ਪੰਜਾਬ ਚ’ ਸ਼ਰੇਆਮ ASI ਦੀ ਗੁੰਡਾਗਰਦੀ,ਰੇਹੜੀ ਵਾਲਿਆਂ ਨੂੰ ਜ਼ੋਰ ਜ਼ੋਰ ਨਾਲ ਮਾਰੇ ਥੱਪੜ-ਦੇਖੋ ਵੀਡੀਓ

ਥਾਣਾ ਸਿਵਲ ਲਾਈਨ ਵਿਚ ਤੈਨਾਤ ਇਕ ਏ.ਐੱਸ.ਆਈ.ਵਲੋਂ ਗਰੀਬ ਰੇਹੜੀ ਵਾਲਿਆਂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਹੈ। ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਭੱਟੀ ਰੋਡ ‘ਤੇ ਥਾਣਾ ਸਿਵਲ ਲਾਈਨ ਦੀ ਗੱਡੀ ਆਉਂਦੀ ਹੈ।

ਜਿਸ ’ਚੋਂ ਇਕ ਏ.ਐੱਸ.ਆਈ ਉਤਰਦਾ ਹੈ ਅਤੇ ਸੜਕ ਕਿਨਾਰੇ ਰੇਹੜੀ ਸੰਚਾਲਕਾਂ ਦੇ ‘ਥੱਪੜ’ ਮਾਰਦਾ ਦਿਖਾਈ ਦੇ ਰਿਹਾ ਹੈ।ਪੁਲਸ ਮੁਲਾਜ਼ਮ ਵਲੋਂ ਗਰੀਬ ਲੋਕਾਂ ਦੀ ਕੀਤੀ ਕੁੱਟਮਾਰ ਕਾਰਨ ਲੋਕਾਂ ਵਿਚ ਪੁਲਸ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਰੇਹੜੀ ਸੰਚਾਲਕ ਸੰਜੂ ਨੇ ਦੱਸਿਆ ਕਿ ਉਹ ਭੱਟੀ ਰੋਡ ’ਤੇ ਸਬਜ਼ੀ ਦੀ ਰੇਹੜੀ ਲਗਾਉਂਦਾ ਹੈ ਅਤੇ ਉਸ ਦਾ ਪਿਤਾ ਬੀਮਾਰ ਹੈ। ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਥਾਣਾ ਸਿਵਲ ਲਾਈਨ ਵਿਚ ਤਾਇਨਾਤ ਏ.ਐੱਸ.ਆਈ ਸੁਖਮੰਦਰ ਸਿੰਘ ਆਇਆ ਅਤੇ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ,ਜਦਕਿ ਉਨ੍ਹਾਂ ਦਾ ਕੋਈ ਕਸੂਰ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਪਹਿਲਾਂ ਹੀ ਉਹ ਮੰਦੀ ਦੀ ਮਾਰ ਝੱਲ ਰਹੇ ਹਨ ਪ੍ਰੰਤੂ ਪੁਲਸ ਵਲੋਂ ਵੀ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.