ਜੰਮੂ-ਕਸ਼ਮੀਰ ਚ’ ਸ਼ਹੀਦ ਹੋਏ 5 ਜਵਾਨਾਂ ਤੋਂ ਬਾਅਦ ਕੈਪਟਨ ਨੇ ਕਿਹਾ ‘ਜੋ ਡਰ ਸੀ ਉਹ ਸੱਚ ਹੋ ਰਿਹਾ’ ਕਿਉਂਕਿ….

ਜੰਮੂ-ਕਸ਼ਮੀਰ ਦੇ ਪੁੰਛ ਜਿਲ੍ਹੇ ਵਿਚ ਅੱਜ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ 5 ਜਵਾਨ ਸ਼ਹੀਦ ਹੋ ਗਏ। ਇਸ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਜਿਸ ਦਾ ਡਰ ਸੀ ਉਹ ਸੱਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਤਾਲਿਬਾਨ ਦੇ ਅਫਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਅੱਤਵਾਦੀ ਹਮਲੇ ਵੱਧ ਗਏ ਹਨ। ਕੈਪਟਨ ਨੇ 5 ਜਵਾਨਾਂ ਦੇ ਸ਼ਹੀਦ ਹੋਣ ‘ਤੇ ਦੁੱਖ ਪ੍ਰਗਟਾਇਆ ਤੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਤੋਂ ਹੀ ਇਸ ਜਤਾਇਆ ਗਿਆ ਡਰ ਹੁਣ ਸੱਚ ਹੋ ਰਿਹਾ ਹੈ।

ਕੈਪਟਨ ਨੇ ਕਿਹਾ ਕਿ ਅਜੇ ਪਿਛਲੇ ਦਿਨੀਂ ਹੀ ਸ਼੍ਰੀਨਗਰ ਵਿਖੇ ਇੱਕ ਸਰਕਾਰੀ ਸਕੂਲ ਵਿਚ ਅੱਤਵਾਦੀਆਂ ਵੱਲੋਂ 2 ਟੀਚਰਾਂ ਦੀ ਹੱਤਿਆ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਵੀ ਅੱਤਵਾਦੀਆਂ ਵੱਲੋਂ ਹਿੰਦੂ ਮੁਲਾਜ਼ਮਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਵੱਧ ਰਹੀਆਂ ਅੱਤਵਾਦੀਆਂ ਘਟਨਾਵਾਂ ‘ਤੇ ਕੈਪਟਨ ਨੇ ਚਿੰਤਾ ਪ੍ਰਗਟਾਈ ਹੈ ।

ਟਵੀਟ ਵਿਚ ਉਨ੍ਹਾਂ ਕਿਹਾ ਕਿ ਪਾਕਿਸਤਾਨ ਸਮਰਥਕ ਤਾਲਿਬਾਨ ਵੱਲੋਂ ਅਫਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਅੱਤਵਾਦ ਫਿਰ ਤੋਂ ਵੱਧ ਗਿਆ ਹੈ। ਘੱਟ ਗਿਣਤੀਆਂ ਨੂੰ ਸ਼ਿਕਾਰ ਬਣਾਇਆ ਜਾ ਰਿਹਾ ਹੈ। ਇਨ੍ਹਾਂ ਹਾਲਾਤਾਂ ਨਾਲ ਮਜ਼ਬੂਤੀ ਨਾਲ ਨਿਪਟਣ ਦੀ ਲੋੜ ਹੈ।ਦੱਸ ਦੇਈਏ ਕਿ ਕੈਪਟਨ ਵੱਲੋਂ ਪਹਿਲਾਂ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲ ਕੇ ਇਸ ‘ਤੇ ਚਿੰਤਾ ਜ਼ਾਹਿਰ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਨੇ ਪੰਜਾਬ ‘ਚ ਲਗਾਤਾਰ ਡ੍ਰੋਨ ਨਾਲ ਭੇਜੇ ਜਾ ਰਹੇ ਹਥਿਆਰਾਂ ਬਾਰੇ ਵੀ ਗੱਲਬਾਤ ਕੀਤੀ ਸੀ ਤੇ ਇਸ ਨੂੰ ਰਾਸ਼ਟਰੀ ਸੁਰੱਖਿਆ ਲਈ ਘਾਤਕ ਦੱਸਿਆ ਸੀ। ਅੰਮ੍ਰਿਤਸਰ ਤੇ ਪਠਾਨਕੋਟ ਵਿਚ ਲਗਾਤਾਰ ਡ੍ਰੋਨ ਰਾਹੀਂ ਹਥਿਆਰ ਭੇਜੇ ਜਾਣ ਦੀਆਂ ਖਬਰਾਂ ਮਿਲ ਰਹੀਆਂ ਹਨ। ਕੁਝ ਦਿਨ ਪਹਿਲਾਂ ਹੀ ਪੰਜਾਬ ਪੁਲਿਸ ਵੱਲੋਂ 6 ਟਿਫਿਨ ਬੰਬ ਤੇ ਹਥਿਆਰ ਬਰਾਮਦ ਕੀਤੇ ਗਏ ਸਨ। ਜੰਮੂ-ਕਸ਼ਮੀਰਦਾ ਬਾਰਡਰ ਪਠਾਨਕੋਟ ਵੱਲੋਂ ਪੰਜਾਬ ਨਾਲ ਲੱਗਦਾ ਹੈ ਜਿਸ ਕਾਰਨ ਸੁਰੱਖਿਆ ਨੂੰ ਖਤਰਾ ਵੱਧ ਗਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜ

Leave a Reply

Your email address will not be published.