ਹੁਣੇ ਹੁਣੇ ਰਾਜਾ ਵੜਿੰਗ ਨੇ ਇਹਨਾਂ ਬੱਸਾਂ ਤੇ ਕੀਤੀ ਵੱਡੀ ਕਾਰਵਾਈ-25 ਬੱਸਾਂ ਕੀਤੀਆਂ ਜ਼ਬਤ

ਟਰਾਂਸਪੋਰਟ ਵਿਭਾਗ ਗੁਰਦਾਸਪੁਰ ਨੇ ਅੱਜ ਜ਼ਿਲ੍ਹੇ ਵਿਚ ਵੱਡੀ ਕਾਰਵਾਈ ਕਰਦਿਆਂ ਬਿਨ੍ਹਾਂ ਟੈਕਸ, ਬਿਨ੍ਹਾਂ ਟਾਈਮ ਤੋਂ ਚਲ ਰਹੀਆਂ ਵੱਡੇ ਘਰਾਂ ਦੀਆਂ ਨਿੱਜੀ ਕੰਪਨੀਆਂ ਦੀਆਂ 25 ਬੱਸਾਂ ਨੂੰ ਜ਼ਬਤ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਦੇਵ ਸਿੰਘ ਰੰਧਾਵਾ, ਰਿਜ਼ਨਲ ਟਰਾਂਸਪਰੋਟ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ

ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਿੱਜੀ ਕੰਪਨੀਆਂ ਦੀਆਂ ਬੱਸਾਂ ਜੋ ਬਿਨ੍ਹਾਂ ਟੈਕਸ, ਡਿਫਾਲਟਰ ਅਤੇ ਬਿਨ੍ਹਾਂ ਟਾਈਮ ਤੋੋਂ ਚੱਲ ਰਹੀਆਂ ਸਨ, ਉਨ੍ਹਾਂ ‘ਤੇ ਕਾਰਵਾਈ ਕੀਤੀ ਗਈ ਹੈ। ਜਿਸ ਵਿਚ ਵੱਡੇ ਘਰਾਂ ਦੀ ਬੱਸਾਂ ਦੀਆਂ ਨਿੱਜੀ ਕੰਪਨੀਆਂ ਜਿਵੇਂ ਰਾਜਧਾਨੀ, ਡੱਬਵਾਲੀ ਤੇ ਲਿਬੜਾ ਆਦਿ ਕੰਪਨੀਆਂ ਦੀਆਂ ਬੱਸਾਂ ਸ਼ਾਮਲ ਹਨ, ਨੂੰ ਜ਼ਬਤ ਕੀਤਾ ਗਿਆ ਹੈ।

ਰੰਧਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਟਰਾਂਸਪੋਰਟ ਵਿਭਾਗ ਵਿਚ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਕੰਮਕਾਜ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨਾਂ ਨੇ ਕਿਹਾ ਕਿ ਟੈਕਸ ਨਾ ਭਰਨ ਵਾਲਿਆਂ ਜਾਂ ਨਿਯਮਾਂ ਵਿਚ ਕਿਸੇ ਵੀ ਕਿਸਮ ਦੀ ਊਣਤਾਈ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.