ਪੰਜਾਬੀਆਂ ਦੇ ਘਰਾਂ ਦੀ ਬੱਤੀ ਹੋਵੇਗੀ ਗੁੱਲ-ਹੋ ਜਾਓ ਸਾਵਧਾਨ,ਆਈ ਵੱਡੀ ਖ਼ਬਰ

ਪੰਜਾਬ ‘ਤੇ ਬਿਜਲੀ ਸੰਕਟ ਗਹਿਰਾ ਗਿਆ ਹੈ। ਹੁਣ ਤੱਕ ਸੂਬੇ ਦੇ ਪੰਜ ਯੂਨਿਟ ਬੰਦ ਹੋ ਗਏ ਹਨ। ਇਹ ਹਾਲਾਤ ਕੋਲੇ ਦੀ ਘਾਟ ਕਾਰਨ ਪੈਦਾ ਹੋਏ ਹਨ। ਰਾਜ ਵਿੱਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਚੁੱਕੇ ਹਨ। ਉਂਝ ਇਹ ਸਮੱਸਿਆ ਦੇਸ਼ ਵਿਆਪੀ ਹੈ। ਦੇਸ਼ ਭਰ ਵਿੱਚ ਕੋਲੇ ਦਾ ਸੰਕਟ ਖੜ੍ਹਾ ਹੋ ਗਿਆ ਹੈ।ਹਾਸਲ ਜਾਣਕਾਰੀ ਮੁਤਾਬਕ ਕੋਲੇ ਦੀ ਘਾਟ ਕਾਰਨ ਪੰਜਾਬ ਵਿਚਲੇ ਥਰਮਲਾਂ ਦੇ ਕੁੱਲ ਪੰਜ ਯੂਨਿਟ ਬੰਦ ਹੋ ਚੁੱਕੇ ਹਨ। ਜੇ ਹਾਲਾਤ ਨਾ ਸੁਧਰੇ ਤਾਂ ਆਉਂਦੇ ਦਿਨਾਂ ਵਿੱਚ ਹੋਰ ਯੂਨਿਟ ਬੰਦ ਹੋ ਜਾਣਗੇ। ਇਸ ਕਰਕੇ ਸੂਬੇ ਵਿੱਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਚੁੱਕੇ ਹਨ। ਇਸ ਦਾ ਸਿੱਧਾ ਅਸਰ ਉਦਯੋਗਾਂ ਤੇ ਹੋਰ ਕਾਰੋਬਾਰ ਉੱਪਰ ਪੈ ਰਿਹਾ ਹੈ। ਖੇਤੀ ਖੇਤਰ ਵੀ ਬਿਜਲੀ ਕੱਟਾਂ ਕਰਕੇ ਪ੍ਰਭਾਵਿਤ ਹੋ ਰਿਹਾ ਹੈ।

ਸਰਕਾਰ ਸੂਤਰਾਂ ਮੁਤਾਬਕ ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲਾ ਵਿਖੇ ਲੱਗੇ ਉਤਰੀ ਭਾਰਤ ਦੇ ਪ੍ਰਾਈਵੇਟ ਭਾਈਵਾਲੀ ਤਹਿਤ ਸਭ ਤੋਂ ਵੱਡੇ ਤਾਪ ਘਰ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਦੇ ਦੋ ਯੂਨਿਟ ਬੰਦ ਹੋ ਹਨ ਪਰ ਪ੍ਰਬੰਧਕਾਂ ਅਨੁਸਾਰ ਇੱਕ ਯੂਨਿਟ ਬੰਦ ਹੈ। ਇੱਕ ਅਧਿਕਾਰੀ ਮੁਤਾਬਕ ਹਾਲੇ ਸਿਰਫ ਇੱਕ ਯੂਨਿਟ ਬੰਦ ਹੋਇਆ ਹੈ, ਦੋ ਯੂਨਿਟ ਆਪਣੀ ਅੱਧੀ ਸਮਰਥਾ ਨਾਲ ਚੱਲ ਰਹੇ ਹਨ।

ਇਸ ਦੇ ਨਾਲ ਹੀ ਲਹਿਰਾ ਮੁਹੱਬਤ ਦਾ ਵੀ ਇੱਕ ਯੂਨਿਟ ਬੰਦ ਹੋ ਗਿਆ ਹੈ। ਸ਼ੁਕਰਵਾਰ ਬਣਾਵਾਲਾਂ ਤਾਪਘਰ ਦੇ ਤਿੰਨੇ ਯੂਨਿਟ ਚੱਲਦੇ ਸਨ ਪਰ ਸ਼ਨੀਵਾਰ ਦੋ ਬੰਦ ਹੋ ਗਏ। ਤਾਪਘਰ ਦੇ ਪ੍ਰਬੰਧਕਾਂ ਅਨੁਸਾਰ ਯੂਨਿਟ ਨੰਬਰ 3 ਬੰਦ ਹੋ ਗਿਆ ਹੈ, ਜਿਸ ਦੀ ਬੰਦ ਹੋਣ ਦੀ ਜਾਂਚ ‌ਚੱਲ ਰਹੀ ਹੈ। ਇਸ ਤਾਪ ਘਰ ਦੇ ਤਿੰਨ ਯੂਨਿਟ ਹਨ ਤੇ ਇਨ੍ਹਾਂ ਦੀ ਕੁੱਲ ਸਮਰੱਥਾ 1980 ਮੈਗਾਵਾਟ ਦੱਸੀ ਗਈ ਹੈ। ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਹੋ ਚੁੱਕੇ ਹਨ।

ਇਸ ਬਾਰੇ ਪਾਵਰਕੌਮ ਦੇ ਸੀਐਮਡੀ ਏ. ਵੇਣੂਪ੍ਰਸ਼ਾਦ ਦਾ ਕਹਿਣਾ ਹੈ ਕਿ ਕੋਲੇ ਦੇ ਘੱਟ ਉਤਪਾਦਨ ਕਾਰਨ ਭਾਰਤ ਦੇ ਸਾਰੇ ਥਰਮਲ ਪਾਵਰ ਪਲਾਂਟਾਂ ਵਿੱਚ ਹੀ ਅਜਿਹੀ ਸਥਿਤੀ ਬਣੀ ਹੋਈ ਹੈ ਪਰ ਪੰਜਾਬ ਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਸਾਰੇ ਸੰਭਵ ਤਰੀਕਿਆਂ ਦੀ ਪੜਚੋਲ ਕੀਤੀ ਜਾ ਰਹੀ ਹੈ। ਸੀਐਮਡੀ ਨੇ ਕਿਹਾ ਕਿ ਕੋਲ ਸਪਲਾਈ ਵਧਾਉਣ ਲਈ ਕੇਂਦਰ ਨੂੰ ਲਿਖਿਆ ਗਿਆ ਹੈ ਤੇ ਆਉਣ ਵਾਲੇ ਕੁਝ ਦਿਨਾਂ ਵਿਚ ਸਥਿਤੀ ਸੁਧਰੇਗੀ।

ਉਧਰ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਲ ਇੰਡੀਆ ਲਿਮਟਿਡ ਦੀਆਂ ਵੱਖ-ਵੱਖ ਸਹਾਇਕ ਕੰਪਨੀਆਂ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਸਮਝੌਤਿਆਂ ਮੁਤਾਬਕ ਕੋਲੇ ਦੀ ਲੋੜੀਂਦੀ ਸਪਲਾਈ ਨਾ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਤੈਅ ਕੋਟੇ ਮੁਤਾਬਕ ਸੂਬੇ ਲਈ ਕੋਲੇ ਦੀ ਸਪਲਾਈ ਤੁਰੰਤ ਵਧਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਕਿਹਾ ਕਿ ਜਿੱਥੇ ਵੀ ਝੋਨੇ ਦੀ ਫ਼ਸਲ ਪੱਕਣ ਤੱਕ ਸਿੰਜਾਈ ਲਈ ਬਿਜਲੀ ਦੀ ਲੋੜ ਹੈ, ਉਥੇ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ।

Leave a Reply

Your email address will not be published.