ਛੱਪੜਾਂ ਦੇ ਪਾਣੀ ਨੂੰ ਸਿੰਚਾਈ ਯੋਗ ਬਣਾਉਣ ਲਈ ਪੰਜਾਬ ਚ’ ਏਥੇ ਲੱਗੀ ਇਹ ਨਵੀਂ ਤਕਨੀਕ

ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਨੇ ਦੱਸਿਆ ਕਿ ਥਾਪਰ ਪ੍ਰਾਜੈਕਟ ਦੇ ਅਧੀਨ ਪਿੰਡਾਂ ਵਿਚ ਗੰਦੇ ਪਾਣੀ ਵਾਲੇ ਛੱਪੜਾਂ ਨੂੰ ਖਾਲੀ ਕਰਕੇ ਅਤੇ ਇਸ ਪਾਣੀ ਨੂੰ ਸਿੰਚਾਈ ਯੋਗ ਬਣਾਉਣ ਦੇ ਲਈ ਥਾਪਰ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਉਨ੍ਹਾਂ ਕਿਹਾ ਕਿ ਵੱਡੇ ਪਿੰਡਾਂ ਚੋਂ 50 ਲੱਖ ਰੁਪਏ ਦੀ ਲਾਗਤ ਅਤੇ ਇੱਕ ਹਜ਼ਾਰ ਆਬਾਦੀ ਵਾਲੇ ਪਿੰਡਾਂ ਚੋਂ 28 ਲੱਖ ਰੁਪਏ ਦੀ ਲਾਗਤ ਦੇ ਨਾਲ ਗੰਦੇ ਪਾਣੀ ਨੂੰ ਪਿੰਡਾਂ ਤੋਂ ਬਾਹਰ ਕੱਢ ਕੇ ਸਿੰਚਾਈ ਦੇ ਲਈ ਵਰਤਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਜਿੱਥੇ ਛੱਪੜਾਂ ਚ ਜਮ੍ਹਾਂ ਹੋਣ ਵਾਲੇ ਗੰਦੇ ਪਾਣੀ ਤੋਂ ਲੋਕਾਂ ਨੂੰ ਨਿਜਾਤ ਮਿਲੇਗੀ, ਉਥੇ ਹੀ ਖੇਤੀ ਯੋਗ ਫਸਲਾਂ ਨੂੰ ਵੀ ਇਸ ਪਾਣੀ ਦਾ ਫਾਇਦਾ ਹੋਵੇਗਾ। ਸਰਪੰਚ ਪੋਲੋਜੀਤ ਬਾਜੇਵਾਲਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿਚ ਥਾਪਰ ਪ੍ਰਾਜੈਕਟ ਦੇ ਅਧੀਨ ਗੰਦੇ ਪਾਣੀ ਦੀ ਨਿਕਾਸੀ ਦੇ ਲਈ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪਾਣੀ ਨੂੰ ਖੇਤੀ ਦੇ ਵਿੱਚ ਸਿੰਚਾਈ ਦੇ ਲਈ ਵਰਤਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਦੀ ਰਹਿਨਮਾਈ ਦੇ ਚਲਦਿਆਂ ਇਸ ਪ੍ਰੋਜੈਕਟ ਦੀ ਸ਼ੁਰੂਆਤ ਹੋਈ ਹੈ ਜਿਸ ਨਾਲ ਪਿੰਡ ਨੂੰ ਗੰਦੇ ਪਾਣੀ ਤੋਂ ਨਿਜਾਤ ਮਿਲੇਗੀ ਅਤੇ ਫਸਲਾਂ ਨੂੰ ਪਾਣੀ ਵੀ ਮਿਲੇਗਾ ਅਤੇ ਫਸਲਾਂ ਦੇ ਲਈ ਲਾਹੇਵੰਦ ਹੋਵੇਗਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.