ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਦੋਸਤ ਤੇ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ਵਿਚ ਚੱਲ ਰਹੇ ਵਿਵਾਦ ਵਿਚ ਹੁਣ ਨਵਜੋਤ ਸਿੰਘ ਸਿੱਧੂ ਵੀ ਨਿਸ਼ਾਨੇ ’ਤੇ ਆ ਗਏ ਹਨ। ਇਸ ਪੂਰੇ ਮਾਮਲੇ ਵਿਚ ਇਸ ਵਿਵਾਦ ਵਿਚ ਭਾਜਪਾ ਵੀ ਕੂਦ ਗਈ ਹੈ। ਭਾਜਪਾ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਹਮਲਾ ਕਰਦੇ ਹੋਏ ਉਨ੍ਹਾਂ ਤੋਂ ਪੁੱਛਿਆ ਹੈ ਕਿ ਉਨ੍ਹਾਂ ਦਾ ਪਾਕਿਸਤਾਨ ਨਾਲ ਕੀ ਸੰਬੰਧ ਹੈ?
ਭਾਜਪਾ ਨੇ ਸ਼ਨਿਚਰਵਾਰ ਨੂੰ ਟਵੀਟ ਕਰ ਕੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੂਰੇ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਸਵਾਲ ਕੀਤਾ। ਭਾਜਪਾ ਨੇ ਪੁੱਛਿਆ, ‘‘ਰੰਧਾਵਾ ਜੀ ਦੱਸੋ, ਤੁਹਾਡਾ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸਿੱਧੂ ਦਾ ਪਾਕਿਸਤਾਨ ਨਾਲ ਕੀ ਰਿਸ਼ਤਾ ਹੈ।’ ਰੰਧਾਵਾ ਨੇ ਟਵੀਟ ਕਰ ਕੇ ਅਰੂਸਾ ਆਲਮ ਦੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐੱਸਆਈ ਨਾਲ ਕਥਿਤ ਕਨੈਕਸ਼ਨ ਦੀ ਜਾਂਚ ਦੇ ਹੁਕਮ ਦਿੱਤੇ ਸਨ।
ਉੱਥੇ, ਇਸ ਵਿਵਾਦ ਵਿਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵਜੋਤ ਸਿੰਘ ਸਿੱਧੂ ਦਾ ਬਚਾਅ ਕਰਦੇ ਹੋਏ ਕੈਪਟਨ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਕਿਹਾ, ‘‘ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਹਿੰਦੇ ਹਨ ਕਿ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਨਾਲ ਮਿੱਤਰਤਾ ਹੈ। ਉਹ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਹੈ, ਤਾਂ ਕੀ ਅਰੂਸਾ ਆਲਮ ਦਾ ਕੈਪਟਨ ਦੇ ਘਰ ’ਚ ਰਹਿਣਾ ਦੇਸ਼ ਦੀ ਸੁਰੱਖਿਆ ਲਈ ਘਾਤਕ ਨਹੀਂ ਹੈ?’’
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ