ਪੰਜਾਬ ਸਰਕਾਰ ਇਹਨਾਂ ਲੋਕਾਂ ਨੂੰ ਵੰਡ ਰਹੀ ਹੈ ਕਰੋੜਾਂ ਰੁਪਏ ਦੀ ਰਾਸ਼ੀ-ਲੋਕਾਂ ਚ’ ਛਾਈ ਖੁਸ਼ੀ

ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਵੱਲੋਂ ਅੱਜ ਉਨ੍ਹਾਂ 100 ਲਾਭਪਾਤਰੀਆਂ ਨੂੰ 25 ਲੱਖ ਰੁਪਏ ਦੇ ਚੈਕ ਸੌਂਪੇ ਗਏ ਜਿਨ੍ਹਾਂ ਦੇ ਘਰ ਦੀਆਂ ਛੱਤਾਂ ਲੱਕੜ ਦੇ ਬਾਲਿਆਂ ਵਾਲੀਆਂ ਹਨ। ਵਾਰਡ ਨੰਬਰ-59 ਵਿੱਚ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਨੇ ਕਿਹਾ ਕਿ

ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਹਲਕੇ ਵਿੱਚ ਪੈਂਦੇ 1 ਹਜ਼ਾਰ ਨਿਵਾਸੀਆਂ ਲਈ 2.5 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਜਿਨ੍ਹਾਂ ਦੇ ਘਰਾਂ ਦੀਆਂ ਛੱਤਾਂ ਲੱਕੜ ਦੇ ਬਾਲਿਆਂ ਦੀਆਂ ਹਨ ਤਾਂ ਜੋ ਉਹ ਆਪਣੀਆਂ ਛੱਤਾਂ ‘ਤੇ ਪੱਕਾ ਲੈਂਟਰ ਪਾ ਸਕਣ।

ਉਨ੍ਹਾਂ ਕਿਹਾ ਕਿ ਜ਼ਿਆਦਾਤਰ ਲਾਭਪਾਤਰੀ ਗਰੀਬੀ ਰੇਖਾ ਤੋਂ ਹੇਠਲੇ ਵਰਗ ਨਾਲ ਸਬੰਧਤ ਹਨ। ਵਿਧਾਇਕ ਸ੍ਰੀ ਡਾਵਰ ਨੇ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਗਰੀਬ ਲੋਕਾਂ ਲਈ ਇਹ ਨਵੀਂ ਵਿੱਤੀ ਸਹਾਇਤਾ ਸ਼ੁਰੂ ਕਰਨ ਲਈ ਸ਼ਲਾਘਾ ਕੀਤੀ ਤਾਂ ਜੋ ਉਹ ਪੱਕੇ ਘਰਾਂ ਵਿੱਚ ਰਹਿ ਸਕਣ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਚੰਨੀ ਨੇ ਮੁੱਖ ਮੰਤਰੀ ਪੰਜਾਬ ਦੀ ਕਮਾਨ ਸੰਭਾਲੀ ਹੈ, ਸਰਕਾਰ ਵੱਲੋਂ ਕਈ ਗਰੀਬ ਪੱਖੀ ਉਪਰਾਲੇ ਕੀਤੇ ਗਏ ਹਨ ਅਤੇ ਗਰੀਬ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਹਲਕੇ ਵਿੱਚ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 35 ਹਜ਼ਾਰ ਘਰੇਲੂ ਖਪਤਕਾਰਾਂ ਦੇ 35 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਵੀ ਮੁਆਫ਼ ਕੀਤੇ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਲੋੜੀਂਦੀ ਰਾਹਤ ਮਿਲੇਗੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.