ਹੁਣੇ ਹੁਣੇ ਏਥੇ ਸਵਾਰੀਆਂ ਨਾਲ ਭਰੀ ਟ੍ਰੇਨ ਪੱਟੜੀ ਤੋਂ ਉੱਤਰੀ-ਵਾਪਰਿਆ ਮੌਤ ਦਾ ਤਾਂਡਵ ਤੇ ਮੌਕੇ ਤੇ….

ਸੰਯੁਕਤ ਰਾਜ ਅਮਰੀਕਾ ਦੇ ਸਿਆਟਲ ਅਤੇ ਸ਼ਿਕਾਗੋ ਵਿਚਕਾਰ ਚੱਲਣ ਵਾਲੀ ਐਮਟਰੈਕ ਰੇਲਗੱਡੀ ਦੇ ਮੋਂਟਾਨਾ ਵਿਚ ਪਟੜੀ ਤੋਂ ਉਤਰ ਨਾਲ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।ਇਸ ਰੇਲਗੱਡੀ ਵਿਚ ਲਗਭਗ 147 ਯਾਤਰੀ ਤੇ 47 ਚਾਲਕ ਦਲ ਮੈਂਬਰ ਸਵਾਰ ਸਨ।

ਇਹ ਹਾਦਸੇ ਵਾਲੀ ਜਗ੍ਹਾ ਉੱਤਰੀ ਹੈਲੇਨਾ ਤੋਂ ਲਗਭਗ 241 ਕਿਲੋਮੀਟਰ ਤੇ ਕੈਨੇਡਾ ਦੀ ਸਰਹੱਦ ਤੋਂ ਲਗਭਗ 48 ਕਿਲੋਮੀਟਰ ਦੂਰ ਹੈ। ਸਥਾਨਕ ਮੀਡੀਆ ਨੇ ਇਸ ਹਾਦਸੇ ਵਿਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਦਿੱਤੀ ਹੈ।ਨਿਊਯਾਰਕ ਟਾਈਮਜ਼ ਦੀ ਰਿਪੋਰਟ ਵਿਚ ਇਕ ਅਧਿਕਾਰੀ ਦੇ ਹਵਾਲੇ ਨਾਲ ਦਿੱਤੀ ਗਈ ਜਾਣਕਾਰੀ ਮੁਤਾਬਕ, ਇਸ ਹਾਦਸੇ ਵਿਚ ਹੁਣ ਤੱਕ ਤਿੰਨ ਲੋਕਾਂ ਦੀ ਮੌਤ ਅਤੇ 50 ਲੋਕ ਜ਼ਖਮੀ ਹੋਣ ਦੀ ਖ਼ਬਰ ਹੈ।

ਇਸ ਇਲਾਕੇ ਲਈ ਆਫ਼ਤ ਤੇ ਐਮਰਜੈਂਸੀ ਸੇਵਾਵਾਂ ਦੀ ਕੋਆਰਡੀਨੇਟਰ ਫ੍ਰਿਕੇਲ ਨੇ ਕਿਹਾ ਕਿ ਜ਼ਖਮੀ ਲੋਕਾਂ ਨੂੰ ਤੁਰੰਤ ਹਸਪਤਾਲਾਂ ਵਿਚ ਪਹੁੰਚਾਇਆ ਜਾ ਰਿਹਾ ਹੈ। ਮੈਡੀਕਲ ਹੈਲੀਕਾਪਟਰ ਵੀ ਸੇਵਾਵਾਂ ਵਿਚ ਲਾਏ ਗਏ ਹਨ। ਉੱਥੇ ਹੀ, ਐਮਟਰੈਕ ਨੇ ਇਕ ਬਿਆਨ ਵਿਚ ਕਿਹਾ ਕਿ ਉਹ ਜ਼ਖਮੀ ਯਾਤਰੀਆਂ ਨੂੰ ਲਿਜਾਣ ਅਤੇ ਬਾਕੀ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਸਥਾਨਕ ਅਧਿਕਾਰੀਆਂ ਨਾਲ ਕੰਮ ਕਰ ਰਿਹਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.