ਹੁਣੇ ਹੁਣੇ ਅੰਬਿਕਾ ਸੋਨੀ ਨੇ ਏਸ ਕਰਕੇ ਪੰਜਾਬ ਦੀ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੀ ਰੇਸ ’ਚ ਅੰਬਿਕਾ ਸੋਨੀ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ। ਉਥੇ ਹੀ ਵੱਡੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਹੈ।

ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਹ ਵੱਡੀ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਕਿਸੇ ਸਿੱਖ ਦੀ ਚੋਣ ਹੋਣੀ ਚਾਹੀਦੀ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਦੀ ਰੇਸ ’ਚ ਸੁਨੀਲ ਜਾਖੜ, ਅੰਬਿਕਾ ਸੋਨੀ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦਾ ਨਾਂ ਅੱਗੇ ਚੱਲ ਰਿਹਾ ਹੈ। ਹਾਲਾਂਕਿ ਹੁਣ ਸੋਨੀ ਦੇ ਇਨਕਾਰ ਤੋਂ ਬਾਅਦ ਸਭ ਦੀਆਂ ਨਜ਼ਰਾਂ ਇਸ ’ਤੇ ਟਿਕੀਆਂ ਹੋਈਆਂ ਹਨ ਕਿ ਪੰਜਾਬ ਦੀ ਕਮਾਨ ਕਿਸ ਦੇ ਹੱਥਾਂ ’ਚ ਹੋਵੇਗੀ। ਉਥੇ ਹੀ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਬਣਾਉਣ ਦੀ ਕਿਸੇ ਵੀ ਕੋਸ਼ਿਸ਼ ਦਾ ਕੈਪਟਨ ਅਮਰਿੰਦ ਸਿੰਘ ਵਿਰੋਧ ਕਰਨਗੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *