ਹੁਣੇ ਹੁਣੇ ਜਲੰਧਰ ਚ’ ਕੇਜਰੀਵਾਲ ਨੇ ਪੰਜਾਬ ਲਈ ਕਰਤਾ ਵੱਡਾ ਐਲਾਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਪੰਜਾਬ ਦੌਰੇ ਦਾ ਦੂਜਾ ਦਿਨ ਹੈ। ਇਸ ਦੌਰਾਨ ਕੇਜਰੀਵਾਲ ਨੇ ਜਲੰਧਰ ਦੇ ਵਿੱਚ ਵਪਾਰੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਕੇਜਰੀਵਾਲ ਨੇ ਕਈ ਵੱਡੇ ਐਲਾਨ ਕੀਤੇ ਹਨ।ਕੇਜਰੀਵਾਲ ਨੇ ਵਪਾਰੀਆਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਦਾ ਵੱਡਾ ਵਾਅਦਾ ਕੀਤਾ ਹੈ।

ਇਸ ਤੋਂ ਇਲਾਵਾ ਪੁਰਾਣੇ ਕਾਨੂੰਨਾਂ ਦੇ ਵਿੱਚ ਸੁਧਾਰ ਕਰਨ ਦਾ ਵੀ ਐਲਾਨ ਕੀਤਾ ਹੈ। ਵਪਾਰੀਆਂ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਸਾਨੂੰ ਵੀ ਇੱਕ ਮੌਕਾ ਦੇ ਕੇ ਦੇਖੋ। ਹਾਲਾਂਕਿ ਬੁੱਧਵਾਰ ਨੂੰ ਜਲੰਧਰ ਵਿੱਚ ਕੇਜਰੀਵਾਲ ਨੂੰ ਕਿਸਾਨਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਹੈ।

ਮੀਟਿੰਗ ਸਥਾਨ ‘ਤੇ ਪਹੁੰਚਣ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ਼ ਨਾਰੇਬਾਜ਼ੀ ਕੀਤੀ। ਕਿਸਾਨਾਂ ਦਾ ਕਹਿਣਾ ਸੀ ਕਿ ਦਿੱਲੀ ਵਿੱਚ ਪ੍ਰਦਰੂਸ਼ਣ ਲਈ ਕੇਜਰੀਵਾਲ ਲਗਾਤਾਰ ਪੰਜਾਬ ਦੇ ਕਿਸਾਨਾਂ ਨੂੰ ਜਿੰਮੇਵਾਰ ਦੱਸ ਰਹੇ ਹਨ ਅਤੇ ਉਨ੍ਹਾਂ ਵੱਲੋਂ ਨਾ ਹੀ ਖੇਤੀ ਕਾਨੂੰਨਾਂ ਦਾ ਨੋਟੀਫਿਕੇਸ਼ਨ ਰੱਦ ਕੀਤਾ ਗਿਆ ਹੈ।

ਇਸ ਤੋਂ ਪਹਿਲਾ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਦੇ ਵਪਾਰੀਆਂ ਨਾਲ ਵੀ ਮੁਲਾਕਾਤ ਕੀਤੀ ਸੀ। ਉਨ੍ਹਾਂ ਐਲਾਨ ਕੀਤਾ ਸੀ ਕਿ ਸਰਕਾਰ ਆਉਣ ਤੋਂ ਬਾਅਦ ਵਪਾਰੀਆਂ ਦਾ ਇੱਕ ਪੈਨਲ ਬਣਾਇਆ ਜਾਵੇਗਾ ਜੋ 15 ਦਿਨਾਂ ਵਿੱਚ ਇੱਕ ਵਾਰ ਮੁੱਖ ਮੰਤਰੀ ਨਾਲ ਮੀਟਿੰਗ ਕਰੇਗਾ। ਪੈਨਲ ਦੁਆਰਾ ਦਿੱਤੇ ਗਏ ਸੁਝਾਵਾਂ ‘ਤੇ ਕਾਰਵਾਈ ਕੀਤੀ ਜਾਵੇਗੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.