ਸੁਪਨੇ ਪੂਰੇ ਕਰਨ ਨਿਊਜ਼ੀਲੈਂਡ ਗਏ ਮਾਪਿਆਂ ਦੇ ਹੋਣਹਾਰ ਪੁੱਤ ਨੂੰ ਸੁੱਤੇ ਪਏ ਇੰਝ ਮਿਲੀ ਦਰਦਨਾਕ ਮੌਤ ਤੇ ਛਾਇਆ ਸੋਗ

ਨਿਊਜ਼ੀਲੈਂਡ ਵੱਸਦੇ ਪੰਜਾਬੀ ਭਾਈਚਾਰੇ ‘ਚ ਇਹ ਖ਼ਬਰ ਬੜੇ ਹੀ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਆਕਲੈਂਡ ਦੇ ਪਾਪਾਟੋਏਟੋਏ ‘ਚ ਰਹਿ ਰਹੇ ਕਰੀਬ 23/24 ਸਾਲ ਦੇ ਪੰਜਾਬੀ ਨੌਜਵਾਨ ਰੌਬਿਨਪ੍ਰੀਤ ਸਿੰਘ ਦੀ ਮੌਤ ਹੋਣ ਦਾ ਦੁੱਖ ਭਰਿਆ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਨੌਜਵਾਨ ਜਿਸ ਘਰ ਵਿੱਚ ਵਿੱਚ ਰੈਂਟ ‘ਤੇ ਰਹਿ ਰਿਹਾ ਸੀ ਅੱਜ ਸਵੇਰੇ ਨਾਲ ਰਹਿਣ ਵਾਲਿਆਂ ਨੇ ਜਦੋ ਉਸ ਨੂੰ ਸੁੱਤੇ ਪਏ ਨੂੰ ਉਠਾਉਣਾ ਚਾਹਿਆ ਪਰ ਉਹ ਨਹੀ ਬੋਲਿਆ।ਉਸ ਨੂੰ ਤੁਰੰਤ ਐਬੂਲੈਂਸ ਜ਼ਰੀਏ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਇਸ ਨੂੰ ਮ੍ਰਿਤਕ ਘੋਸ਼ਿਤ ਕੀਤਾ ਗਿਆ।ਇਹ ਨੌਜਵਾਨ ਸ੍ਰੀ ਤਰਨਤਾਰਨ ਸਾਹਿਬ ਦੇ ਨੇੜਲੇ ਪਿੰਡ ਨਾਰਲਾ ਨਾਲ ਸਬੰਧਤ ਸੀ ਅਤੇ ਸਾਲ 2017 ‘ਚ ਨਿਊਜੀਲੈਂਡ ਸਟੱਡੀ ਵੀਜੇ ‘ਤੇ ਆਇਆ ਸੀ।

ਮੌਤ ਦਾ ਕਾਰਨ ਅਜੇ ਹਸਪਤਾਲ ਵੱਲੋਂ ਐਲਾਨਿਆ ਨਹੀ ਗਿਆ। ਰੌਬਿਨਪ੍ਰੀਤ ਦੇ ਘਰ ਇਤਲਾਹ ਦੇ ਦਿੱਤੀ ਗਈ ਹੈ ਅਤੇ ਉਸਦੀ ਮ੍ਰਿਤਕ ਦੇਹ ਨੂੰ ਉਸਦੇ ਘਰ ਭੇਜਣ ਲਈ ਭਾਰਤੀ ਹਾਈ ਕਮਿਸ਼ਨ ਅਤੇ ਕਮਿਊਨਟੀ ਸੰਸਥਾਂਵਾਂ ਵੱਲੋਂ ਮਦਦ ਕੀਤੀ ਜਾ ਰਹੀ ਹੈ।ਰੌਬਿਨਪ੍ਰੀਤ ਮਾਪਿਆਂ ਦਾ ਇਕੱਲਾ ਪੁੱਤਰ ਸੀ ਅਤੇ ਉਸ ਦੀ ਇਕ ਵੱਡੀ ਭੈਣ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

 

Leave a Reply

Your email address will not be published.