ਠਿੰਡਾ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਨਾਲ ਹੋਏ ਨੁਕਸਾਨ ਕਰਕੇ ਕਿਸਾਨ ਰੋਸ ‘ਚ ਹਨ ਅਤੇ ਫਸਲ ਦੇ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੇ ਹਫਤੇ ਬਠਿੰਡਾ ਦਾ ਦੌਰਾ ਵੀ ਕੀਤਾ ਪਰ ਕਿਸਾਨਾਂ ਦੀ ਫਸਲ ਦਾ ਹਾਲ ਵੇਖਣ ਦੇ ਬਾਵਜੂਦ ਮੁੱਖ ਮੰਤਰੀ ਨੇ ਅਜੇ ਤੱਕ ਮੁਆਵਜ਼ੇ ਦਾ ਕੋਈ ਐਲਾਨ ਨਹੀਂ।
ਪੰਜਾਬ ਸਰਕਾਰ ਦੇ ਇਸ ਅਣਗੌਲੇ ਰਵੱਈਏ ਨੂੰ ਵੇਖਦੇ ਹੋਏ ਹੁਣ ਨੁਕਸਾਨੀ ਫਸਲ ਦੇ ਪੂਰੇ ਮੁਆਵਜ਼ੇ ਦੀ ਮੰਗ ਨੂੰ ਲੈਕੇ ਕਿਸਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਅੱਗੇ ਪਿੰਡ ਬਾਦਲ ਵਿੱਚ ਅੱਜ ਤੋਂ ਪੱਕਾ ਮੋਰਚਾ ਲਾਉਣ ਜਾ ਰਹੇ ਹਨ। ਇਹ ਐਲਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੀਤਾ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਚੰਨੀ ਨੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨਾਲ 26 ਸਤੰਬਰ ਨੂੰ ਨਰਮੇ ਦੀ ਨੁਕਸਾਨੀ ਫਸਲ ਦਾ ਜਾਇਜ਼ਾ ਲੈਣ ਬਠਿੰਡਾ ਹਲਕੇ ਦਾ ਦੌਰਾ ਕੀਤਾ ਸੀ।ਉਥੇ ਚੰਨੀ ਨੇ ਕਿਹਾ ਸੀ ਕਿ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਸੀਐਮ ਚੰਨੀ ਨੇ ਕਿਹਾ ਕਿ ਤੁਰੰਤ ਸਾਰੇ ਕਿਸਾਨਾਂ ਨੂੰ ਕੀਟਨਾਸ਼ਕ ਭੇਜੇ ਜਾਣਗੇ ਤੇ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਪਰ ਅਜੇ ਤੱਕ ਮੁਆਵਜ਼ੇ ਦਾ ਸਰਕਾਰ ਨੇ ਕੋਈ ਨਾਂ ਨਹੀਂ ਲਿਆ। ਕਈ ਕਰਜ਼ੇ ਹੇਠ ਆਏ ਕਿਸਾਨ ਖੁਦਕੁਸ਼ੀਆਂ ਕਰਨ ਨੂੰ ਮਜਬੂਰ ਹੋ ਰਹੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ