ਅਗਲੇ 2 ਘੰਟਿਆਂ ਤੱਕ ਏਥੇ ਏਥੇ ਜ਼ਾਰੀ ਹੋਇਆ ਭਾਰੀ ਮੀਂਹ ਦਾ ਅਲਰਟ-ਹੋ ਜਾਓ ਸਾਵਧਾਨ

ਦਿੱਲੀ-ਯੂਪੀ, ਹਰਿਆਣਾ ਤੇ ਰਾਜਸਥਾਨ ‘ਚ ਅਗਲੇ ਦੋ ਘੰਟਿਆ ‘ਚ ਭਾਰੀ ਬਾਰਿਸ਼ ਦੇ ਆਸਾਰ ਹਨ। ਭਾਰਤੀ ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਦੀ ਗਰਜ ਦੇ ਨਾਲ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਗਿਆਨੀਆਂ ਅਨੁਸਾਰ ਦਿੱਲੀ ‘ਚ ਤੇਜ਼ ਬਾਰਿਸ਼ ਹੋ ਸਕਦੀ ਹੈ ਤੇ ਇਹ ਬਾਰਿਸ਼ ਇਸ ਹਫ਼ਤੇ ਵਾਰ-ਵਾਰ ਹੁੰਦੀ ਰਹੇਗੀ।

ਇਸ ਦੌਰਾਨ ਮੌਸਮ ਵਿਭਾਗ ਵੱਲੋਂ ਰਾਜਥਾਨੀ ਤੇ ਆਸਪਾਸ ਦੇ ਖੇਤਰਾਂ ‘ਚ Orange Alert ਜਾਰੀ ਕੀਤਾ ਗਿਆ ਹੈ। ਤਾਜ਼ਾ ਅਪਡੇਟ ਦੇ ਅਨੁਸਾਰ ਦਿੱਲੀ ਤੋਂ ਇਲਾਵਾ ਹਰਿਆਣਾ ਤੇ ਯੂਪੀ ਦੇ ਕੁਝ ਇਲਾਕਿਆਂ ਸਮੇਤ ਰਾਜਸਥਾਨ ਦੇ ਡੀਗ ‘ਚ ਦੋ ਘੰਟੇ ਦੇ ਅੰਦਰ-ਅੰਦਰ ਬਾਰਿਸ਼ ਸ਼ੁਰੂ ਹੋਣ ਦੇ ਆਸਾਰ ਬਣ ਰਹੇ ਹਨ।

ਦਿੱਲੀ ਵਿੱਚ 29 ਸਤੰਬਰ ਤਕ ਰੁਕ -ਰੁਕ ਕੇ ਮੀਂਹ ਜਾਰੀ ਰਹੇਗਾ, ਪਰ ਜੇਕਰ ਅੱਜ ਭਾਵ ਬੁੱਧਵਾਰ ਨੂੰ ਸਾਰਾ ਦਿਨ ਬਾਰਿਸ਼ ਪੈਂਦੀ ਹੈ ਤਾਂ 121 ਸਾਲਾਂ ਦਾ ਰਿਕਾਰਡ ਟੁੱਟ ਸਕਦਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸਤੰਬਰ ਵਿੱਚ ਹੁਣ ਤੱਕ 404 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ, 121 ਸਾਲ ਪਹਿਲਾਂ ਭਾਵ 1944 ਵਿੱਚ, ਸਭ ਤੋਂ ਵੱਧ ਬਾਰਸ਼ 417.3 ਮਿਲੀਮੀਟਰ ਸੀ. ਪੂਰੇ ਮਾਨਸੂਨ ਦੀ ਗੱਲ ਕਰੀਏ ਤਾਂ ਰਾਜਧਾਨੀ ਵਿੱਚ ਹੁਣ ਤੱਕ 1170 ਮਿਲੀਮੀਟਰ ਮੀਂਹ ਪਿਆ ਹੈ। ਇਸ ਤੋਂ ਪਹਿਲਾਂ 1964 ਵਿੱਚ 1190.9 ਮਿਲੀਮੀਟਰ ਵਰਖਾ ਦਾ ਰਿਕਾਰਡ ਹੈ।

ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਦੋ ਦਿਨਾਂ ਤੱਕ ਮੀਂਹ ਦੀ ਭਵਿੱਖਬਾਣੀ ਵੀ ਕੀਤੀ ਹੈ। ਇਥੇ Yellow alert ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਬਾਰਿਸ਼ ਦੇ ਕਾਰਨ, ਇੱਥੇ ਵਿਜ਼ੀਬਿਲਟੀ ਘੱਟ ਜਾਵੇਗੀ ਅਤੇ ਪਾਰਾ ਵੀ ਦੋ ਤੋਂ ਤਿੰਨ ਡਿਗਰੀ ਘੱਟ ਜਾਵੇਗਾ।

Leave a Reply

Your email address will not be published.