ਦੇਸ਼ ਦੇ ਇਕ ਵੱਡੇ ਹਿੱਸੇ ’ਚ ਵਾਪਸ ਆ ਰਹੇ ਮੌਨਸੂਨ ਕਾਰਨ ਭਾਰੀ ਬਾਰਿਸ਼ ਹੋ ਰਹੀ ਹੈ। ਇਸੀ ਦੌਰਾਨ, ਭਾਰਤੀ ਮੌਸਮ ਵਿਭਾਗ (IMD) ਨੇ ਨਵੇਂ ਚੱਕਰਵਾਤੀ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਹੈ। ਇਸ ਤੂਫਾਨ ਨੂੰ ਗੁਲਾਬ (Cyclone Gulab) ਦਾ ਨਾਮ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਓਡੀਸ਼ਾ ਅਤੇ ਆਂਧਰ ਪ੍ਰਦੇਸ਼ ’ਚ ਇਸ ਚੱਕਰਵਾਤੀ ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸਦਾ ਕਾਰਨ ਪੱਛਮੀ ਬੰਗਾਲ ਦੇ ਕਈ ਹਿੱਸਿਆਂ ’ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਉੱਤਰੀ-ਪੂਰਬੀ ਅਤੇ ਉਸਦੇ ਨੇੜੇ ਪੂਰਬ-ਮੱਧ ਬੰਗਾਲ ਦੀ ਖਾੜੀ ’ਤੇ ਦਬਾਅ ਦਾ ਖੇਤਰ ਬਣਿਆ ਹੈ ਜੋ ਜਲਦ ਹੀ ਚੱਕਰਵਾਤੀ ਤੂਫਾਨ ਗੁਲਾਬ ਦਾ ਰੂਪ ਧਾਰਨ ਕਰ ਲਵੇਗਾ। ਤੂਫਾਨ ਦੱਖਣੀ ਉਡੀਸ਼ਾ ਅਤੇ ਉੱਤਰੀ ਆਂਧਰ ਪ੍ਰਦੇਸ਼ ਵੱਲ ਵੱਧ ਸਕਦਾ ਹੈ। ਇਸਦੇ ਪ੍ਰਭਾਵ ’ਚ ਕੋਲਕਾਤਾ, ਪੂਰਬੀ ਮਿਦਨਾਪੁਰ, ਉੱਤਰ 24 ਪਰਗਨਾ ਅਤੇ ਦੱਖਣੀ 24 ਪਰਗਨਾ ਸਮੇਤ ਪੱਛਮੀ ਬੰਗਾਲ ਦੇ ਕਈ ਹਿੱਸਿਆਂ ’ਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਕੋਲਕਾਤਾ ਪੁਲਿਸ ਨੇ ‘ਯੂਨੀਫਾਈਡ ਕਮਾਂਡ ਸੈਂਟਰ’ ਨਾਮ ਨਾਲ ਕੰਟਰੋਲ ਰੂਮ ਖੋਲ੍ਹਿਆ ਹੈ। ਖੇਤਰ ਦੇ ਸਾਰੇ ਪੁਲਿਸ ਥਾਣਿਆਂ ਅਤੇ ਵਿਭਾਗਾਂ ਨੂੰ ਹਾਈ ਅਲਰਟ ’ਤੇ ਰਹਿਣ ਲਈ ਕਿਹਾ ਗਿਆ ਹੈ ਕਿਉਂਕਿ ਕੋਲਕਾਤਾ ਅਤੇ ਪੱਛਮੀ ਬੰਗਾਲ ਦੇ ਹੋਰ ਇਲਾਕਿਆਂ ’ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਸਾਰੇ ਪੁਲਿਸ ਥਾਣਿਆਂ ਨੂੰ ਤੂਫ਼ਾਨ ਨਾਲ ਹੋਣ ਵਾਲੀ ਕਿਸੀ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਸਾਧਨ ਤਿਆਰ ਰੱਖਣ ਲਈ ਕਿਹਾ ਗਿਆ ਹੈ। ਇਸੀ ਦੌਰਾਨ, ਆਂਧਰ ਪ੍ਰਦੇਸ਼ ਅਤੇ ਉਡੀਸ਼ਾ ’ਚ ਚੱਕਰਵਾਤ ਦੇ ਅਲਰਟ ਨੂੰ ਦੇਖਦੇ ਹੋਏ ਪੱਛਮੀ ਬੰਗਾਲ ਦੇ ਤੱਟੀ ਇਲਾਕਿਆਂ ’ਚ ਵੀ ਤਿਆਰੀ ਚੱਲ ਰਹੀ ਹੈ।
IMD ਅਨੁਸਾਰ, ਸ਼ਨੀਵਾਰ ਨੂੰ ਉਡੀਸ਼ਾ ਅਤੇ ਤੱਟੀ ਆਂਧਰ ਪ੍ਰਦੇਸ਼ ’ਚ ਅਲੱਗ-ਅਲੱਗ ਸਥਾਨਾਂ ’ਤੇ ਭਾਰੀ ਬਾਰਿਸ਼ ਦੇ ਨਾਲ ਜ਼ਿਆਦਾਤਰ ਸਥਾਨਾਂ ’ਤੇ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ 12 ਘੰਟਿਆਂ ’ਚ ਚੱਕਰਵਾਤੀ ਤੂਫਾਨ ਦੇ ਤੇਜ਼ ਹੋਣ ਦੀ ਸੰਭਾਵਨਾ ਹੈ। ਇਹ ਪੱਛਮ ਵੱਲ ਵੱਧ ਸਕਦਾ ਹੈ ਅਤੇ 26 ਸਤੰਬਰ ਦੀ ਸ਼ਾਮ ਤਕ ਕਲਿੰਗਪਟਨਮ ਦੇ ਨੇੜੇ ਵਿਸ਼ਾਖਾਪਟਨਮ ਅਤੇ ਗੋਪਾਲਪੁਰ ’ਚ ਉੱਤਰੀ ਆਂਧਰ ਪ੍ਰਦੇਸ਼ ਅਤੇ ਦੱਖਣ ਉਡੀਸ਼ਾ ਤੱਟਾਂ ਨੂੰ ਪਾਰ ਕਰ ਸਕਦਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ