ਜੀਐਸਟੀ (ਵਸਤੂ ਅਤੇ ਸੇਵਾ ਕਰ) ਪ੍ਰੀਸ਼ਦ ਦੀ 45 ਵੀਂ ਬੈਠਕ ਲਖਨਊ ਵਿਚ ਸਮਾਪਤ ਹੋਈ। ਮੀਟਿੰਗ ਵਿਚ ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਵਿਚ ਸ਼ਾਮਲ ਕਰਨ ਬਾਰੇ ਚਰਚਾ ਹੋਈ। ਛੇ ਰਾਜਾਂ ਨੇ ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ਵਿਚ ਲਿਆਉਣ ਦਾ ਵਿਰੋਧ ਕੀਤਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੀਟਿੰਗ ਤੋਂ ਬਾਅਦ ਦੇਰ ਸ਼ਾਮ ਪ੍ਰੈੱਸ ਕਾਨਫ਼ਰੰਸ ਕੀਤੀ।
ਉਨ੍ਹਾਂ ਦਸਿਆ ਕਿ ਸ਼ੁਕਰਵਾਰ ਨੂੰ ਜੀਐਸਟੀ ਕੌਂਸਲ ਦੀ ਮੀਟਿੰਗ ਵਿਚ ਕਈ ਵੱਡੇ ਫ਼ੈਸਲੇ ਲਏ ਗਏ। ਕੈਂਸਰ ਦੀ ਦਵਾਈ ’ਤੇ ਜੀਐਸਟੀ 12% ਤੋਂ ਘਟਾ ਕੇ 5% ਕੀਤਾ ਗਿਆ। ਰੇਮਡੇਸਿਵਿਰ ਅਤੇ ਹੈਪਰਿਨ ਉੱਤੇ 5% ਜੀਐਸਟੀ ਲੱਗੇਗਾ। ਕੋਰੋਨਾ ਦਵਾਈਆਂ ’ਤੇ ਟੈਕਸ ਛੋਟ 31 ਦਸੰਬਰ ਤਕ ਵਧਾ ਦਿਤੀ ਗਈ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਕੁੱਝ ਜੀਵਨ ਬਚਾਉਣ ਵਾਲੀਆਂ ਦਵਾਈਆਂ ਜੋ ਬਹੁਤ ਮਹਿੰਗੀਆਂ ਹਨ, ਜਿਨ੍ਹਾਂ ਦੀ ਵਰਤੋਂ ਬੱਚਿਆਂ ਲਈ ਜ਼ਿਆਦਾ ਕੀਤੀ ਜਾਂਦੀ ਹੈ ਜੋ ਕੋਰੋਨਾ ਨਾਲ ਸਬੰਧਤ ਨਹੀਂ ਹਨ।
ਅਜਿਹੀਆਂ ਦਵਾਈਆਂ ਨੂੰ ਜੀਐਸਟੀ ਤੋਂ ਛੋਟ ਦਿਤੀ ਗਈ ਹੈ। ਹੁਣ ਇਸ ’ਤੇ ਜੀਐਸਟੀ ਲਾਗੂ ਨਹੀਂ ਹੋਵੇਗਾ। ਜੋਲਗੇਨਸਮਾ ਅਤੇ ਵਿਲਟੇਪਸੋ ਦੋ ਅਜਿਹੀਆਂ ਮਹੱਤਵਪੂਰਣ ਦਵਾਈਆਂ ਹਨ।ਦਸਿਆ ਜਾ ਰਿਹਾ ਹੈ ਕਿ ਬੈਠਕ ’ਚ ਬਾਇਓਡੀਜ਼ਲ ’ਤੇ ਜੀਐਸਟੀ ਘਟਾ ਕੇ 5 ਫ਼ੀ ਸਦੀ ਕਰਨ ਦੀ ਮਨਜ਼ੂਰੀ ਦੇ ਦਿਤੀ ਗਈ ਹੈ। ਧਾਤ ’ਤੇ ਜੀਐਸਟੀ 5% ਤੋਂ ਵਧਾ ਕੇ 18% ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ।
ਜੀਐਸਟੀ ਕੌਂਸਲ ਵਿਚ ਲਏ ਗਏ ਵੱਡੇ ਫ਼ੈਸਲੇ – ਕੈਂਸਰ ਦੀਆਂ ਦਵਾਈਆਂ ’ਤੇ ਜੀਐਸਟੀ 12 ਤੋਂ ਘਟਾ ਕੇ 5 ਫ਼ੀ ਸਦੀ ਕੀਤਾ ਗਿਆ। ਅੰਗਹੀਣਾਂ ਦੇ ਵਾਹਨਾਂ ’ਤੇ ਜੀਐਸਟੀ ਘਟਾਇਆ ਗਿਆ। ਬੱਚਿਆਂ ਦੀਆਂ ਦੋ ਜੀਵਨ ਬਚਾਉਣ ਵਾਲੀਆਂ ਦਵਾਈਆਂ ’ਤੇ ਜੀਐਸਟੀ ਨਹੀਂ ਲਾਇਆ ਜਾਵੇਗਾ। ਮਾਲਗੱਡੀ ਪਰਮਿਟ ’ਤੇ ਵੀ ਨਹੀਂ ਲਗੇਗਾ ਜੀਐਸਟੀ। ਹਰ ਪ੍ਰਕਾਰ ਦੇ ਕਲਮਾਂ ਅਤੇ ਉਨ੍ਹਾਂ ਦੇ ਹਿੱਸਿਆਂ ਤੇ 18% ਜੀਐਸਟੀ ਲਗਾਈ ਗਈ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ