ਹੁਣੇ ਹੁਣੇ ਪੰਜਾਬ ਚ’ ਵਾਪਰਿਆ ਮੌਤ ਦਾ ਤਾਂਡਵ-ਮੌਕੇ ਤੇ ਵਿਛੀਆਂ ਏਨੀਆਂ ਲਾਸ਼ਾਂ ਤੇ ਛਾਇਆ ਸੋਗ

ਦੁਸਹਿਰੇ ਦਾ ਪਵਿੱਤਰ ਤਿਓਹਾਰ ਮੌਕੇ ਪਟਿਆਲਾ ਦੇ ਦੇਵੀਗੜ੍ਹ ਰੋਡ ’ਤੇ ਵਾਪਰੇ ਭਿਆਨਕ ਹਾਦਸੇ ਨੇ ਕਈ ਪਰਿਵਾਰ ਉਜਾੜ ਕੇ ਰੱਖ ਦਿੱਤੇ ਹਨ। ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ਵਿਚ ਪੰਜ ਵਿਅਕਤੀਆਂ ਦੀ ਮੌਤ ਹੋਈ ਹੈ। ਇਹ ਹਾਦਸਾ ਟਰੈਕਟਰ ਟਰਾਲੀ ਅਤੇ ਸਕਾਰਪੀਓ ਗੱਡੀ ਵਿਚਕਾਰ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨਾਲ ਤੋਂ ਸ਼ਰਧਾਲੂ ਟਰੈਕਟਰ ਟਰਾਲੀ ’ਤੇ ਮੱਥਾ ਟੇਕ ਕੇ ਪਟਿਆਲਾ ਵਾਪਸ ਆ ਰਹੇ ਸਨ।

ਇਸ ਦੌਰਾਨ ਪਟਿਆਲਾ ਦੇ ਦੇਵੀਗੜ੍ਹ ਰੋਡ ’ਤੇ ਟਰੈਕਟਰ ਟਰਾਲੀ ਅਤੇ ਸਕਾਰਪਿਓ ਗੱਡੀ ਦੀ ਜ਼ੋਰਦਾਰ ਟੱਕਰ ਹੋ ਗਈ। ਟਰੈਕਟਰ ਟਰਾਲੀ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਸਕਾਰਪਿਓ ਸਵਾਰ ਦੋ ਨੌਜਵਾਨ ਵੀ ਦਮ ਤੋੜ ਗਏ। ਦੱਸਿਆ ਜਾ ਰਿਹਾ ਹੈ ਕਿ ਸਕਾਰਪੀਓ ਵਿਚ ਤਿੰਨ ਨੌਜਵਾਨ ਬੈਠੇ ਸਨ ਜਿਨ੍ਹਾਂ ਵਿਚੋਂ ਦੋ ਦੀ ਮੌਤ ਹੋ ਗਈ ਹੈ ਅਤੇ ਦੋਵੇਂ ਨੌਜਵਾਨ ਪੰਜਾਬੀ ਯੂਨੀਵਰਸਿਟੀ ਵਿਚ ਪੜ੍ਹਦੇ ਸਨ।

ਹਾਦਸੇ ਤੋਂ ਬਾਅਦ ਸਕਾਰਪੀਓ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿਚ ਕੁੱਝ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਪੁਲਿਸ ਦਾ ਆਖਣਾ ਹੈ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

 

Leave a Reply

Your email address will not be published.