ਮੋਦੀ ਸਰਕਾਰ ਵਲੋਂ 31 ਅਕਤੂਬਰ ਤੱਕ ਲਈ ਹੋ ਗਿਆ ਇਹ ਹੁਕਮ – ਤਾਜਾ ਵੱਡੀ ਖਬਰ

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਏ ਦਿਨ ਹੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਅੱਜ ਸਾਰੇ ਦੇਸ਼ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਹੋਏ ਕਿਸਾਨਾਂ ਨੂੰ ਅੱਜ 10 ਮਹੀਨੇ ਦਾ ਸਮਾਂ ਹੋ ਚੁੱਕਾ ਹੈ।

ਉਥੇ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਰੋਸ ਦੇ ਚੱਲਦੇ ਹੋਏ 27 ਸਤੰਬਰ ਨੂੰ ਅੱਜ ਸਾਰੇ ਦੇਸ਼ ਵਿਚ ਭਾਰਤ ਬੰਦ ਕੀਤਾ ਗਿਆ। ਜਿਸ ਨੂੰ ਦੇਸ਼ ਦੇ ਹਰ ਵਰਗ ਵੱਲੋਂ ਭਰਪੂਰ ਸਮਰਥਨ ਦਿਤਾ ਗਿਆ। ਉੱਥੇ ਹੀ ਹੁਣ ਮੋਦੀ ਸਰਕਾਰ ਵੱਲੋਂ ਹੋਰ ਵੀ ਕਈ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਖੁਸ਼ ਕੀਤਾ ਜਾ ਸਕੇ।ਮੋਦੀ ਸਰਕਾਰ ਵੱਲੋਂ ਹੁਣ 31 ਅਕਤੂਬਰ ਤੱਕ ਲਈ ਇਹ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਵਿਭਾਗਾਂ ਨੂੰ ਇਹ ਆਦੇਸ਼ ਜਾਰੀ ਕਰ ਦਿੱਤਾ ਗਿਆ ਹੈ ਕੇ ਮੁਲਤਵੀ ਪਈਆਂ ਸ਼ਿਕਾਇਤਾਂ ਅਤੇ ਪੁਰਾਣੀਆਂ ਅਤੇ ਅਣਚਾਹੀਆਂ ਫਾਈਲਾਂ ਨੂੰ 31 ਅਕਤੂਬਰ ਤੱਕ ਨਿਬੇੜ ਦਿੱਤਾ ਜਾਵੇ। ਪ੍ਰਧਾਨ ਮੰਤਰੀ ਵੱਲੋਂ ਇਹ ਹਦਾਇਤਾਂ ਪੁਰਾਣੀਆਂ ਫਾਇਲ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਨੂੰ ਵਿਲੱਖਣ ਸਫ਼ਾਈ ਮੁਹਿੰਮ ਦਾ ਨਾਮ ਦਿੱਤਾ ਜਾ ਰਿਹਾ ਹੈ।

ਇਸ ਮੁਹਿੰਮ ਦੇ ਜਰੀਏ ਸਰਕਾਰੀ ਦਫ਼ਤਰਾਂ ਵਿੱਚ ਪੁਰਾਣੀਆਂ ਪਈਆਂ ਫਾਈਲਾਂ ਦੇ ਸਾਰੇ ਕੰਮ ਨੂੰ ਖ਼ਤਮ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਬੇਲੋੜੀ ਕਾਗਜ਼ੀ ਕਾਰਵਾਈ ਤੋਂ ਬਚਿਆ ਜਾ ਸਕੇ। ਇਸ ਮੁਹਿੰਮ ਦੀ ਸ਼ੁਰੂਆਤ ਗਾਂਧੀ ਜੈਅੰਤੀ ਦੇ ਮੌਕੇ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਸਕੱਤਰ ਨੇ ਦੱਸਿਆ ਹੈ ਇਸ ਮੁਹਿੰਮ ਨੂੰ ਚਲਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ ਜਾ ਸਕਦੀ ਹੈ। ਜਿਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਮੰਤਰਾਲਿਆਂ ਤੇ ਵਿਭਾਗ ਨੂੰ ਚਿੱਠੀ ਲਿਖ ਕੇ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸਨ।

ਜਿਸ ਸਦਕਾ ਸਰਕਾਰੀ ਦਫ਼ਤਰਾਂ ਵਿੱਚ ਕੰਮ ਦੇ ਬੋਝ ਨੂੰ ਘੱਟ ਕੀਤਾ ਜਾਵੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਵੀ ਸਮੇਂ ਸਿਰ ਨਿਪਟਾਰਾ ਹੋ ਸਕੇ। ਜਾਰੀ ਕੀਤੇ ਗਏ ਇਸ ਪੱਤਰ ਦੇ ਅਧਾਰ ਤੇ 13 ਸਤੰਬਰ ਤੋਂ ਸਾਰੇ ਦਫਤਰਾਂ ਵੱਲੋਂ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕੀਤੀ ਗਈ ਹੈ। ਜਿਸ ਤੋਂ ਬਾਅਦ ਸਵੱਛ ਮੁਹਿੰਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਉਸ ਦੇ ਅਨੁਸਾਰ ਇਹ ਸਾਰੇ ਕੰਮ ਪੂਰੇ ਕੀਤੇ ਜਾਣਗੇ।

Leave a Reply

Your email address will not be published.