ਸਹੁੰ ਚੁੱਕਣ ਤੋਂ ਬਾਅਦ ਹੀ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪੰਜਾਬ ਲਈ ਕਰਤੇ ਇਹ ਵੱਡੇ ਐਲਾਨ

ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਦੇ ਹੀ ਚਰਨਜੀਤ ਚੰਨੀ ਨੇ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨੇ ਜਿਥੇ ਕਿਸਾਨਾਂ ਨਾਲ ਖੜ੍ਹਨ ਦੀ ਗੱਲ ਆਖੀ ਹੈ, ਉਤੇ ਸੂਬੇ ਵਿਚੋਂ ਮਾਫਿਆ ਰਾਜ ਦੇ ਸਫਾਏ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਸੂਬੇ ਵਿਚ ਬਿਜਲੀ ਸਸਤੀ ਕਰਨ ਸਣੇ ਹਾਈਕਮਾਨ ਵੱਲੋਂ ਦਿੱਤੇ 18 ਟਾਸਕ ਤੈਅ ਸਮੇਂ ਵਿਚ ਪੂਰੇ ਕਰਨ ਦਾ ਭਰੋਸਾ ਦਿੱਤਾ ਹੈ।

ਉਨ੍ਹਾਂ ਕਿਹਾਕਿ ਮਾਈਨੰਗ ਅਤੇ ਮਾਫੀਆ ਚਲਾਉਣ ਵਾਲੇ ਮੈਨੂੰ ਨਾ ਮਿਲਣ। ਪੰਜਾਬ ਨੂੰ ਸੋਨੇ ਦੀ ਚਿੜੀ ਬਣਾਉਣ ਦਾ ਕੰਮ ਕੀਤਾ ਜਾਵੇਗਾ। ਕਿਸੇ ਵੀ ਗਰੀਬ ਦਾ ਪਾਣੀ ਦਾ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ। ਹਰ ਕਿਸੇ ਨੂੰ ਮੁਫਤ ਮਿਲੇਗਾ। ਜਿਸ ਦਾ ਕੁਨੈਕਸ਼ਨ 5 ਸਾਲਾਂ ਵਿਚ ਕੱਟਿਆ ਗਿਆ ਹੈ, ਨੂੰ ਮੁੜ ਬਹਾਲ ਕੀਤਾ ਜਾਵੇਗਾ।

ਸ਼ਹਿਰ ਦੇ ਲੋਕਾਂ ਨੂੰ ਸਿਵਰਾਜ ‘ਤੇ ਵੀ ਸਹੂਲਤ ਦਿੱਤੀ ਜਾਵੇਗੀ। ਅਮਰਿੰਦਰ ਸਿੰਘ ਦੇ ਜੋ ਕੰਮ ਬਾਕੀ ਰਹਿ ਗਿਆ ਹੈ, ਉਹ ਕੀਤਾ ਜਾਵੇਗਾ। ਗੁਰੂ ਦੀ ਬੇਅਦਬੀ ਦਾ ਇਨਸਾਫ ਮਿਲੇਗਾ। ਤਹਿਸੀਲ ਵਿੱਚ ਸਹੀ ਕੰਮ ਕੀਤਾ ਜਾਵੇਗਾ।

ਸਰਕਾਰ ਇਮਾਨਦਾਰੀ ਨਾਲ ਚੱਲੇਗੀ। ਪੱਕੇ ਹੋਣ ਵਾਲੇ ਮੁਲਾਜ਼ਮ ਪੱਕੇ ਹੋਣਗੇ, ਬੱਸ ਥੋੜ੍ਹਾ ਸਮਾਂ ਦਿਓ।ਸਾਰੇ ਹੜਤਾਲੀ ਕਰਮਚਾਰੀਆਂ ਨੂੰ ਅਪੀਲ, ਹੜਤਾਲ ਬੰਦ ਕਰੋ, ਕੰਮ ਉਤੇ ਆਓ। ਸਾਰੇ ਮਸਲੇ ਹੱਲ ਹੋਣਗੇ। ਮੇਰਾ ਬਿਸਤਰਾ ਗੱਡੀ ਵਿਚ ਹੀ ਹੋਵੇਗਾ। ਦੋ ਦਿਨ ਦਫਤਰ ਵਿਚ ਪੱਕਾ ਹੋਵਾਂਗਾ। ਡੀਸੀ ਲਈ ਇਕ ਸਮਾਂ ਤੈਅ ਹੋਵੇਗਾ, ਜਦੋ ਉਹ ਲੋਕਾਂ ਨੂੰ ਮਿਲੇਗਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.