ਹੁਣੇ ਹੁਣੇ ਨਵਜੋਤ ਸਿੱਧੂ ਨੇ ਅਚਾਨਕ ਕਰਤਾ ਇਹ ਵੱਡਾ ਐਲਾਨ – ਇਸ ਵੇਲੇ ਦੀ ਵੱਡੀ ਖਬਰ

ਕਿਸਾਨਾਂ ਵੱਲੋਂ ਜਿਥੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਉਥੇ ਹੀ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਵੱਲੋਂ ਪੱਕੇ ਮੋਰਚੇ ਲਾਏ ਹੋਏ ਹਨ। ਜਿੱਥੇ ਜਗ੍ਹਾ ਜਗ੍ਹਾ ਤੇ ਭਾਜਪਾ ਦੇ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਨ੍ਹਾਂ ਦੇ ਘਰਾਂ ਅੱਗੇ ਵੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਜਿੱਥੇ ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ।

ਉਥੇ ਹੀ ਬੀਤੇ ਦਿਨੀਂ ਹੋਈਆਂ ਘਟਨਾਵਾਂ ਦੇ ਵਿਚ ਵੀ ਬਹੁਤ ਸਾਰੇ ਕਿਸਾਨ ਸ਼ਹੀਦ ਅਤੇ ਜ਼ਖਮੀ ਹੋ ਗਏ ਹਨ। ਜਿੱਥੇ ਉੱਤਰ ਪ੍ਰਦੇਸ਼ ਦੇ ਵਿੱਚ ਉਪ ਮੁੱਖ ਮੰਤਰੀ ਦਾ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਜਾ ਰਿਹਾ ਸੀ।ਉਸ ਸਮੇਂ ਵਾਪਰੀ ਮੰਦਭਾਗੀ ਘਟਨਾ ਵਿਚ ਚਾਰ ਕਿਸਾਨਾ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਬਹੁਤ ਸਾਰੇ ਜ਼ਖਮੀ ਹੋਏ ਹਨ। ਨਵਜੋਤ ਸਿੱਧੂ ਵੱਲੋਂ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਦੀ ਇਸ ਵੇਲੇ ਵੱਡੀ ਖਬਰ ਸਾਹਮਣੇ ਆਈ ਹੈ।

ਨਵਜੋਤ ਸਿੱਧੂ ਵੱਲੋਂ ਜਿੱਥੇ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈਣ ਲਈ ਪ੍ਰਦਰਸ਼ਨ ਵੀ ਕੀਤਾ ਗਿਆ ਸੀ ਉੱਥੇ ਹੀ ਲਖੀਮਪੁਰ ਵਿੱਚ ਵਾਪਰੀ ਇਸ ਘਟਨਾ ਦੇ ਦੋਸ਼ੀਆਂ ਨੂੰ ਲੈ ਕੇ ਕਿਸਾਨਾਂ ਦੇ ਹੱਕ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਆਖਿਆ ਹੈ ਕਿ ਅਗਰ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ। ਇਸ ਸਾਰੇ ਮਾਮਲੇ ਦੀ ਜਾਂਚ ਨਹੀਂ ਕੀਤੀ ਜਾਂਦੀ ਤਾਂ ਉਹ ਸ਼ੁੱਕਰਵਾਰ ਤੋਂ ਆਪਣੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਤੇ ਬੈਠਣਗੇ। ਉਥੇ ਹੀ ਉਨ੍ਹਾਂ ਨੇ ਪ੍ਰਿਯੰਕਾ ਗਾਂਧੀ ਨੂੰ ਵੀ ਹਿਰਾਸਤ ਵਿਚ ਲੈਣ ਤੇ ਰੋਸ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਆਖਿਆ ਹੈ ਕਿ ਉਹ ਆਪਣੇ ਫ਼ਰਜ਼ ਲਈ ਡਟੇ ਰਹਿਣਗੇ ਭਾਵੇਂ ਕੁੱਝ ਵੀ ਹੋ ਜਾਵੇ। ਉਨ੍ਹਾਂ ਕਿਹਾ ਕਿ ਉਹ ਸਿਆਸਤ ਤੋਂ ਉਪਰ ਉਠ ਕੇ ਇਸ ਹਾਦਸੇ ਵਿੱਚ ਸ਼ਹੀਦ ਹੋਏ ਕਿਸਾਨਾਂ ਅਤੇ ਬਾਕੀ ਕਿਸਾਨਾਂ ਦੇ ਨਾਲ ਹਨ।

ਜੋ ਕਿਸਾਨਾਂ ਦੇ ਹੱਕ ਵਿਚ ਹੋਣ ਕਰਕੇ ਅਤੇ ਹਜ਼ਾਰਾਂ ਵਰਕਰਾਂ ਅਤੇ ਵਿਧਾਇਕਾਂ ਦੇ ਨਾਲ ਉੱਤਰ ਪ੍ਰਦੇਸ਼ ਦੇ ਘਟਨਾ ਵਾਲੇ ਸਥਾਨ ਲਖੀਮਪੁਰ ਵਿੱਚ ਮਾਰਚ ਕਰਨਗੇ। ਉਹਨਾਂ ਵੱਲੋਂ ਕਿਸਾਨਾਂ ਨੂੰ ਇਨਸਾਫ਼ ਦੁਆਇਆ ਜਾਣ ਦਾ ਪ੍ਰਣ ਲਿਆ ਗਿਆ ਹੈ ਅਤੇ ਉਸ ਲਈ ਉਹ ਕੁਰਬਾਨੀ ਦੇਣ ਤੋਂ ਵੀ ਪਿੱਛੇ ਨਹੀਂ ਹਟਣਗੇ ਜਦ ਤੱਕ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ।

Leave a Reply

Your email address will not be published.