ਮੁੱਖ ਮੰਤਰੀ ਦੇ ਅਹੁਦੇ ਬਾਰੇ ਆਈ ਵੱਡੀ ਖ਼ਬਰ- ਕੈਪਟਨ ਨੇ ਕਿਹਾ ‘ਜੇ ਮੈਨੂੰ ਅਹੁਦੇ ਤੋਂ ਹਟਾਇਆ ਤਾਂ ਮੈਂ ਪਾਰਟੀ ਤੋਂ ਅਸਤੀਫ਼ਾ ਦੇ ਦਿਆਂਗਾ

ਪੰਜਾਬ ਕਾਂਗਰਸ ਦੀ ਅੰਦਰੂਨੀ ਜੰਗ ਵਿਚਾਲੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਗੱਲ ਕੀਤੀ ਹੈ। ਉਹਨਾਂ ਨੇ ਸੋਨੀਆ ਗਾਂਧੀ ਨੂੰ ਕਿਹਾ ਕਿ ,’ਉਹ ਇਸ ਤਰ੍ਹਾਂ ਦੇ ਅਪਮਾਨ ਨਾਲ ਕਾਂਗਰਸ ਵਿਚ ਨਹੀਂ ਰਹਿ ਸਕਦੇ’।

ਉਹਨਾਂ ਕਿਹਾ ਕਿ, ‘ਇਸ ਤਰ੍ਹਾਂ ਦਾ ਅਪਮਾਨ ਕਾਫੀ ਹੋ ਚੁੱਕਾ ਹੈ। ਇਹ ਤੀਜੀ ਵਾਰ ਹੋ ਰਿਹਾ ਹੈ। ਮੈਂ ਇਸ ਤਰ੍ਹਾਂ ਪਾਰਟੀ ਵਿਚ ਨਹੀਂ ਰਹਿ ਸਕਦਾ’। ਦੱਸ ਦਈਏ ਕਿ ਇਸ ਤੋਂ ਪਹਿਲਾਂ ਖ਼ਬਰਾਂ ਆ ਰਹੀਆਂ ਸਨ ਕਿ ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫਾ ਮੰਗਿਆ ਹੈ ਪਰ ਕੈਪਟਨ ਅਮਰਿੰਦਰ ਦੇ ਕਰੀਬੀਆਂ ਨੇ ਇਸ ਖ਼ਬਰ ਦਾ ਖੰਡਨ ਕੀਤਾ ਹੈ।

ਆਲ ਇੰਡੀਆ ਕਾਂਗਰਸ ਕਮੇਟੀ ਨੇ ਕਾਂਗਰਸ ਦੀ ਪੰਜਾਬ ਇਕਾਈ ਵਿਚ ਚੱਲ ਰਹੇ ਵਿਵਾਦ ਦੇ ਵਿਚਕਾਰ ਸ਼ਨੀਵਾਰ ਨੂੰ ਸੂਬੇ ਦੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ। ਏਆਈਸੀਸੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸ਼ੁੱਕਰਵਾਰ ਰਾਤ ਇਹ ਐਲਾਨ ਕੀਤਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾ

ਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.