ਹੁਣੇ ਹੁਣੇ ਏਥੇ ਪਟਾਕੇ ਚਲਾਉਣ ਤੇ ਲੱਗੀ ਮੁਕੰਮਲ ਪਾਬੰਦੀ-ਹੋ ਜਾਓ ਸਾਵਧਾਨ

ਚੰਡੀਗੜ੍ਹ ‘ਚ ਇਸ ਵਾਰ ਦੀਵਾਲੀ ‘ਤੇ ਪਟਾਕੇ ਨਹੀਂ ਚਲਾਏ ਜਾਣਗੇ। ਪ੍ਰਸ਼ਾਸਨ ਨੇ ਸ਼ਹਿਰ ‘ਚ ਪਟਾਕੇ ਚਲਾਉਣ ‘ਤੇ ਮੁਕੰਮਲ ਪਾਬੰਦੀ ਲਾਉਣ ਦਾ ਫ਼ੈਸਲਾ ਲਿਆ ਹੈ। ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ‘ਚ ਪਟਾਕਿਆਂ ਦੀ ਵਿਕਰੀ ਅਤੇ ਇਨ੍ਹਾਂ ਨੂੰ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ। ਇਹ ਪਾਬੰਦੀ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਸਲਾਹਕਾਰ ਧਰਮਪਾਲ ਦੀ ਅਗਵਾਈ ‘ਚ ਹੋਈ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ।

ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ‘ਚ ਦੀਵਾਲੀ ‘ਤੇ ਪਟਾਕੇ ਚਲਾਉਣ ਦੀ ਮਨਜ਼ੂਰੀ ਮਿਲ ਚੁੱਕੀ ਹੈ। ਅਜਿਹੇ ‘ਚ ਚੰਡੀਗੜ੍ਹ ਨਾਲ ਲੱਗਦੇ ਸ਼ਹਿਰ ਮੋਹਾਲੀ ਅਤੇ ਪੰਚਕੂਲਾ ‘ਚ ਦੀਵਾਲੀ ਦੇ ਮੌਕੇ ‘ਤੇ ਜੰਮ ਕੇ ਆਤਿਸ਼ਬਾਜ਼ੀ ਹੋਵੇਗੀ। ਸਲਾਹਕਾਰ ਧਰਮਪਾਲ ਨੇ ਮੰਗਲਵਾਰ ਨੂੰ ਡੀ. ਸੀ. ਮਨਦੀਪ ਸਿੰਘ ਬਰਾੜ ਅਤੇ ਦੂਜੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਸੀ। ਦੁਪਹਿਰ ਇਕ ਵਜੇ ਹੋਈ ਬੈਠਕ ‘ਚ ਇਹ ਫ਼ੈਸਲਾ ਲਿਆ ਗਿਆ ਹੈ।

ਪਟਾਕਾ ਵਿਕਰੇਤਾਵਾਂ ਨਾਲ ਜੁੜੇ ਕਈ ਸੰਗਠਨਾਂ ਵੱਲੋਂ ਇਸ ਦੀ ਮਨਜ਼ੂਰੀ ਪ੍ਰਸ਼ਾਸਨ ਤੋਂ ਮੰਗੀ ਜਾ ਰਹੀ ਸੀ। ਦੱਸਣਯੋਗ ਹੈ ਕਿ ਪਿਛਲੇ ਸਾਲ ਵੀ ਪ੍ਰਸ਼ਾਸਨ ਨੇ ਡਰਾਅ ਜ਼ਰੀਏ ਲਾਈਸੈਂਸ ਤਾਂ ਪਟਾਕਾ ਵਿਕਰੇਤਾਵਾਂ ਨੂੰ ਜਾਰੀ ਕੀਤੇ ਪਰ ਬਾਅਦ ‘ਚ ਕੋਰੋਨਾ ਦੇ ਹਾਲਾਤ ਅਤੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਪਟਾਕੇ ਚਲਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਸੀ। ਹਾਲਾਂਕਿ ਪੰਚਕੂਲਾ, ਮੋਹਾਲੀ ‘ਚ ਰੋਕ ਨਾ ਹੋਣ ਕਾਰਨ ਪਟਾਕੇ ਵੱਡੀ ਗਿਣਤੀ ‘ਚ ਚੱਲੇ ਸਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

 

Leave a Reply

Your email address will not be published.