ਕਿਸਾਨਾਂ ਨੇ ਬੰਦ ਵਿਚਾਲੇ ਰੋਕ ਲਈਆਂ ਫੌਜੀਆਂ ਦੀਆਂ ਗੱਡੀਆਂ-ਫਿਰ ਜੋ ਹੋਇਆ ਦੇਖ ਕੇ ਹਰ ਕੋਈ ਰਹਿ ਗਿਆ ਹੈਰਾਨ

ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਦਾ ਦੇਸ਼ ਭਰ ਵਿਚ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਜਲੰਧਰ ਦੇ ਪੀਏਪੀ ਚੌਂਕ ’ਤੇ ਵੀ ਕਿਸਾਨਾਂ ਨੇ ਸੜਕ ਜਾਮ ਕਰਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਨੇ ਇੱਥੋਂ ਲੰਘ ਰਹੀਆਂ ਫੌਜ ਦੀਆਂ ਕਈ ਗੱਡੀਆਂ ਨੂੰ ਵੀ ਰੋਕਿਆ।

ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਲੰਘਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਨੇ ਸਾਫ ਮਨਾ ਕਰ ਦਿੱਤਾ। ਹਾਲਾਂਕਿ ਕੁਝ ਦੇਰ ਬਾਅਦ ਕਿਸਾਨਾਂ ਨੇ ਦਰਿਆਦਿਲੀ ਦਿਖਾਈ ਅਤੇ ਮਿਲਟਰੀ ਦੀਆਂ ਗੱਡੀਆਂ ਨੂੰ ਨਿਕਲਣ ਦੀ ਇਜ਼ਾਜਤ ਦੇ ਦਿੱਤੀ।’

ਇਸ ਸਬੰਧੀ ਕਿਸਾਨ ਆਗੂ ਕਸ਼ਮੀਰਾ ਸਿੰਘ ਨੇ ਦੱਸਿਆ ਕਿ ਭਾਰਤ ਬੰਦ ਦੇ ਚਲਦਿਆਂ ਉਹ ਸਾਵਧਾਨੀ ਨਾਲ ਚੱਲ ਰਹੇ ਹਨ। ਉਹਨਾਂ ਨੂੰ ਭਾਰਤ ਸਰਕਾਰ ਉੱਤੇ ਯਕੀਨ ਨਹੀਂ ਹੈ। ਇਸ ਕਾਰਨ ਇੱਥੋਂ ਲੰਘਣ ਵਾਲੀਆਂ ਗੱਡੀਆਂ ਜਾਂ ਹੋਰ ਵਾਹਨਾਂ ਦੀ ਪੂਰੀ ਵੈਰੀਫੀਕੇਸ਼ਨ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਅੱਜ ਕਿਸਾਨ ਸੜਕਾਂ ’ਤੇ ਹਨ ਤੇ ਸਰਕਾਰ ਕਿਸਾਨਾਂ ਵਿਰੁੱਧ ਕੁਝ ਵੀ ਕਰ ਸਕਦੀ ਹੈ। ਇਸ ਲਈ ਸਾਡੀ ਡਿਊਟੀ ਬਣਦੀ ਹੈ ਕਿ ਫੌਜ ਦੀਆਂ ਗੱਡੀਆਂ ਦੀ ਪੂਰੀ ਜਾਂਚ ਤੋਂ ਬਾਅਦ ਹੀ ਉਹਨਾਂ ਨੂੰ ਲੰਘਣ ਦਿੱਤਾ ਜਾਵੇ। ਇਸ ਮੌਕੇ ਡੀਸੀਪੀ ਜਗਮੋਹਨ ਸਿੰਘ ਨੇ ਦੱਸਿਆ ਕਿ ਸ਼ਹਿਰ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਸ਼ਾਂਤਮਈ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਐਮਰਜੈਂਸੀ ਸੇਵਾਵਾਂ ਚਾਲੂ ਰੱਖਣ ਲਈ ਮਨਜ਼ੂਰੀ ਦੇਣ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *