ਲਖੀਮਪੁਰ ਚ’ ਵਾਪਰੇ ਕਾਂਡ ਤੋਂ ਬਾਅਦ ਚੰਨੀ ਵੱਲੋਂ ਆ ਗਈ ਅਚਾਨਕ ਵੱਡੀ ਖ਼ਬਰ

ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਦੇ ਪੀੜਤਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉੱਤਰ ਪ੍ਰਦੇਸ਼ ਜਾਣ ਦੀ ਤਿਆਰੀ ਵਿਚ ਹਨ। ਇਸ ਦੇ ਲਈ ਉਹਨਾਂ ਨੇ ਯੂਪੀ ਸਰਕਾਰ ਕੋਲੋਂ ਹੈਲੀਕਾਪਟਰ ਉਤਾਰਨ ਦੀ ਇਜਾਜ਼ਤ ਮੰਗੀ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਟਵੀਟ ਵੀ ਕੀਤਾ। ਉਹਨਾਂ ਲਿਖਿਆ, ‘ਕਿਸਾਨਾਂ ਦੇ ਦੁਖੀ ਪਰਿਵਾਰਾਂ ਨਾਲ ਇਕਜੁਟਤਾ ਜ਼ਾਹਰ ਕਰਦੇ ਹੋਏ, ਮੈਂ ਦੁੱਖ ਦੀ ਇਸ ਘੜੀ ਵਿਚ ਆਪਣੇ ਭਰਾਵਾਂ ਅਤੇ ਭੈਣਾਂ ਦੇ ਨਾਲ ਖੜੇ ਹੋਣ ਲਈ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਿਹਾ ਹਾਂ। ਮੈਂ ਸਾਈਟ ‘ਤੇ ਹੈਲੀਕਾਪਟਰ ਉਤਾਰਨ ਦੀ ਆਗਿਆ ਦੇਣ ਲਈ ਯੂਪੀ ਸਰਕਾਰ ਕੋਲੋਂ ਇਜਾਜ਼ਤ ਵੀ ਮੰਗੀ ਹੈ’।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੀੜਤ ਕਿਸਾਨਾਂ ਨਾਲ ਮੁਲਾਕਾਤ ਕਰਨ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਲਖੀਮਪੁਰ ਖੀਰੀ ਦਾ ਦੌਰਾ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਸਖ਼ਤ ਹੁਕਮ ਜਾਰੀ ਕਰ ਦਿੱਤੇ।

ਉੱਤਰ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਨੇ ਲਖਨਊ ਹਵਾਈ ਅੱਡੇ ਨੂੰ ਸਖ਼ਤ ਆਦੇਸ਼ ਜਾਰੀ ਕਰਦਿਆਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਭੁਪੇਸ਼ ਬਘੇਲ ਨੂੰ ਲਖਨਊ ਹਵਾਈ ਅੱਡੇ ‘ਤੇ ਉਤਰਨ ਦੀ ਆਗਿਆ ਨਾ ਦੇਣ ਲਈ ਕਿਹਾ ਹੈ। ਇਸ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਕਿਹਾ ਹੈ ਕਿ ਉਹ ਹਰ ਹਾਲ ਵਿਚ ਲਖੀਮਪੁਰ ਜਾਣਗੇ, ਇਸ ਦੇ ਲਈ ਚਾਹੇ ਉਹਨਾਂ ਨੂੰ ਗ੍ਰਿਫ਼ਤਾਰੀ ਹੀ ਕਿਉਂ ਨਾ ਦੇਣੀ ਪਵੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.