ਹੁਣ ਸਰਕਾਰ ਝੋਨੇ ਬਾਰੇ ਕਰ ਸਕਦੀ ਹੈ ਇਹ ਨਿਯਮ ਲਾਗੂ-ਗਰਨਾਮ ਚੜੂਨੀ ਨੇ ਕਿਸਾਨਾਂ ਨੂੰ ਤੁਰੰਤ ਇਹ ਕੰਮ ਕਰਨ ਲਈ ਕਿਹਾ

ਝੋਨੇ ਦੀ ਫਸਲ ਨੂੰ ਲੈ ਕੇ ਕਿਸਾਨਾਂ ਦਾ ਹੱਲਾ ਬੋਲ ਅਜੇ ਖਤਮ ਹੀ ਹੋਇਆ ਸੀ ਕਿ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਇੱਕ ਹੋਰ ਬਿਆਨ ਸਾਹਮਣੇ ਆਇਆ ਹੈ। ਚੜੂਨੀ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਆਪਣੀ ਝੋਨੇ ਦੀ ਫਸਲ ਪੱਕਣ ਦੇ ਨਾਲ ਹੀ ਵੱਢਣੀ ਚਾਹੀਦੀ ਹੈ ਅਤੇ ਇਸ ਨੂੰ ਮੰਡੀ ਵਿੱਚ ਲੈ ਕੇ ਪਹੁੰਚ ਜਾਓ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਕਹਿਣਾ ਹੈ ਕਿ ਸਰਕਾਰ ਸਮਾਂ ਅਤੇ ਤਾਰੀਖ ਦੱਸੇਗੀ, ਪਰ ਜੇਕਰ ਕੋਈ ਮੰਡੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਾ ਦਵੇ ਤਾਂ ਜ਼ਬਰਦਸਤੀ ਮੰਡੀ ਵਿੱਚ ਦਾਖਲ ਹੋਵੋ। ਉਨ੍ਹਾਂ ਕਿਹਾ ਕਿ ਹੁਣ ਸਰਕਾਰ 1 ਏਕੜ ਵਿੱਚ ਸਿਰਫ 25 ਕੁਇੰਟਲ ਝੋਨਾ ਖਰੀਦਣ ਦੀ ਗੱਲ ਕਰ ਰਹੀ ਹੈ। ਸਰਕਾਰ ਨੂੰ ਆਪਣੇ ਦੋਵੇਂ ਫੈਸਲੇ ਜਲਦੀ ਵਾਪਸ ਲੈਣੇ ਚਾਹੀਦੇ ਹਨ, ਨਹੀਂ ਤਾਂ ਕਿਸਾਨ ਮੁੜ ਸੜਕਾਂ ਜਾਮ ਕਰਨ ਲਈ ਮਜਬੂਰ ਹੋਣਗੇ।

ਪੰਜਾਬ ਤੇ ਹਰਿਆਣਾ ‘ਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਕੇਂਦਰ ਸਰਕਾਰ ਨੇ ਅੱਜ ਤੋਂ ਜਿੱਥੇ MSP ‘ਤੇ ਝੋਨਾ ਖਰੀਦਣ ਦੇ ਹੁਕਮ ਦਿੱਤੇ ਹਨ। ਕੇਂਦਰ ਨੇ ਦੋ ਦਿਨ ਪਹਿਲਾਂ ਹੀ ਬਾਰਸ਼ ਤੇ ਨਮੀ ਦਾ ਹਵਾਲਾ ਦਿੰਦਿਆਂ ਹਰਿਆਣਾ ਤੇ ਪੰਜਾਬ ‘ਚ 11 ਅਕਤੂਬਰ ਤੋਂ ਝੋਨਾ ਖਰੀਦਣ ਦੇ ਹੁਕਮ ਜਾਰੀ ਕੀਤੇ ਸਨ।

ਸਰਕਾਰ ਦੇ ਇਸ ਫੈਸਲੇ ਨੂੰ ਲੈਕੇ ਇਨ੍ਹਾਂ ਦੋਵਾਂ ਸੂਬਿਆਂ ਦੇ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਸੀ। ਜਿਸ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰੀ ਮੰਤਰੀ ਅਸ਼ਵਿਨੀ ਚੌਬੇ ਨਾਲ ਮੁਲਾਕਾਤ ਕੀਤੀ ਸੀ। ਦੱਸ ਦੇਈਏ ਕਿ ਹਰਿਆਣਾ ‘ਚ 25 ਸਤੰਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਹੋਣੀ ਸੀ।ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਪੀਐਮ ਮੋਦੀ ਨਾਲ ਮੁਲਾਕਾਤ ਕਰਕੇ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਦੀ ਇਜਾਜ਼ਤ ਕੇਂਦਰ ਤੋਂ ਮੰਗੀ ਸੀ।

ਕੇਂਦਰੀ ਖਾਧ ਸਕੱਤਰ ਸੁਧਾਂਸ਼ੂ ਪਾਂਡੇ ਨੇ ਸ਼ਨੀਵਾਰ ਦੱਸਿਆ, ਫੇਅਰ ਐਵਰੇਜ ਕੁਆਲਿਟੀ (FAQ) ਦੇ ਮੁਤਾਬਕ ਹਰਿਆਣਾ ਤੇ ਪੰਜਾਬ ਦੀਆਂ ਮੰਡੀਆਂ ‘ਚ ਕੱਲ੍ਹ ਯਾਨੀ ਐਤਵਾਰ ਤੋਂ MSP ਤੇ ਝੋਨਾ ਖਰੀਦਣ ਦੀ ਸ਼ੁਰੂਆਤ ਹੋਵੇਗੀ।ਇਸ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਉਨ੍ਹਾਂ ਇਲਾਕਿਆਂ ਤੋਂ ਹੋਵੇਗੀ ਜਿੱਥੇ ਝੋਨੇ ਦੀਆਂ ਫਸਲਾਂ ਛੇਤੀ ਪੱਕ ਜਾਂਦੀਆਂ ਹਨ ਤੇ ਜਿੱਥੇ ਬਾਰਸ਼ ਦਾ ਬੇਹੱਦ ਘੱਟ ਅਸਰ ਹੋਇਆ ਹੈ। ਇਸ ਤੋਂ ਬਾਅਦ ਹੌਲੀ-ਹੌਲੀ ਇਨ੍ਹਾਂ ਸੂਬਿਆਂ ਦੇ ਹੋਰ ਇਲਾਕਿਆਂ ‘ਚ ਵੀ ਝੋਨਾ ਖਰੀਦਣ ਦੀ ਇਹ ਪ੍ਰਕਿਰਿਆ ਅੱਗੇ ਵਧੇਗੀ।

Leave a Reply

Your email address will not be published.