਾਂ, ਹੋਟਲਾ, ਅਤੇ ਪੈਟਰੋਲ ਪੰਪਾਂ ਤੇ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਨੂੰ ਇੰਸਟਾਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਇਹ ਸਾਰਾ ਕੰਮ 30 ਦਿਨਾਂ ਦੇ ਅੰਦਰ-ਅੰਦਰ ਹੋ ਜਾਣਾ ਚਾਹੀਦਾ ਹੈ । ਉਥੇ ਹੀ ਪਾਰਕਿੰਗ ਦੇ ਵਿੱਚ ਆਉਣ ਜਾਣ ਵਾਲੇ ਵਾਹਨਾਂ ਦੀ ਪੂਰੀ ਜਾਣਕਾਰੀ ਰੱਖਣੀ ਲਾਜ਼ਮੀ ਕੀਤੀ ਗਈ ਹੈ। ਆਉਣ ਜਾਣ ਵਾਲੇ ਲੋਕਾਂ ਤੇ ਵਾਹਨਾਂ ਦੀ ਜਾਣਕਾਰੀ ਲਈ ਰਜਿਸਟਰ ਨੂੰ ਪੂਰੀ ਤਰ੍ਹਾਂ ਮੇਨਟੇਨ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਤਾਂ ਜੋ ਆਉਣ ਜਾਣ ਵਾਲੇ ਲੋਕਾਂ ਦੀ ਪੂਰੀ ਜਾਣਕਾਰੀ ਰੱਖੀ ਜਾ ਸਕੇ। ਉੱਥੇ ਹੀ ਜ਼ਿਲੇ ਅੰਦਰ ਤੇਜਾਬ ਦੀ ਖੁੱਲ੍ਹੇਆਮ ਵਿਕਰੀ ਉਪਰ ਵੀ ਪਾਬੰਦੀ ਲਗਾਈ ਗਈ ਹੈ।

ਉਥੇ ਹੀ ਰਾਤ ਦੇ ਸਮੇਂ ਏਟੀਐਮ ਮਸ਼ੀਨਾਂ ਉਪਰ ਰਾਤ 10 ਵਜੇ ਤੋਂ 6 ਵਜੇ ਤੱਕ ਲਈ ਸਕਿਓਰਟੀ ਗਾਰਡ ਤਾਇਨਾਤ ਕੀਤੇ ਜਾਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਸ਼ਰਾਬ ਦੇ ਠੇਕੇ ਰਾਤ 11 ਵਜੇ ਤੱਕ ਖੋਲ੍ਹੇ ਜਾ ਸਕਦੇ ਹਨ, ਉਥੇ ਹੀ ਢਾਬੇ ਅਤੇ ਰੈਸਟੋਰੈਂਟਾਂ ਨੂੰ ਵੀ ਰਾਤ 11:30 ਵਜੇ ਤੱਕ ਖੁਲ਼ੇ ਰੱਖਿਆ ਜਾ ਸਕਦਾ ਹੈ। ਅਗਰ ਕੋਈ ਵੀ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *