ਝੋਨੇ ਦੀ ਖਰੀਦ ਬਾਰੇ ਹੁਣ ਮੰਤਰੀ ਆਸ਼ੂ ਭੂਸ਼ਣ ਵੱਲੋਂ ਆਈ ਇਹ ਤਾਜ਼ਾ ਵੱਡੀ ਖ਼ਬਰ

ਪੰਜਾਬ ‘ਚ ਝੋਨੇ ਦੀ ਖਰੀਦ ਦੇ 5ਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 134283.474 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ। ਇਹ ਦਾਅਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ ਦਾ ਹੈ।

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਖਰੀਦ ਦੇ 5ਵੇਂ ਦਿਨ ਸੂਬੇ ਦੀਆਂ ਮੰਡੀਆਂ ਵਿੱਚ 365757.807 ਮੀਟ੍ਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਵੱਲੋਂ ਤੇ 9751 ਮੀਟ੍ਰਿਕ ਟਨ ਮਿਲਰਜ਼ ਵੱਲੋਂ ਖਰੀਦਿਆ ਗਿਆ ਹੈ। ਨਾਲ ਹੀ ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ 5ਵੇਂ ਦਿਨ 136537.87 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ।

ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 415021.12 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 375508.81 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 286.26 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉਡਣ ਦਸਤਿਆਂ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ‘ਚ ਗੈਰ-ਕਾਨੂੰਨੀ ਤਰੀਕੇ ਰੀਸਾਈਕਲਿੰਗ/ਬੋਗਸ ਬਿਲਿੰਗ ਲਈ ਲਿਆਂਦੇ ਜਾ ਰਹੇ ਪਰਮਲ ਝੋਨੇ ਦੇ ਟਰੱਕ ਨੂੰ ਜ਼ਬਤ ਕੀਤਾ ਹੈ।

ਇਸ ਸਬੰਧੀ ਆਸ਼ੂ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਬਾਰਡਰ ‘ਤੇ ਇਹ ਟਰੱਕ ਜ਼ਬਤ ਕੀਤਾ ਗਿਆ ਹੈ, ਜਿਸ ‘ਚ 254.50 ਕਿਲੋ ਪਰਮਲ ਝੋਨਾ ਦਸਮੇਸ਼ ਐਗਰੋ ਫੂਡਜ ਲੁਧਿਆਣਾ ਦੇ ਨਾਂ ਦੀ ਬੋਗਸ ਫਰਮ ਦੇ ਨਾਮ ‘ਤੇ ਲਿਆਂਦਾ ਜਾ ਰਿਹਾ ਸੀ।

ਆਸ਼ੂ ਨੂੰ ਦੱਸਿਆ ਕਿ ਜਦੋਂ ਇਸ ਫਰਮ ਸਬੰਧੀ ਸਕੱਤਰ ਮਾਰਕੀਟ ਕਮੇਟੀ ਲੁਧਿਆਣਾ ਤੋਂ ਪਤਾ ਕੀਤਾ ਗਿਆ ਤਾਂ ਉਨ੍ਹਾਂ ਉਕਤ ਨਾਂਅ ਦੀ ਕੋਈ ਵੀ ਫਰਮ ਜ਼ਿਲ੍ਹੇ ਵਿੱਚ ਰਜਿਸਟਰਡ ਹੋਣ ਤੋਂ ਇਨਕਾਰ ਕੀਤਾ। ਜਿਸ ਖਿਲਾਫ ਕਾਨੂੰਨੀ ਕਾਰਵਾਈ ਕਰਦਿਆਂ ਟਰੱਕ ਨੰਬਰ ਐਮ.ਪੀ.07 ਐਚ.ਬੀ. 4072 ਨੂੰ ਜ਼ਬਤ ਕਰਦਿਆਂ ਡਰਾਈਵਰ ਹਰਮੀਤ ਪਾਲ ਵਿਰੁਧ ਪਰਚਾ ਦਰਜ ਕਰ ਦਿੱਤਾ ਗਿਆ ਹੈ।

Leave a Reply

Your email address will not be published.