ਲਖੀਮਪੁਰ ਚ’ ਕਿਸਾਨਾਂ ਤੇ ਗੱਡੀ ਚੜਾਉਣ ਦਾ ਪਹਿਲਾ ਵੀਡੀਓ ਆਇਆ ਸਾਹਮਣੇ-ਦੇਖੋ ਕਿਵੇਂ ਕੁਚਲੇ ਕਿਸਾਨ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਐਤਵਾਰ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਗੱਡੀ ਚੜ੍ਹਾਉਣ ਦੀ ਘਟਨਾ ਦਾ ਇਕ ਵੀਡੀਓ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਇਸ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਗੱਡੀ ਦੀ ਟੱਕਰ ਤੋਂ ਬਾਅਦ ਕੁਝ ਕਿਸਾਨ ਜ਼ਮੀਨ ਉੱਤੇ ਡਿੱਗ ਗਏ, ਉੱਥੇ ਹੀ ਕੁਝ ਕਿਸਾਨ ਬਚਣ ਦੀ ਕੋਸ਼ਿਸ਼ ਕਰ ਰਹੇ ਹਨ।

ਕਿਸਾਨ ਹੱਥਾਂ ਵਿਚ ਕਿਸਾਨੀ ਝੰਡੇ ਲੈ ਕੇ ਅੱਗੇ ਵਧ ਰਹੇ ਸਨ ਤਾਂ ਇਸੇ ਦੌਰਾਨ ਪਿੱਛੋਂ ਇਕ ਗੱਡੀ ਆਉਂਦੀ ਹੈ ਅਤੇ ਕਿਸਾਨਾਂ ਨੂੰ ਕੁਚਲਦੇ ਹੋਏ ਅੱਗੇ ਵਧ ਜਾਂਦੀ ਹੈ। ਤੇਜ਼ ਰਫ਼ਤਾਰ ਜੀਪ ਦੀ ਟੱਕਰ ਕਾਰਨ ਕਈ ਲੋਕ ਜ਼ਖਮੀ ਹੋ ਗਏ। ਜੀਪ ਦੀ ਟੱਕਰ ਤੋਂ ਬਾਅਦ ਇਕ ਬਜ਼ੁਰਗ ਬੋਨਟ ’ਤੇ ਜਾ ਡਿੱਗਿਆ। ਦੱਸ ਦਈਏ ਕਿ ਇਸ ਦਰਦਨਾਕ ਘਟਨਾ ਵਿਚ 8 ਲੋਕਾਂ ਦੀ ਮੌਤ ਹੋ ਗਈ ਸੀ।

ਵੀਡੀਓ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਇਕ ਗੱਡੀ ਕਿਸਾਨਾਂ ਨੂੰ ਕੁਚਲ ਕੇ ਅੱਗੇ ਵਧ ਗਈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਆਗੂ ਯੂਪੀ ਭਾਜਪਾ ਸਰਕਾਰ ਕੋਲੋਂ ਜਵਾਬ ਮੰਗ ਰਹੇ ਹਨ। ਹਾਲਾਂਕਿ ਪੁਲਿਸ ਨੇ ਇਸ ਵੀਡੀਓ ਦੀ ਪੁਸ਼ਟੀ ਨਹੀਂ ਕੀਤੀ ਹੈ।

ਦੱਸ ਦਈਏ ਕਿ ਲਖੀਮਪੁਰ ਖੀਰੀ ਹਿੰਸਾ ਸਬੰਧੀ ਪੁਲਿਸ ਨੇ ਦੋ ਮਾਮਲੇ ਦਰਜ ਕੀਤੇ ਹਨ। ਵਧੀਕ ਮੁੱਖ ਸਕੱਤਰ (ਗ੍ਰਹਿ) ਅਨੁਸਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਸਮੇਤ ਕਈ ਹੋਰ ਅਣਪਛਾਤਿਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦੇ ਵਧੀਕ ਡਾਇਰੈਕਟਰ ਪ੍ਰਸ਼ਾਂਤ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਦੋਵੇਂ ਧਿਰਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.