ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਪਾਸੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਨਿਸ਼ਾਨਾ ਵਿੰਨ੍ਹਿਆ ਹੈ ਪਰ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਸ਼ੰਸਾ ਕੀਤੀ ਹੈ। ਮੀਡੀਆ ’ਚ ਇੰਟਰਵਿਊ ਦੌਰਾਨ ਜਿੱਥੇ ਕੈਪਟਨ ਨੇ ਨਵੀਂ ਪਾਰਟੀ ਬਣਾਉਣ ਦਾ ਜ਼ਿਕਰ ਕੀਤਾ,
ਉੱਥੇ ਹੀ ਉਨ੍ਹਾਂ ਇਹ ਗੱਲ ਵੀ ਸਪਸ਼ਟ ਕਹੀ ਕਿ ਜਦੋਂ ਤਕ ਕਿਸਾਨਾਂ ਦਾ ਮਸਲਾ ਹੱਲ ਨਹੀਂ ਹੁੰਦਾ, ਉਹ ਭਾਜਪਾ ਨਾਲ ਗਠਜੋੜ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਵਿਚੋਲਗੀ ਕਰਨ ਲਈ ਤਿਆਰ ਹਨ।
ਕੈਪਟਨ ਨੇ ਭਾਜਪਾ ਨਾਲ ਵਧ ਰਹੇ ਸਬੰਧਾਂ ’ਤੇ ਕਿਹਾ ਕਿ ਉਹ ਸਿਰਫ਼ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਹੀ 2 ਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਇਕ ਵਾਰ ਕੌਮੀ ਸੁਰੱਖਿਆ ਸਲਾਹਕਾਰ ਨੂੰ ਮਿਲੇ ਹਨ। ਉਹ ਚਾਹੁੰਦੇ ਹਨ ਕਿ ਕਿਸਾਨਾਂ ਦਾ ਮਸਲਾ ਹੱਲ ਹੋਵੇ। ਲਗਭਗ ਇਕ ਸਾਲ ਤੋਂ ਇਹ ਲੋਕ ਸੜਕਾਂ ’ਤੇ ਬੈਠੇ ਹਨ ਅਤੇ ਇਕੱਲੇ ਪੰਜਾਬ ਤੋਂ ਹੀ 407 ਕਿਸਾਨ ਹੁਣ ਤਕ ਮੌਤ ਦਾ ਸ਼ਿਕਾਰ ਬਣ ਚੁੱਕੇ ਹਨ।
ਕੈਪਟਨ ਨੇ ਕਿਹਾ ਕਿ ਕਿਸਾਨਾਂ ਦਾ ਮਸਲਾ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੈ ਕਿਉਂਕਿ ਜੋ ਧਰਨੇ ’ਤੇ ਇਕ ਸਾਲ ਤੋਂ ਕਿਸਾਨ ਬੈਠੇ ਹਨ, ਉਹ ਬਹੁਤ ਗ਼ਰੀਬ ਕਿਸਾਨ ਹਨ। ਭਾਜਪਾ ਨਾਲ ਉਹ ਤਾਂ ਹੀ ਗਠਜੋੜ ਕਰਨਗੇ ਜੇ ਕਿਸਾਨਾਂ ਦਾ ਮਸਲਾ ਹੱਲ ਹੋਵੇਗਾ। ਕੈਪਟਨ ਨੇ ਕਿਹਾ ਕਿ ਜੇ ਇਹ ਮਸਲਾ ਹੱਲ ਨਹੀਂ ਹੁੰਦਾ ਤਾਂ ਪੰਜਾਬ ਵਿਚ ਚੋਣਾਂ ਕਿਵੇਂ ਹੋਣਗੀਆਂ, ਇਹ ਵੀ ਵੱਡਾ ਸਵਾਲ ਹੈ ਕਿਉਂਕਿ ਕਿਸਾਨਾਂ ਦੇ ਵਿਰੋਧ ਦਰਮਿਆਨ ਸੂਬੇ ਵਿਚ ਚੋਣ ਪ੍ਰਚਾਰ ਕਰਨਾ ਸੌਖਾ ਨਹੀਂ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ